Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਜਲੰਧਰ ‘ਚ ED ਦਫਤਰ ‘ਤੇ ਕਾਂਗਰਸ ਦਾ ਧਰਨਾ, ਸੂਬਾ ਪ੍ਰਧਾਨ ਰਾਜਾ ਵੜਿੰਗ ਅਜੇ ਨਹੀਂ ਪਹੁੰਚੇ

ਜਲੰਧਰ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨੋਟਿਸਾਂ ਤੋਂ ਨਾਰਾਜ਼ ਕਾਂਗਰਸ ਨੇ ਸੋਮਵਾਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ਅੱਗੇ ਧਰਨਾ ਦਿੱਤਾ। ਹਾਲਾਂਕਿ ਇੱਥੇ ਵੀ ਕਾਂਗਰਸ ਦਾ ਅੰਦਰੂਨੀ ਕਲੇਸ਼ ਉਜਾਗਰ ਹੋ ਗਿਆ। ਪਰਗਟ ਸਿੰਘ ਵੱਲੋਂ ਰੋਕੇ ਜਾਣ ਦੇ ਬਾਵਜੂਦ ਜਦੋਂ ਵਰਕਰ ਸਟੇਜ ਵੱਲ ਵਧਦੇ ਰਹੇ ਤਾਂ ਵਿਧਾਇਕ ਪਰਗਟ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਬਾਬਾ ਹੈਨਰੀ ਸਾਹਮਣੇ ਤੋਂ ਉੱਠ ਕੇ ਪਿਛਲੇ ਪਾਸੇ ਚਲੇ ਗਏ।

ਈਡੀ ਦਫ਼ਤਰ ਅੱਗੇ ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਕਰਨਗੇ। ਇਹ ਦੋਵੇਂ ਸੀਨੀਅਰ ਆਗੂ ਅਜੇ ਤੱਕ ਧਰਨੇ ਵਿੱਚ ਨਹੀਂ ਪੁੱਜੇ। ਸਵੇਰੇ 10:30 ਵਜੇ ਤਕ ਧਰਨੇ ਵਿੱਚ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਲੰਧਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਲਰਾਜ ਠਾਕੁਰ, ਦਰਸ਼ਨ ਸਿੰਘ ਟਾਹਲੀ, ਸੀਨੀਅਰ ਆਗੂ ਮਨਮੋਹਨ ਸਿੰਘ ਮੋਹਾਣਾ, ਡਾ: ਜਸਲੀਨ ਸੇਠੀ, ਡਾ. ਪਹੁੰਚ ਗਏ। ਧਰਨੇ ’ਤੇ ਕਈ ਕੌਂਸਲਰ ਵੀ ਆ ਚੁੱਕੇ ਹਨ ਪਰ ਹਾਲੇ ਤਕ ਗਿਣਤੀ ਬਹੁਤੀ ਨਹੀਂ ਹੋਈ।

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ ਅਤੇ ਰਾਹੁਲ ਗਾਂਧੀ ਨੂੰ ਅੱਜ ਪੇਸ਼ ਹੋਣਾ ਹੈ। ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਅਹਿਮ ਏਜੰਸੀ ਦਾ ਸਿਆਸੀਕਰਨ ਕੀਤਾ ਹੈ ਅਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ।

ਈਡੀ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ 

ਕਾਂਗਰਸ ਦੇ ਧਰਨੇ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਭਾਰੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ। ਇਸ ਕਾਰਨ ਸੰਵਿਧਾਨ ਚੌਕ, ਕੂਲ ਰੋਡ ਅਤੇ ਬੱਸ ਸਟੈਂਡ ਨਾਲ ਜੁੜੀਆਂ ਸੜਕਾਂ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਆਉਣ-ਜਾਣ ’ਚ ਮੁਸ਼ਕਲ ਪੇਸ਼ ਆ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਵੱਡੀ ਘਟਨਾ : ਮਾਂ ਨਾਲ ਨਾਨਕੇ ਘਰ ਗਈ ਮਾਸੂਮ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

Read Next

ਈ.ਡੀ ਦਫ਼ਤਰ ਪਹੁੰਚੇ ਰਾਹੁਲ ਗਾਂਧੀ