Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਆਬਕਾਰੀ ਨੀਤੀ ‘ਤੇ ਨਹੀਂ ਲੱਗ ਸਕੀ ਮੋਹਰ, 3 ਮੰਤਰੀਆਂ ਦੀ ਸਬ-ਕਮੇਟੀ ਗਠਿਤ

ਚੰਡੀਗਡ਼੍ਹ : ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਜਾ ਸਕੀ। ਦੱਸਿਆ ਜਾ ਰਿਹਾ ਹੈ ਕਿ ਨਵੀਂ ਨੀਤੀ ‘ਚ ਕਈ ਵੱਡੇ ਬਦਲਾਅ ਹੋਣ ਕਾਰਨ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਤਿੰਨ ਮੰਤਰੀਆਂ ‘ਤੇ ਆਧਾਰਿਤ ਸਬ-ਕਮੇਟੀ ਬਣਾਈ ਹੈ, ਜਿਸ ‘ਚ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ, ਦਿਹਾਤੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸੈਰ ਸਪਾਟਾ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਰੱਖਿਆ ਗਿਆ ਹੈ। ਇਸ ਕਮੇਟੀ ਦੀ ਥੋੜ੍ਹੀ ਦੇਰ ‘ਚ 2:30 ਵਜੇ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਹਰ ਤਰ੍ਹਾਂ ਦੇ ਸੁਝਾਵਾਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਧਿਆਨ ਦੇਣ ਯੋਗ ਹੈ ਕਿ ਮਾਰਚ ਮਹੀਨੇ ਪਿਛਲੀ ਆਬਕਾਰੀ ਨੀਤੀ ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ ਅਤੇ ਹੁਣ ਜੋ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ, ਉਸ ਵਿੱਚ ਕਈ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਵਿੱਚ ਪੰਜਾਬ ‘ਚ ਸ਼ਰਾਬ ਸਸਤੀ ਕਰ ਕੇ ਬਾਹਰੋਂ ਆਉਣ ਵਾਲੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਕਦਮ ਚੁੱਕਣਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ਼ ਵੀ ਕਾਰਵਾਈ ਨੂੰ ਵਧਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਆਪ’ ਸਰਕਾਰ ਦਾ ਬਜਟ ਇਜਲਾਸ 24 ਜੂਨ ਤੋਂ

ਇਸ ਤੋਂ ਇਲਾਵਾ 24 ਜੂਨ ਤੋਂ ਬਜਟ ਇਜਲਾਸ ਬੁਲਾਉਣ ‘ਤੇ ਵੀ ਕੈਬਨਿਟ ‘ਚ ਸਹਿਮਤੀ ਬਣ ਗਈ ਹੈ। ਜੋ ਕਿ 30 ਜੂਨ ਤਕ ਚੱਲੇਗਾ… ਕਿਉਂਕਿ ਸਰਕਾਰ ਨੇ 3 ਮਹੀਨਿਆਂ ਲਈ ਵੋਟ ਆਨ ਅਕਾਊਂਟ ਲਈ ਹੈ, ਇਸ ਲਈ 30 ਜੂਨ ਤੋਂ ਪਹਿਲਾਂ ਪਹਿਲਾ ਬਜਟ ਪਾਸ ਕਰਨਾ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸੈਸ਼ਨ ਦੌਰਾਨ ਕਿਹਾ ਸੀ ਕਿ ਸੈਸ਼ਨ ਲੰਮਾ ਹੋਵੇਗਾ ਪਰ ਸੰਗਰੂਰ ਜ਼ਿਮਨੀ ਚੋਣ ਹੋਣ ਕਾਰਨ ਸਰਕਾਰ ਕੋਲ ਸਿਰਫ਼ ਇਕ ਹਫ਼ਤਾ ਹੀ ਬਚਿਆ ਹੈ। ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਹਰ ਰੋਜ਼ ਦੋ ਸੀਟਿੰਗ ਕਰ ਕੇ ਇਸ ਨੂੰ ਵਧਾਉਣ ਦਾ ਪ੍ਰੋਗਰਾਮ ਹੈ ਹਾਲਾਂਕਿ ਅਜੇ ਤਕ ਇਸ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਸ਼ਨਿੱਚਰਵਾਰ ਨੂੰ ਛੁੱਟੀ ਵਾਲੇ ਦਿਨ ਵੀ ਦੋ ਬੈਠਕਾਂ ਕੀਤੀਆਂ ਜਾ ਸਕਦੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ 27 ਜੂਨ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਆਪਣਾ ਪਹਿਲਾ ਬਜਟ ਪੇਸ਼ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

ਭ੍ਰਿਸ਼ਟਾਚਾਰ ਦੇ ਕੇਸ ‘ਚ ਫਸੇ ਪੰਜਾਬ ਦੇ 2 ਸਾਬਕਾ ਮੰਤਰੀ ! ਧਰਮਸੋਤ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ, 9 ਖਿਲਾਫ਼ FIR

Read Next

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ 8 ਜੂਨ ਨੂੰ, ਪਰਿਵਾਰ ਨੇ ਕੀਤੀ ਇਹ ਅਪੀਲ