Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਜਗਰਾਉਂ ‘ਚ ਰਿਸ਼ਤੇ ਹੋਏ ਸ਼ਰਮਸਾਰ : ਮਾਮੀ ਨੇ ਘਰ ‘ਚ ਰਹਿੰਦੀ ਸਕੀ ਭਾਣਜੀ ਨਾਲ ਕਰਵਾਇਆ ਜਬਰ ਜਨਾਹ

ਜਗਰਾਉਂ (ਲੁਧਿਆਣਾ): ਇੱਥੋਂ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਪਰਿਵਾਰ ਤੋਂ ਸ਼ਰਮਨਾਕ ਖ਼ਬਰ ਆਈ ਹੈ। ਇੱਥੇ ਮਾਮੀ ਨੇ ਆਪਣੀ ਭਾਣਜੀ ਨੂੰ ਕੁਝ ਬਦਮਾਸ਼ਾਂ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੁਲਜ਼ਮ ਮਾਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਹੈ ਕਿ ਉਹ ਸਾਲ 2019 ਤੋਂ ਜਗਰਾਓਂ ਵਿਖੇ ਆਪਣੇ ਮਾਮੇ ਦੇ ਘਰ ਰਹਿ ਰਹੀ ਸੀ। 4 ਜੂਨ ਨੂੰ ਉਸ ਦੀ ਗੁਆਂਢੀ ਕੁਲਵਿੰਦਰ ਕੌਰ ਨੇ ਸਵੇਰੇ 9 ਵਜੇ ਘਰ ਦੀਆਂ ਚਾਬੀਆਂ ਆਪਣੀ ਮਾਮੀ ਨੂੰ ਦੇ ਦਿੱਤੀਆਂ। ਉਸ ਨੇ ਕਿਹਾ ਸੀ ਕਿ ਉਹ ਬਾਬੇ ਕੋਲ ਜਾ ਰਹੀ ਹੈ ਅਤੇ ਸ਼ਾਮ ਨੂੰ 6 ਵਜੇ ਵਾਪਸ ਆ ਜਾਵੇਗੀ। ਜਦੋਂ ਸਵੇਰੇ ਕਰੀਬ 11 ਵਜੇ ਉਹ ਆਪਣੀ ਮਾਮੀ ਨਾਲ ਘਰ ਵਿਚ ਇਕੱਲੀ ਸੀ ਤਾਂ ਉਸ ਨੇ ਦੱਸਿਆ ਕਿ ਗੁਆਂਢੀ ਕੁਲਵਿੰਦਰ ਕੌਰ ਨੇ ਸਾਨੂੰ ਘਰ ਦਾ ਕੰਮ ਕਰਨ ਲਈ ਬੁਲਾਇਆ ਹੈ। ਇਸ ’ਤੇ ਉਹ ਆਪਣੇ ਮਾਮੀ ਨਾਲ ਚਲੀ ਗਈ। ਜਦੋਂ ਅਸੀਂ ਕੁਲਵਿੰਦਰ ਕੌਰ ਦੇ ਘਰ ਪਹੁੰਚੇ ਤਾਂ ਉਥੇ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ।

ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਦਾ ਕੋਈ ਵੀ ਮੈਂਬਰ ਘਰ ਵਿੱਚ ਮੌਜੂਦ ਨਹੀਂ ਸੀ। ਮਾਮੀ ਨੇ ਮੈਨੂੰ ਅੰਦਰ ਲੈ ਕੇ ਪਾਣੀ ਪਿਲਾਇਆ ਅਤੇ ਫਿਰ ਧੱਕਾ ਦੇ ਕੇ ਕਮਰੇ ਵਿਚ ਲੈ ਗਈ। ਉੱਥੇ ਇੱਕ ਵਿਅਕਤੀ ਬੈਠਾ ਸੀ, ਜਿਸ ਨੂੰ ਮੈਂ ਨਹੀਂ ਜਾਣਦੀ ਸੀ। ਉਸ ਨੇ ਮੈਨੂੰ ਸਾਈਡ ਤੋਂ ਫੜ ਕੇ ਆਪਣੇ ਵੱਲ ਖਿੱਚ ਲਿਆ ਅਤੇ ਮੇਰੇ ਕੱਪੜੇ ਲਾਹ ਦਿੱਤੇ ਅਤੇ ਜ਼ਬਰਦਸਤੀ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਮੇਰੀ ਮਾਮੀ ਕਮਰੇ ਅੰਦਰ ਆਈ। ਉਸਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਕੱਪੜਾ ਪਹਿਨਾਇਆ। ਫਿਰ ਮਾਮੀ ਤੇ ਵਿਅਕਤੀ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੇ ਪਰਿਵਾਰ ਨੂੰ ਜਾਨੋ ਮਾਰ ਦੇਣਗੇ।

ਸ਼ਿਕਾਇਤ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਮਾਮੀ ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 376 ਅਤੇ 120ਬੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਮੁੜ ਚੱਲੀ ਗੋਲ਼ੀ, ਦੁਕਾਨਦਾਰਾਂ ਦੀ ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਦਰਜੀ ਦੀ ਮੌਤ

Read Next

ਮਾਨਸਾ ਲਿਆਂਦੇ ਲਾਰੈਂਸ ਬਿਸ਼ਨੋਈ ਨੂੰ ਤੜਕੇ 4 ਵਜੇ ਅਦਾਲਤ ‘ਚ ਕੀਤਾ ਪੇਸ਼, 7 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