Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੋ੍ਮਣੀ ਕਮੇਟੀ ਦੀ ਬੇਨਤੀ ‘ਤੇ ਮੋਦੀ ਗ਼ੌਰ ਕਰਨ : ਸਰਨਾ

ਅੰਮਿ੍ਤਸਰ : ਅਕਾਲੀ ਦਲ (ਦਿੱਲੀ) ਨੇ ਪ੍ਰਧਾਨ ਮੰਤਰੀ ਨੂੰ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਪੰਦਰਵਾੜਾ ਪਹਿਲਾਂ ਭੇਜੇ ਗਏ ਸ਼ੋ੍ਮਣੀ ਕਮੇਟੀ ਦੇ ਪੱਤਰ ਨੂੰ ਸਕਾਰਾਤਮਕ ਤੌਰ ‘ਤੇ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੇਂ ਸਮੇਂ ਸਿੱਖ ਮਸਲਿਆਂ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਵਾਰ ਸ਼ੋ੍ਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਤਾਂ ਲਿਖਿਆ ਪਰ ਮੰਤਰੀ ਦਫ਼ਤਰ ਨੇ ਧਿਆਨ ਨਹੀਂ ਦਿੱਤਾ। ਹਾਲਾਂਕਿ ਵਿਸ਼ਾ-ਵਸਤੂ ਇੰਨਾ ਸੰਵੇਦਨਸ਼ੀਲ ਹੈ ਕਿ ਕਈ ਸਿੱਖ ਕੈਦੀਆਂ ਦੇ ਵਜੂਦ ਦਾ ਸਵਾਲ ਹੈ।

ਸਰਨਾ ਨੇ ਅੱਗੇ ਕਿਹਾ ਕਿ ਇਹ ਰਾਸ਼ਟਰੀ/ਅੰਤਰਰਾਸ਼ਟਰੀ ਕਾਨੂੰਨਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੈਦੀਆਂ ਬਾਰੇ ਸ਼ੋ੍ਮਣੀ ਕਮੇਟੀ ਪ੍ਰਧਾਨ ਦੇ ਬੇਨਤੀ ਪੱਤਰ ਨੂੰ ਸਵੀਕਾਰ ਕਰਨ ਤੇ ਉਨਾਂ੍ਹ ਦੀ ਰਿਹਾਈ ਲਈ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕਰਨ। ਸ਼ੋ੍ਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਤੇ ਪ੍ਰਧਾਨ ਮੰਤਰੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀ ਮਿਆਦ ਤੋਂ ਪਰ੍ਹੇ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕਦਮ ਚੁੱਕਣਗੇ।

Vinkmag ad
Share Our Daily Posts

News Desk

Read Previous

ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਨਿਆਇਕ ਹਿਰਾਸਤ 24 ਜੂਨ ਤਕ ਵਧੀ

Read Next

ਪੰਜਾਬ ‘ਚ ਦੋਆਬਾ ਤੇ ਮਾਝਾ ਖੇਤਰ ਦੇ 50 ਪੈਟਰੋਲ ਪੰਪ ਬੰਦ, ਤੇਲ ਕੰਪਨੀਆਂ ਮੰਗ ਮੁਤਾਬਕ ਤੇਲ ਦੇਣ ਤੋਂ ਅਸਮਰੱਥ