Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਾਬਕਾ ਮੰਤਰੀ ਧਰਮਸੋਤ 13 ਜੂਨ ਤਕ ਪੁਲਿਸ ਰਿਮਾਂਡ ’ਤੇ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤਾ ਸੀ ਗਿ੍ਫ਼ਤਾਰ

ਚੰਡੀਗੜ੍ਹ/ਮੁਹਾਲੀ : ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਪੱਤਰਕਾਰ ਕਮਲਜੀਤ ਸਿੰਘ ਤੇ ਸਾਬਕਾ ਮੰਤਰੀ ਦੇ ਓਐੱਸਡੀ ਚਮਕੌਰ ਸਿੰਘ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 13 ਜੂਨ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਵਿਜੀਲੈਂਸ ਬਿਊਰੋ ਨੇ ਉਕਤ ਤਿੰਨਾਂ ਦੇ ਇਲਾਵਾ ਮਾਮਲੇ ’ਚ ਨਾਮਜ਼ਦ ਮੁਹਾਲੀ ਜੰਗਲਾਤ ਡਵੀਜ਼ਨ ਅਧਿਕਾਰੀ ਗੁਰਅਮਨਪ੍ਰੀਤ ਸਿੰਘ ਨੂੰ ਵੀ ਅਦਾਲਤ ’ਚ ਪੇਸ਼ ਕਰ ਕੇ 14 ਜੂਨ ਤਕ ਰਿਮਾਂਡ ਹਾਸਲ ਕੀਤਾ। ਗੁਰਅਮਨਪ੍ਰੀਤ ਨੂੰ ਵੀਰਵਾਰ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਸਰਕਾਰੀ ਪੱਖ ਦੇ ਵਕੀਲ ਨੇ ਕੋਰਟ ’ਚ ਕਿਹਾ ਕਿ ਧਰਮਸੋਤ ਦੇ ਬੈਂਕ ਖਾਤਿਆਂ ਤੇ ਪ੍ਰਾਪਰਟੀ ਬਾਰੇ ਪੁੱਛਗਿੱਛ ਕਰਨੀ ਬਾਕੀ ਹੈ। ਜੰਗਲਾਤ ਮੰਡਲ ਅਧਿਕਾਰੀ ਗੁਰਅਮਨਪ੍ਰੀਤ ਸਿੰਘ ਤੇ ਧਰਮਸੋਤ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਬਚਾਅ ਪੱਖ ਨੇ ਰਿਮਾਂਡ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਧਰਮਸੋਤ ਦਾ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੂੰ ਮਾਮਲੇ ’ਚ ਫਸਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਰਿਮਾਂਡ ’ਤੇ ਨਾ ਭੇਜਿਆ ਜਾਵੇ। ਜ਼ਿਕਰਯੋਗ ਹੈ ਕਿ ਧਰਮਸੋਤ ਤੇ ਉਨ੍ਹਾਂ ਦੇ ਸਾਥੀਆਂ ਨੂੰ ਵਿਜੀਲੈਂਸ ਬਿਊਰੋ ਨੇ ਸੱਤ ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਇਕ ਹੋਰ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਵੀ ਕੇਸ ਦਰਜ ਹੈ। ਗਿਲਜੀਆਂ ਹਾਲੇ ਗਿ੍ਰਫ਼ਤ ਤੋਂ ਬਾਹਰ ਹਨ। ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਡੇਰਾਬੱਸੀ ‘ਚ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੇ ਡੇਢ ਕਰੋੜ ਰੁਪਏ, ਰੇੜ੍ਹੀ ਵਾਲੇ ਦੇ ਲੱਗੀ ਗੋਲੀ

Read Next

ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ 24 ਜੂਨ ਤਕ ਵਧੀ