Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਪੰਜਾਬ ਸੀਐਮ ਰਿਹਾਇਸ਼ ਦੇ ਅੰਦਰ ਕਾਂਗਰਸੀਆਂ ਦਾ ਧਰਨਾ, ਚੰਡੀਗੜ੍ਹ ਪੁਲਿਸ ਨੇ ਧਰਨਾਕਾਰੀ ਕਾਂਗਰਸੀ ਲਏ ਹਿਰਾਸਤ ‘ਚ, ਜਾਣੋ ਪੂਰਾ ਮਾਮਲਾ

ਚੰਡੀਗਡ਼੍ਹ : ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ 2 ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਸਣੇ 9 ਜਣਿਆਂ ’ਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਵਿਜੀਲੈਂਸ ਪੁਲਿਸ ਨੇ ਧਰਮਸੋਤ ਨੂੰ ਹੋਰ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਲਗਪਗ 60 ਦੇ ਕਰੀਬ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗਡ਼੍ਹ ਸਥਿਤ ਰਿਹਾਇਸ਼ ਵਿਖੇ ਧਰਨਾ ਦਿੱਤਾ। ਅਧਿਕਾਰੀ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਅੰਦਰ ਲੈ ਗਏ, ਪਰ ਹਾਲੇ ਤੱਕ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਇਸ ਤੋਂ ਨਾਰਾਜ਼ ਕਾਂਗਰਸੀ ਆਗੂ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨੇ ‘ਤੇ ਬੈਠ ਗਏ ਹਨ। ਇਸ ਨਾਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਦੀ ਰਿਹਾਇਸ਼ਗਾਹ ਦੇ ਅੰਦਰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਧਰਨਾ ਲੱਗਾ ਹੈ। ਮੁੱਖ ਮੰਤਰੀ ਹਾਲੇ ਤੱਕ ਵੀ ਕਿਸੇ ਨੂੰ ਮਿਲੇ ਨਹੀਂ ਹਨ। ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਦੀ ਰਿਹਾਇਸ਼ਗਾਹ ਦੇ ਅੰਦਰ ਕਾਂਗਰਸੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਚੱਲ ਰਹੀ ਹੈ। ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ। ਕਾਂਗਰਸੀ ਵਿਧਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪੁਲਿਸ ਬੱਸ ਲੈ ਕੇ ਪੁੱਜ ਗਈ ਹੈ।

ਦਰਅਸਲ, ਅੰਦਰ ਸਿਰਫ਼ ਪੰਜ ਜਣਿਆਂ ਨੂੰ ਸੱਦਿਆ ਗਿਆ ਸੀ। ਰਾਜਾ ਵੜਿੰਗ ਆਪਣੇ ਨਾਲ ਬਹੁਤ ਸਾਰੇ ਸਾਥੀ ਲੈ ਗਏ

ਇਸ ਨੂੰ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਸੰਨ੍ਹ ਮੰਨਿਆ ਜਾ ਰਿਹਾ ਹੈ। ਰਾਜਾ ਵੜਿੰਗ ਪੁਲਿਸ ਨਾਲ ਬਹਿਸ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਪਾਕਿਸਤਾਨ ‘ਚ ਹਿੰਦੂ ਮੰਦਰ ਮੁੜ ਬਣੇ ਨਿਸ਼ਾਨਾ, ਦੇਵੀ-ਦੇਵਤਿਆਂ ਦੀਆਂ ਤੋੜੀਆਂ ਮੂਰਤੀਆਂ

Read Next

ਅੱਜ ਤੋਂ ਝੋਨੇ ਦੀ ਬਿਜਾਈ, ਬਿਜਲੀ ਮੰਗ ’ਚ ਹੋਇਆ ਵਾਧਾ, PSPCL ਨੇ ਬਾਹਰੋਂ ਖ਼ਰੀਦੀ 13.80 ਕਰੋੜ ਦੀ ਬਿਜਲੀ