BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਮਾਨਸਾ : ਸਿੱਧੂ ਮੂਸੇਵਾਲਾ ਕਤਲਕਾਂਡ (Sidhu Moose Wala Murder Case) ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪਟਿਆਲਾ ਹਾਊਸ ਕੋਰਟ (Patiala House Court) ਵੱਲੋਂ ਇਜਾਜ਼ਤ ਮਿਲਣ ’ਤੇ ਵੱਡੇ ਸੁਰੱਖਿਆ ਪ੍ਰਬੰਧਾਂ ਦੇ ਬਾਅਦ ਮਾਨਸਾ ਲਿਆਂਦਾ ਗਿਆ। ਇਸ ਤੋਂ ਬਾਅਦ ਮਾਨਸਾ ‘ਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਜ਼ਿਆਦਾ ਸਖ਼ਤ ਕਰ ਦਿੱਤੇ ਗਏ ਤੇ ਹਸਪਤਾਲ ’ਚ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ। ਮੂੰਹ ਹਨੇਰੇ ਹੀ 15 ਜੂਨ ਨੂੰ ਮਾਨਸਾ ਦੀ ਅਦਾਲਤ ‘ਚ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।
ਦੱਸਣਯੋਗ ਹੈ ਕਿ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਸੀ। ਲਾਰੈਂਸ ਨੂੰ ਬੁਲੇਟ ਪਰੂਫ਼ ਗੱਡੀ ’ਚ ਮਾਨਸਾ ਲਈ ਰਵਾਨਾ ਹੋਈ ਪੁਲਿਸ ਬੁੱਧਵਾਰ ਦੇਰ ਰਾਤ 2 ਵਜੇ ਤੋਂ ਬਾਅਦ ਮਾਨਸਾ ਪੁੱਜੀ। ਇਸ ਤੋਂ ਬਾਅਦ ਲਾਰੈਂਸ ਦਾ ਮੈਡੀਕਲ ਕਰਵਾਉਣ ਸਮੇਂ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ। ਸਾਰੇ ਰਸਤਿਆਂ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ। ਫਿਰ ਮਾਨਸਾ ਅਦਾਲਤ ’ਚ 4 ਵਜੇ ਦੇ ਕਰੀਬ ਪੇਸ਼ ਕੀਤਾ ਗਿਆ ਜਿੱਥੇ ਸਿੱਧੂ ਮੂਸੇਵਾਲਾ ਦੇ ਕੇਸ ‘ਚ ਲਾਰੈਂਸ ਕੋਲੋਂ ਹੁਣ ਪੁਲਿਸ ਪੁੱਛਗਿਛ ਕਰੇਗੀ ਤਾਂ ਜੋ ਕੋਈ ਸੁਰਾਗ ਹੱਥ ਲੱਗ ਸਕੇ। ਇਸ ਮਾਮਲੇ ’ਚ ਪੁਲਿਸ ਨੂੰ ਅਜੇ ਤਕ ਕੋਈ ਜ਼ਿਆਦਾ ਸਫ਼ਲਤਾ ਹਾਸਲ ਨਹੀਂ ਹੋਈ ਹੈ ਤੇ ਹੁਣ ਲਾਰੈਂਸ ਨੂੰ ਪੁਲਿਸ ਰਿਮਾਂਡ ’ਤੇ ਲਏ ਜਾਣ ਬਾਅਦ ਕਾਫ਼ੀ ਖੁਲਾਸੇ ਹੋਣ ਦੀ ਸੰਭਾਵਨਾ ਬਣ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜ਼ਿੰਮੇਵਾਰੀ ਲਈ ਗਈ ਸੀ। ਕਤਲ ਮਾਮਲੇ ‘ਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ‘ਚ ਵਾਰ-ਵਾਰ ਲਾਰੈਂਸ ਬਿਸ਼ਨੋਈ ਦਾ ਨਾਂ ਆ ਰਿਹਾ ਹੈ ਜਿਸ ਕਾਰਨ ਮੰਗਲਵਾਰ ਨੂੰ ਪੰਜਾਬ ਪੁਲਿਸ ਵੱਲੋਂ ਦਿੱਲੀ ਵਿਖੇ ਪਟਿਆਲਾ ਹਾਊਸ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਗਈ ਸੀ। ਅਦਾਲਤ ਵਲੋਂ ਲਾਰੈਂਸ ਦੀ ਗ੍ਰਿਫ਼ਤਾਰੀ ਪਾਉਣ ਦੀ ਇਜਾਜ਼ਤ ਦਿੱਤੀ ਗਈ ਤੇ ਬਾਅਦ ਵਿਚ ਟ੍ਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ ਗਿਆ। ਇਸ ਬਾਅਦ ਹੀ ਮਾਨਸਾ ਲਿਆਂਦਾ ਗਿਆ ਸੀ। ਸਵੇਰੇ 4 ਵਜੇ ਹੀ ਮਾਨਸਾ ਅਦਾਲਤ ’ਚ ਪੇਸ਼ ਕੀਤੇ ਜਾਣ ਦੌਰਾਨ ਲਾਰੈਂਸ ਬਿਸ਼ਨੋਈ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਹੁਣ ਬਿਸ਼ਨੋਈ ਨੂੰ ਇੱਥੋਂ ਜਹਾਨ ਖੇਲਾ ਜਾਂ ਖਰੜ ਵਿਖੇ ਸਿੱਧੂ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿਛ ਹੋ ਸਕਦੀ ਹੈ।
