BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜਲੰਧਰ ਫੇਰੀ ਕਾਰਨ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕੀਤੇ ਗਏ ਸਨ। ਫਿਰ ਵੀ ਗਾਜ਼ੀਗੁਲਾ ਚੌਕ ‘ਚ ਉਸ ਵੇਲੇ ਇਕ ਨੌਜਵਾਨ ਕੋਲੋਂ ਪੰਜ ਲੱਖ ਰੁਪਏ ਲੁੱਟ ਲਏ ਗਏ, ਜਦੋਂ ਉਹ ਪੈਸੇ ਬੈਂਕ ‘ਚ ਜਮ੍ਹਾਂ ਕਰਵਾਉਣ ਲਈ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ ਦਾਣਾ ਮੰਡੀ ‘ਚ ਸਥਿਤ ਜਲੰਧਰ ਸੇਲਜ਼ ਕਾਰਪੋਰੇਸ਼ਨ ਦਾ ਕਰਮਚਾਰੀ ਅਨਮੋਲ ਬੈਂਕ ‘ਚ ਪੰਜ ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਜਾ ਰਿਹਾ ਸੀ। ਜਦ ਉਹ ਗਾਜ਼ੀਗੁੱਲਾ ਚੌਕ ਪਹੁੰਚਿਆ ਤਾਂ ਉਹ ਕਿਸੇ ਕੰਮ ਲਈ ਰੁਕ ਗਿਆ। ਇਨ੍ਹੀਂ ਦੇਰ ਨੂੰ ਬਾਈਕ ‘ਤੇ ਆਏ ਦੋ ਨੌਜਵਾਨ ਉਸ ਦੀ ਕਾਰ ਦਾ ਸ਼ੀਸ਼ਾ ਭੰਨ ਕੇ ਪੰਜ ਲੱਖ ਰੁਪਏ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਉਕਤ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ।
