Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਟਰੱਕ ਦੀ ਲਪੇਟ ‘ਚ ਆਉਣ ਕਾਰਨ ਸਕੂਟਰੀ ਸਵਾਰ 2 ਲੜਕੀਆਂ ਦੀ ਮੌਤ, ਇੱਕ ਜ਼ਖ਼ਮੀ

ਮੁਕੇਰੀਆਂ : ਸੋਮਵਾਰ ਨੂੰ ਬਾਅਦ ਦੁਪਹਿਰ ਸਵਾ 2 ਵਜੇ ਦੇ ਕਰੀਬ ਸਥਾਨਕ ਮਾਤਾ ਰਾਣੀ ਚੌਕ ਨੇੜੇ ਇੱਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ 2 ਲੜਕੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਉਕਤ ਹਾਦਸੇ ਵਿਚ ਇੱਕ ਲੜਕੀ ਜ਼ਖ਼ਮੀ ਹੋ ਗਈ ਜੋ ਕਿ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਜੇਰੇ ਇਲਾਜ਼ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਬਾਅਦ ਦੁਪਹਿਰ ਸਵਾ 2 ਵਜੇ ਇੱਕ ਨਿੱਜੀ ਕਾਲਜ ਦੇ ਬੀਏ ਭਾਗ ਦੂਜਾ ਦੀਆਂ ਤਿੰਨ ਵਿਦਿਆਰਥਣਾਂ ਤਮੰਨਾ ਪੁੱਤਰੀ ਗੁਰਮੀਤ ਸਿੰਘ, ਨੇਹਾ ਪੁੱਤਰੀ ਗੁਰਮੀਤ ਸਿੰਘ ਵਾਸੀ ਪੁਰੀਕਾ (ਦੋਵੇਂ ਭੈਣਾਂ) ਅਤੇ ਪ੍ਰੀਤੀ ਪੁੱਤਰੀ ਗਣੇਸ਼ ਕੁਮਾਰ ਵਾਸੀ ਡੁੱਗਰੀ ਅਵਾਣਾ ਇੱਕ ਸਕੂਟਰੀ ‘ਤੇ ਸਵਾਰ ਹੋ ਕੇ ਕਾਲਜ ਤੋਂ ਘਰ ਵੱਲ ਪਰਤ ਰਹੀਆਂ ਸਨ ਤਾਂ ਮਾਤਾ ਰਾਣੀ ਚੌਕ ਨੇੜੇ ਅਚਾਨਕ ਇੱਕ ਟਰੱਕ ਨੇ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਤਿੰਨੋਂ ਲੜਕੀਆਂ ਸੜਕ ‘ਤੇ ਡਿੱਗ ਗਈਆਂ ਤੇ ਤਮੰਨਾ ਦੀ ਟਰੱਕ ਦੇ ਟਾਇਰ ਹੇਠਾਂ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਨੇਹਾ ਅਤੇ ਪ੍ਰੀਤੀ ਨੂੰ ਜ਼ਖ਼ਮੀ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ਼ ਲਈ ਲਿਜਾਇਆ ਗਿਆ। ਜਿੱਥੇ ਪ੍ਰੀਤੀ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਵੱਲੋਂ ਉਸਨੂੰ ਪਠਾਨਕੋਟ ਲਈ ਰੈਫ਼ਰ ਕਰ ਦਿੱਤਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸਦੀ ਰਸਤੇ ਵਿਚ ਹੀ ਮੌਤ ਹੋ ਗਈ। ਤੀਜੀ ਲੜਕੀ ਨੇਹਾ ਮਾਮੂਲੀ ਸੱਟਾਂ ਲੱਗਣ ਕਾਰਨ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਹੀ ਜ਼ੇਰੇ ਇਲਾਜ਼ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਪੁੱਜੇ ਪੁਲਿਸ ਥਾਣਾ ਮੁਕੇਰੀਆਂ ਦੇ ਮੁਲਾਜ਼ਮਾਂ ਨੇ ਸਥਿਤੀ ਦਾ ਜਾਇਜਾ ਲਿਆ ਅਤੇ ਮੌਕੇ ਤੋਂ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਗੁ: ਪੰਜਾ ਸਾਹਿਬ ਪਾਕਿਸਤਾਨ ਦੇ ਨਜ਼ਦੀਕ ਗੁਰਮੁਖੀ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ, ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਇਹ ਸਕੂਲ

Read Next

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸਮੂਹ ਨੌਜਵਾਨਾ ਨੂੰ ਸਿਰਾਂ ‘ਤੇ ਦਸਤਾਰਾਂ ਸਜਾ ਕੇ ਆਉਣ ਦੀ ਅਪੀਲ