Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਕੱਤਰ ਕ੍ਰਿਸ਼ਨ ਕੁਮਾਰ ਨੇ ਸੰਤ ਸੀਚੇਵਾਲ ਨਾਲ ਕੀਤਾ ਸਤਲੁਜ ਦਾ ਦੌਰਾ, ਸਤਲੁਜ ਦਰਿਆ ‘ਚੋਂ ਮਿੱਟੀ ਕੱਢਣ ਦੀਆਂ ਦਿੱਤੀਆਂ ਹਦਾਇਤਾਂ

ਲੋਹੀਆਂ ਖ਼ਾਸ : ਨਹਿਰੀ ਤੇ ਡਰੇਨਜ਼ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਬਰਸਾਤਾਂ ਤੋਂ ਪਹਿਲਾਂ ਸਤਲੁਜ ਦਰਿਆ ਵਿੱਚ ਗਿਦੱੜਪਿੰਡੀ ਰੇਲਵੇ ਪੁਲ ਹੇਠਾਂ 10 ਤੋਂ 12 ਫੁੱਟ ਤੱਕ ਜੰਮੀ ਮਿੱਟੀ ਕੱਢਣ ਦੇ ਕੰਮ ਦੀ ਸ਼ੁਰੂਆਤ ਕਰਨ।ਸਤਲੁਜ ਦਰਿਆ ਦੇ ਕੀਤੇ ਦੌਰੇ ਦੌਰਾਨ ਕ੍ਰਿਸ਼ਨ ਕੁਮਾਰ ਦੇ ਨਾਲ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਇਲਾਕੇ ਦੇ ਪੀੜਤ ਕਿਸਾਨ ਵੀ ਹਾਜ਼ਰ ਸਨ।ਕ੍ਰਿਸ਼ਨ ਕੁਮਾਰ ਨੂੰ ਉਹ ਥਾਂ ਵੀ ਦਿਖਾਈ ਜਿੱਥੋਂ ਦਰਿਆ ਦੇ ਵਹਿਣ ਅੱਗੇ ਵੱਡੇ ਪੱਧਰ ‘ਤੇ ਮਿੱਟੀ ਜੰਮੀ ਹੋਈ ਹੈ। ਗਿੱਦੜਪਿੰਡੀ ਰੇਲਵੇ ਪੁਲ ਹੇਠਾਂ 10 ਤੋਂ 12 ਫੁੱਟ ਤੱਕ ਮਿੱਟੀ ਜੰਮੀ ਹੋਈ ਹੈ ਜਿਹੜੀ ਕਿ ਪਾਣੀ ਦੇ ਨਿਕਾਸ ਵਿੱਚ ਮੁੱਖ ਅੜਿੱਕਾ ਬਣੀ ਹੋਈ ਹੈ।ਇਸ ਰੇਲਵੇ ਪੁਲ ਹੇਠਾਂ ਸਤਲੁਜ ਦਰਿਆ ਦੇ ਪਾਣੀ ਦੀ ਨਿਕਾਸੀ ਲਈ 21 ਦਰੇ ਹਨ ਜਿੰਨ੍ਹਾਂ ਵਿੱਚ ਅਜੇ ਵੀ ਮਿੱਟੀ ਜੰੰਮੀ ਹੋਈ ਹੈ। ਕ੍ਰਿਸ਼ਨ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਜਿੰਨ੍ਹੀ ਵੀ ਮਿੱਟੀ ਪੁਲ ਹੇਠੋਂ ਚੁੱਕੀ ਜਾ ਸਕਦੀ ਉਹ ਚੁੱਕੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਇਸ ਗੱਲ ਦੀ ਰਿਪੋਰਟ ਕਰਨਗੇ ਕਿ ਕਿੰਨ੍ਹੀ ਮਿੱਟੀ ਚੁੁੱਕੀ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਚੜ੍ਹੁਦੇ ਪਾਸੇ 1400 ਫੁੱਟ ਤੇ ਲਹਿੰਦੇ ਵਾਲੇ ਪਾਸੇ ਨੂੰ 800 ਫੁੱਟ ਤੱਕ ਆਉਂਦੀ ਜ਼ਮੀਨ ਦੀ ਮਾਲਕੀ ਰੇਲਵੇ ਦੀ ਹੈ।

