Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਗੁ: ਪੰਜਾ ਸਾਹਿਬ ਪਾਕਿਸਤਾਨ ਦੇ ਨਜ਼ਦੀਕ ਗੁਰਮੁਖੀ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ, ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਇਹ ਸਕੂਲ

ਅੰਮ੍ਰਿਤਸਰ -ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਦੇ ਨਜ਼ਦੀਕ ਸਿੱਖ ਵਸੋਂ ਵਾਲੇ ਇਲਾਕੇ ਡੋਕ ਮਸਕੀਨ ਜ਼ਿਲ੍ਹਾ ਅਟਕ ਲਹਿੰਦੇ ਪੰਜਾਬ ਵਿਖੇ ਪਾਕਿਸਤਾਨ ਵਿਚ ਤੀਸਰੇ ਬਣਾਏ ਜਾ ਰਹੇ ਗੁਰਮੁਖੀ ਸਕੂਲ ਦਾ ਨੀਂਹ ਪੱਥਰ ਸਿੱਖ ਆਗੂਆਂ ਵੱਲੋਂ ਸੰਗਤਾਂ ਦੀ ਹਾਜ਼ਰੀ ਵਿੱਚ ਰਖਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਸਾਬਕਾ ਮੈਂਬਰ ਪਾਕਿਸਤਾਨ ਕਮੇਟੀ ਭਾਈ ਸੰਤੋਖ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ ਦੀ ਦਰਮਿਆਨ ਨਜ਼ਦੀਕ ਰਸਤੇ ‘ਚ ਵੱਧ ਸਿੱਖ ਵਸੋਂ ਵਾਲੇ ਇਲਾਕੇ ਡੋਕ ਮਸਕੀਨ ਅਟਕ ਵਿਖੇ ਜਿੱਥੇ ਦੋ ਸੌ ਤੋਂ ਵਧੇਰੇ ਸਿੱਖ ਪਰਿਵਾਰ ਹਨ। ਉਨ੍ਹਾਂ ਦੇ ਗੁਰਸਿੱਖ ਬੱਚਿਆਂ ਲਈ ਸਿੱਖ ਸੰਗਤਾਂ ਵੱਲੋਂ ਖ਼ਾਸ ਕਰਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਮਾਮ ਸਹੂਲਤਾਂ ਨਾਲ ਲੈਸ ਅੱਜ ਦੇ ਸਮੇਂ ਦੀ ਮੁੱਖ ਲੋਡ਼ ਅਨੁਸਾਰ ਇਹ ਗੁਰਮੁਖੀ ਸਕੂਲ ਬਣਾਉਣ ਦਾ ਕਾਰਜ ਆਰੰਭਿਆ ਜਾ ਰਿਹਾ ਹੈ।

ਭਾਈ ਸੰਤੋਖ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਸੰਗੇ ਬੁਨਿਆਦ ਰੱਖਣ ਸਮੇਂ ਗੁਰਦੁਆਰਾ ਪੰਜਾ ਸਾਹਿਬ ਦੀਆਂ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ। ਜਿੱਥੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਭਾਈ ਕੁਲਬੀਰ ਸਿੰਘ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਕੀਤੀ ਗਈ ਉਪਰੰਤ ਪੰਜ ਸਿੰਘਾਂ ਨੇ ਟੱਕ ਲਾ ਕੇ ਇਸ ਸਾਬਕਾ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਮਸਤਾਨ ਸਿੰਘ ਵੱਲੋਂ ਗੁਰੂ ਨਾਨਕ ਜੀ ਪਬਲਿਕ ਸਕੂਲ ਚਲਾਇਆ ਜਾ ਰਿਹਾ ਹੈ ਮੁਖੀ ਧਾਰਮਕ ਸਕੂਲ ਦਾ ਨੀਂਹ ਪੱਥਰ ਰੱਖਿਆ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਧਰਤੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਜ਼ਦੀਕ ਗੁਰੂ ਨਾਨਕ ਜੀ ਗੁਰਮੁਖੀ ਪਬਲਿਕ ਸਕੂਲ ਅਤੇ ਪਿਸ਼ਾਵਰ ਵਿਖੇ ਭਾਈ ਜੋਗਾ ਸਿੰਘ ਜੀ ਧਾਰਮਿਕ ਪਬਲਿਕ ਸਕੂਲ ਚੱਲ ਰਹੇ ਹਨ ਭਾਈ ਸੰਤੋਖ ਸਿੰਘ ਨੇ ਅੱਗੇ ਦੱਸਿਆ ਕਿ ਬਣਨ ਜਾ ਰਹੇ ਇਸ ਗੁਰਮੁਖੀ ਧਾਰਮਿਕ ਸਕੂਲ ਦੀ ਜਗ੍ਹਾ ਦੱਸ ਮਰਲੇ ਹੋਵੇਗੀ ਜਿਸ ਦੀਆਂ ਦੋ ਮੰਜ਼ਿਲਾਂ ਵਿੱਚ ਦਸ ਕਮਰਿਆਂ ਦੀ ਉਸਾਰੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਇਸ ਗੁਰਮੁਖੀ ਕਾਲਜ ਤੇ ਕਰੀਬ ਡੇਢ ਤੋਂ ਦੋ ਕਰੋੜ ਰੁਪਏ ਦੀ ਲਾਗਤ ਆਵੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾ ਸਾਹਿਬ ਦੀਆਂ ਸਿੱਖ ਸੰਗਤਾਂ ਬੈਠ ਕੇ ਇਸ ਧਾਰਮਕ ਗੁਰਮੁਖੀ ਸਕੂਲ ਦਾ ਨਾਮ ਰੱਖਣਗੀਆਂ ਇਸ ਮੌਕੇ ਡੌਕ ਮਸਕਾਨ ਅਟਕ ਇਲਾਕੇ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਅਕਾਲ ਤਖਤ ਦੇ ਜਥੇਦਾਰ ਬੋਲੇ-ਦੇਸ਼ ਦੀ ਅਰਥ ਵਿਵਸਥਾ ’ਤੇ ਕਬਜ਼ਾ ਕਰਨ ਸਿੱਖ, ਪੰਜਾਬ ’ਚ ਹੋ ਰਿਹੈ ਈਸਾਈ ਧਰਮ ਦਾ ਪ੍ਰਚਾਰ

Read Next

ਟਰੱਕ ਦੀ ਲਪੇਟ ‘ਚ ਆਉਣ ਕਾਰਨ ਸਕੂਟਰੀ ਸਵਾਰ 2 ਲੜਕੀਆਂ ਦੀ ਮੌਤ, ਇੱਕ ਜ਼ਖ਼ਮੀ