Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਹੁਣ ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ ! CM ਮਾਨ ਵੱਲੋਂ ਆਨਲਾਈਨ DL ਪੋਰਟਲ ਦੀ ਸ਼ੁਰੂਆਤ, ਜਾਣੋ ਤਰੀਕਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ (Aadhaar Card) ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

Vinkmag ad
Share Our Daily Posts

News Desk

Read Previous

ਜਲੰਧਰ ਨਗਰ ਨਿਗਮ ਦੀ ਡਰਾਈਵਰ ਯੂਨੀਅਨ ਹੜਤਾਲ ’ਤੇ, ਕੂੜਾ ਚੁੱਕਣ ਦਾ ਕੰਮ ਰੁਕਿਆ, ਸ਼ਹਿਰ ’ਚ ਗੰਦਗੀ ਨਾਲ ਭਰੇ ਡੰਪ

Read Next

ਪੰਜਾਬ ‘ਚ ਮੁੜ ਚੱਲੀ ਗੋਲ਼ੀ, ਦੁਕਾਨਦਾਰਾਂ ਦੀ ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਦਰਜੀ ਦੀ ਮੌਤ