Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਅੰਮ੍ਰਿਤਸਰ ‘ਚ NRI ਦੀ ਗੋਲ਼ੀ ਮਾਰ ਕੇ ਹੱਤਿਆ, ਸਵੇਰੇ ਸਾਢੇ 3 ਵਜੇ ਪਰਿਵਾਰ ਨਾਲ ਜਾ ਰਿਹਾ ਸੀ ਗੁਰਦੁਆਰੇ

ਅੰਮ੍ਰਿਤਸਰ। ਛੇਹਰਟਾ ਦੇ ਕਾਲੇ ਰੋਡ ‘ਤੇ ਤੜਕੇ 3:30 ਵਜੇ ਘਰ ਦੇ ਬਾਹਰ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਦੁਬਈ ਤੋਂ ਭਾਰਤ ਆਇਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ ਵਾਸੀ ਕਾਲੇ ਰੋਡ ਵਜੋਂ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਇਲਾਕੇ ‘ਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਰਿੰਦਰ ਦੀ ਪਤਨੀ ਤੇ ਦੋ ਬੱਚਿਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਮੁਤਾਬਕ ਐਤਵਾਰ ਤੜਕੇ ਜਿਉਂ ਹੀ ਉਹ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਘਰੋਂ ਨਿਕਲਿਆ ਤਾਂ ਦੋ ਬਾਈਕਸ ‘ਤੇ ਸਵਾਰ ਚਾਰ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਤੇ ਉਸ ਨੂੰ ਗੋਲ਼ੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪਰਿਵਾਰ ਵਾਲਿਆਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੇ ਲੁੱਟ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਾਰੇ ਗਏ ਹਰਵਿੰਦਰ ਤੋਂ ਤਿੰਨ ਮੋਬਾਈਲ ਤੇ ਨਕਦੀ ਲੈ ਕੇ ਬਾਈਕ ਸਵਾਰ ਚਾਰੋਂ ਨੌਜਵਾਨ ਫ਼ਰਾਰ ਹੋ ਗਏ।

Vinkmag ad
Share Our Daily Posts

News Desk

Read Previous

ਸ਼ਾਰਪ ਸ਼ੂਟਰਾਂ ਬਾਰੇ ਦੋਵਾਂ ਰਾਜਾਂ ਦੀ ਪੁਲਿਸ ਦੇ ਸੁਰ ਵੱਖਰੇ, ਦਿੱਲੀ ਪੁਲਿਸ ਸ਼ੂਟਰ ਦੱਸ ਰਹੀ ਤੇ ਪੰਜਾਬ ਪੁਲਿਸ ਨਸ਼ੇੜੀ ਮੰਨ ਰਹੀ

Read Next

ਮੋਹਾਲੀ ‘ਚ 24 ਘੰਟੇ ‘ਚ ਗੰਨ ਪੁਆਇੰਟ ‘ਤੇ ਦੂਸਰੀ ਵੱਡੀ ਲੁੱਟ, ਜਿਊਲਰ ਤੋਂ ਸੋਨਾ-ਚਾਂਦੀ ਤੇ ਕੈਸ਼ ਨਾਲ ਭਰੇ ਤਿੰਨ ਬੈਗ ਲੈ ਕੇ ਹੋਏ ਫ਼ਰਾਰ