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਹੁਣ ਤੱਕ ਪੰਜ ਵਾਰ ਟੁੱਟ ਚੁੱਕਾ ਹੈ।ਜਿਸ ਨਾਲ ਕਿਸਾਨਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਸੀ।ਸਾਲ 2019 ਵਿੱਚ ਆਏ ਹੜ੍ਹ ਦੌਰਾਨ 1200 ਕਰੋੜ ਦਾ ਨੁਕਸਾਨ ਹੋਇਆ ਸੀ ਜਿਸ ਵਿੱਚ 1000 ਕਰੋੜ ਦਾ ਸਿੱਧਾ ਕਿਸਾਨਾਂ ਤੇ ਹੋਰ ਲੋਕਾਂ ਦੀਆਂ ਫਸਲਾਂ ਤੇ ਘਰਾਂ ਨੂੰ ਨੁਕਸਾਨ ਪੁੱਜਾ ਸੀ।

ਸੰਤ ਸੀਚੇਵਾਲ ਦੱਸਿਆ ਕਿ ਸਤਲੁਜ ਦਰਿਆ ਦੀ ਦੇ ਦਰਾਂ ਵਿੱਚੋਂ ਵਿਭਾਗ ਦੇ ਅਧਿਕਾਰੀਆਂ ਅਨੁਸਾਰ 10 ਤੋਂ 12 ਫੁੱਟ ਤੱਕ ਮਿੱਟੀ ਚੁੱਕਣ ਦੀ ਲੋੜ ਹੈ।ਸੰਤ ਸੀਚੇਵਾਲ ਨੇ ਦੱਸਿਆ ਕਿ ਸਾਲ 2019 ਵਿੱਚ ਆਏ ਹੜ੍ਹ ਦੌਰਾਨ 150 ਦੇ ਕਰੀਬ ਪਿੰਡ ਘਿਰ ਗਏ ਸਨ।ਇੰਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਆਰਥਿਕ ਨੁਕਸਾਨ ਝੱਲਣਾ ਪਿਆ ਸੀ ਉਥੇ ਉਨ੍ਹਾਂ ਨੂੰ ਮਾਨਸਿਕ ਪੀੜਾ ਵੀ ਝੱਲਣੀਆਂ ਪਈਆ ਸਨ। ਮਾਨਸਿਕ ਪੀੜਾਂ ਦਾ ਕੋਈ ਵੀ ਸਰਕਾਰ ਮੁਆਵਜਾ ਨਹੀਂ ਦਿੱਤਾ ਜਾ ਸਕਦਾ। ਸਾਲ 2019 ਵਿੱਚ ਆਏ ਹੜ੍ਹ ਦੌਰਾਨ ਸਭ ਤੋਂ ਵੱਧ ਪੀੜਤ ਰਹੇ ਕਿਸਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿੱਚ 45 ਫੁੱਟ ਤੱਕ ਡੂੰਘਾ ਟੋਇਆ ਪੈ ਗਿਆ ਸੀ। ਉਸ ਨੂੰ ਪੂਰਨ ਲਈ ਸੰਤ ਸੀਚੇਵਾਲ ਦੀ ਅਗਵਾਈ ਹੇਠ ਚੱਲੀ ਕਾਰ ਸੇਵਾ ਦੌਰਾਨ ਹੀ 250 ਟ੍ਰੈਕਟਰਾਂ ਨੇ ਉਸ ਟੋਏ ਨੂੰ ਪੂਰਨ ਵਿੱਚ ਭੂਮਿਕਾ ਨਿਭਾਈ ਸੀ ਜਿਸ ‘ਤੇ 25 ਲੱਖ ਦਾ ਡੀਜ਼ਲ ਲੱਗਾ ਸੀ।ਹੜ੍ਹ ਰੋਕੂ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਦੱਸਿਆ ਕਿ ਉਨ੍ਹਾਂ ਦਾ ਇਲਾਕਾ ਹੜ੍ਹਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦਾ ਤੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਜਾਂਦੀਆਂ ਹਨ।

Vinkmag ad
Share Our Daily Posts

News Desk

Read Previous

ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

Read Next

ਸਵਾਰੀਆਂ ਨਾ ਚੜ੍ਹਾਉਣ ‘ਤੇ ‘ਆਪ’ ਆਗੂ ਨੇ ਬੈਰੀਕੇਡ ਸੁੱਟ ਕੇ ਰੋਕੀ ਸਰਕਾਰੀ ਬੱਸ, ਪੁਲਿਸ ਆਈ ਤਾਂ ਸਾਹਮਣੇ ਆਇਆ ਸੱਚ