Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਭ੍ਰਿਸ਼ਟਾਚਾਰ ਦੇ ਕੇਸ ‘ਚ ਫਸੇ ਪੰਜਾਬ ਦੇ 2 ਸਾਬਕਾ ਮੰਤਰੀ ! ਧਰਮਸੋਤ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ, 9 ਖਿਲਾਫ਼ FIR

ਅਮਲੋਹ : ਵਿਜੀਲੈਂਸ ਬਿਊਰੋ ਨੇ ਮੰਗਲਵਾਰ ਤੜਕੇ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ 2 ਸਾਬਕਾ ਮੰਤਰੀਆਂ ਸਮੇਤ 9 ਖਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਜਿਨ੍ਹਾਂ ਦੇ ਨਾਂ ਹਨ- ਅਮਿਤ ਚੌਹਾਨ (ਆਈਐੱਫਐੱਸ), ਗੁਰਅਮਨਪ੍ਰੀਤ ਸਿੰਘ ਵਨ ਮੰਡਲ ਅਫ਼ਸਰ ਮੋਹਾਲੀ, ਦਿਲਪ੍ਰੀਤ ਸਿੰਘ ਵਣ ਗਾਰਡ, ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ ਜੰਗਲਾਤ ਵਿਭਾਗ, ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ ਜੰਗਲਾਤ ਵਿਭਾਗ, ਚਮਕੌਰ ਸਿੰਘ ਓਐੱਸਡੀ ਟੂ ਸਾਧੂ ਸਿੰਘ ਧਰਮਸੋਤ, ਕਮਲਜੀਤ ਸਿੰਘ ਵਾਸੀ ਖੰਨਾ, ਕੁਲਵਿੰਦਰ ਸਿੰਘ ਸ਼ੇਰਗਿਲ ਪੀਏ ਟੂ ਸੰਗਤ ਸਿੰਘ ਗਿਲਜੀਆਂ ਤੇ ਸਚਿਨ ਕੁਮਾਰ ਹਨ। ਇਨ੍ਹਾਂ ਵਿਚੋਂ ਇਕ ਪੱਤਰਕਾਰ ਵੀ ਹੈ।

ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਸਥਿਤ ਰਿਹਾਇਸ਼ ਤੋਂ ਤੋਂ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ। ਚੰਨੀ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ‘ਤੇ ਵੀ ਐੱਫਆਈਆਰ ਦਰਜ ਹੋਈ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਸਰਕਾਰ ‘ਚ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ‘ਤੇ ਵੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸਵਿਚ ਛੇ ਹੋਰਨਾਂ ਦੇ ਵੀ ਨਾਂ ਹਨ। ਸੀਐੱਮ ਭਗਵੰਤ ਮਾਨ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮਨਜ਼ੂਰੀ ਦੇ ਦਿੱਤੀ ਹੈ।

ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫ਼ਸਰਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ‘ਚ ਫੜਿਆਾ ਸੀ। ਉਨ੍ਹਾਂ ਪੁੱਛਗਿੱਛ ‘ਚ ਦੱਸਿਆ ਕਿ ਧਰਮਸੋਤ ਇਕ ਦਰੱਖਤ ਕੱਟਣ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ। ਇਸ ਤੋਂ ਇਲਾਵਾ ਨਵੇਂ ਦਰੱਖਤ ਲਗਾਉਣ ਬਦਲੇ ਵੀ ਰਿਸ਼ਵਤ ਲਈ ਜਾਂਦੀ ਸੀ ਜਿਸਦਾ ਸਿੱਧਾ ਹਿੱਸਾ ਤੱਤਕਾਲੀ ਮੰਤਰੀ ਧਰਮਸੋਤ ਨੂੰ ਵੀ ਜਾਂਦਾ ਸੀ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨਾਲ ਵੀ ਜੁੜਿਆ ਨਾਂ

ਕਾਂਗਰਸ ਸਰਕਾਰ ‘ਚ ਮੰਤਰੀ ਰਹਿੰਦਿਆਂ ਸਕਾਲਰਸ਼ਿਪ ਘੁਟਾਲੇ ਨਾਲ ਵੀ ਉਨ੍ਹਾਂ ਦਾ ਨਾਂ ਜੁੜਿਆ। ਪੰਜਾਬ ਸਰਕਾਰ ਇਸ ਘੁਟਾਲੇ ਦੀਆਂ ਵੀ ਫਾਈਲਾਂ ਖੋਲ੍ਹ ਸਕਦੀ ਹੈ। ਜ਼ਿਕਰਯੋਗ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।

ਭਗਵੰਤ ਮਾਨ ਨੇ ਸਲਾਖਾਂ ਪਿੱਛੇ ਭੇਜਣ ਦੀ ਕਹੀ ਸੀ ਗੱਲ

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੋਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਉਦੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਅੰਦੋਲਨ ਕੀਤਾ ਸੀ।

Vinkmag ad
Share Our Daily Posts

News Desk

Read Previous

ਵਾਰਨ ਚਾਲਕਾਂ ਨੂੰ ਕਰਨੀ ਪਵੇਗੀ ਜੇਬ ਢਿੱਲੀ, ਦੋ ਮਹੀਨਿਆਂ ਬਾਅਦ ਬਠਿੰਡਾ-ਮਲੋਟ ਰੋਡ ‘ਤੇ ਮੁੜ ਵਧਿਆ ਟੋਲ, ਜਾਣੋ ਰੇਟ

Read Next

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਆਬਕਾਰੀ ਨੀਤੀ ‘ਤੇ ਨਹੀਂ ਲੱਗ ਸਕੀ ਮੋਹਰ, 3 ਮੰਤਰੀਆਂ ਦੀ ਸਬ-ਕਮੇਟੀ ਗਠਿਤ