Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੰਜਾਬ ‘ਚ ਮੁੜ ਚੱਲੀ ਗੋਲ਼ੀ, ਦੁਕਾਨਦਾਰਾਂ ਦੀ ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਦਰਜੀ ਦੀ ਮੌਤ

ਰਾਮਾ ਮੰਡੀ : ਮੰਗਲਵਾਰ ਨੂੰ ਕਰੀਬ ਸਾਢੇ ਗਿਆਰਾਂ ਵਜੇ ਇੱਥੇ ਦੋ ਧਿਰਾਂ ਦਰਮਿਆਨ ਹੋਈ ਤੂੰ ਤੂੰ ਮੈਂ ਮੈਂ ਤੋਂ ਬਾਅਦ ਗੋਲ਼ੀ ਚੱਲਣ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂਕਿ ਦੂਜੇ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਹਰਫੂਲ ਸਿੰਘ ਵਾਸੀ ਸ਼ੇਖੂ ਵਜੋਂ ਹੋਈ ਹੈ ਜਦੋਂਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਜ਼ਖ਼ਮੀ ਹੈ।

ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਤੇ ਮਨੀਸ਼ ਕੁਮਾਰ ਦਾ ਗੁਰਪ੍ਰੀਤ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲਦੀ ਸੀ। ਅੱਜ ਫੇਰ ਦੋਵਾਂ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਤੇ ਸਤੀਸ਼ ਕੁਮਾਰ ਤੇ ਮਨੀਸ਼ ਕੁਮਾਰ ਨੇ ਗੋਲ਼ੀ ਚਲਾ ਦਿੱਤੀ, ਜਿਸ ਕਾਰਨ ਟੇਲਰ ਮਾਸਟਰ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਬਠਿੰਡਾ ਲਈ ਰੈਫਰ ਕਰ ਦਿੱਤਾ। ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੈਕਸ ਹਸਪਤਾਲ ਵਿੱਚ ਭੇਜ ਦਿੱਤਾ ਹੈ। ਇਲਾਜ ਦੌਰਾਨ ਜ਼ਖ਼ਮੀ ਦੀ ਮੌਤ ਹੋ ਗਈ। ਮ੍ਰਿਤਕ ਦਰਜੀ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਰਾਮਾ ਮੰਡੀ ‘ਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਥਾਣਾ ਰਾਮਾਂ ਦੇ ਐਸਐਚਓ ਦਾ ਕਹਿਣਾ ਸੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ

Vinkmag ad
Share Our Daily Posts

News Desk

Read Previous

ਹੁਣ ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ ! CM ਮਾਨ ਵੱਲੋਂ ਆਨਲਾਈਨ DL ਪੋਰਟਲ ਦੀ ਸ਼ੁਰੂਆਤ, ਜਾਣੋ ਤਰੀਕਾ

Read Next

ਜਗਰਾਉਂ ‘ਚ ਰਿਸ਼ਤੇ ਹੋਏ ਸ਼ਰਮਸਾਰ : ਮਾਮੀ ਨੇ ਘਰ ‘ਚ ਰਹਿੰਦੀ ਸਕੀ ਭਾਣਜੀ ਨਾਲ ਕਰਵਾਇਆ ਜਬਰ ਜਨਾਹ