Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਕਰਤਾਰਪੁਰ : ਥਾਣਾ ਕਰਤਾਰਪੁਰ ਦੀ ਪੁਲਿਸ ਨੇ ਜਾਅਲੀ ਆਧਾਰ ਤੇ ਹੋਰ ਕਾਗਜ਼ਾਤ ਬਣਾ ਕੇ ਗੁਰੂ ਅਮਰਜੀਤ ਸਿੰਘ ਵਾਸੀ ਕਰਤਾਰਪੁਰ ਦੀ ਜ਼ਮੀਨ ਹੱੜਪਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ ਕੀਤਾ ਹੈ। ਡੀਐੱਸਪੀ ਸੁਖਪਾਲ ਸਿੰਘ ਸਬ-ਡਵੀਜ਼ਨ ਕਰਤਾਰਪੁਰ ਜਲੰਧਰ ਦਿਹਾਤੀ ਨੇ ਦੱਸਿਆ ਏਐੱਸਆਈ ਤੀਰਥਪਾਲ ਸਿੰਘ ਨੂੰ ਅਮਰਿੰਦਰ ਸੋਢੀ ਪੁੱਤਰ ਕੰਵਰ ਚਰਨਜੀਤ ਸਿੰਘ ਵਾਸੀ ਕਿਲਾ ਕੋਠੀ ਕਰਤਾਰਪੁਰ ਨੇ ਦਰਖਾਸਤ ਦਿੱਤੀ ਸੀ ਕਿ ਉਸ ਦੇ ਦਾਦਾ ਗੁਰੂ ਅਮਰਜੀਤ ਸਿੰਘ ਪੁੱਤਰ ਗੁਰੂ ਸਰਦੂਲ ਸਿੰਘ ਜਿਨ੍ਹਾਂ ਦੀ ਸਾਲ 1998 ‘ਚ ਮੌਤ ਹੋ ਚੁੱਕੀ ਹੈ, ਦੇ ਨਾਂ ‘ਤੇ ਕਿਸੇ ਅਣਪਛਾਤੇ ਨੇ ਜਾਅਲੀ ਆਧਾਰ ਕਾਰਡ ਤੇ ਹੋਰ ਕਾਗਜ਼ਾਤ ਬਣਾ ਕੇ ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਨਾਇਬ-ਤਹਿਸੀਲਦਾਰ ਕਰਤਾਰਪੁਰ ਨੂੰ ਦਰਖਾਸਤ ਦੇ ਕੇ ਧੋਖਾਧੜੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ‘ਤੇ ਮੁੱਕਦਮਾ ਨੰ. 98 ਮਿਤੀ 10 ਜੂਨ ਨੂੰ ਮੁਕੱਦਮਾ ਦਰਜ ਕੀਤਾ ਗਿਆ। ਇਸ ਸਬੰਧੀ ਦਰਖਾਸਤਕਰਤਾ ਅਮਰਿੰਦਰ ਸੋਢੀ ਉਕਤ ਦੀ ਸਨਾਖਤ ‘ਤੇ ਮੁਲਜ਼ਮ ਵਰਿੰਦਰ ਕੁਮਾਰ ਪਾਂਡੇ ਪੁੱਤਰ ਰਾਮ ਆਸਰੇ ਪਾਂਡੇ ਵਾਸੀ ਲੋਧੀਪੁਰ ਥਾਣਾ ਕੋਤਵਾਲੀ ਦਹਿਤ ਜ਼ਿਲਾ ਸੁਲਤਾਨਪੁਰ ਯੂਪੀ ਹਾਲ ਵਾਸੀ ਝੁੱਗੀ ਨੇੜੇ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਥਾਣਾ ਕਰਤਾਰਪੁਰ ਨੂੰ ਗਿ੍ਫਤਾਰ ਕਰ ਕੇ ਉਸ ਕੋਲੋਂ ਗੁਰੂ ਅਮਰਜੀਤ ਸਿੰਘ ਨਾਂ ਦਾ ਜਾਅਲੀ ਆਧਾਰ ਕਾਰਡ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ। ਉਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਦੋ ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

https://indiajagriti.com/?p=15754

Read Next

ਸਕੱਤਰ ਕ੍ਰਿਸ਼ਨ ਕੁਮਾਰ ਨੇ ਸੰਤ ਸੀਚੇਵਾਲ ਨਾਲ ਕੀਤਾ ਸਤਲੁਜ ਦਾ ਦੌਰਾ, ਸਤਲੁਜ ਦਰਿਆ ‘ਚੋਂ ਮਿੱਟੀ ਕੱਢਣ ਦੀਆਂ ਦਿੱਤੀਆਂ ਹਦਾਇਤਾਂ