Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੰਜਾਬ ਕਾਂਗਰਸ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਕਈਆਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ : ਨੈਸ਼ਨਲ ਹੇਰਾਲਡ ਕੇਸ (National Herald Case) ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਤੋਂ ED ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਲਗਾਤਾਰ ED ਦਫ਼ਤਰ ਬੁਲਾਇਆ ਜਾ ਰਿਹਾ ਹੈ ਜਿਸ ਖਿਲਾਫ਼ ਪੰਜਾਬ ਕਾਂਗਰਸ ਨੇ ਵੀਰਵਾਰ ਨੂੰ ਰਾਜ ਭਵਨ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸੇ ਸੱਦੇ ਤਹਿਤ ਵੀਰਵਾਰ ਨੂੰ ਚੰਡੀਗੜ੍ਹ ‘ਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੂੰ ਰਾਜ ਭਵਨ ਦਾ ਘਿਰਾਓ ਕਰਨ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਡ ਲਗਾ ਕੇ ਪੰਜਾਬ ਕਾਂਗਰਸ ਭਵਨ ਨੇੜੇ ਰੋਕ ਲਿਆ। ਜਦੋਂ ਇਸ ਦੌਰਾਨ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਰੋਕਣ ਲਈ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿਘ ਰਾਜਾ ਵੜਿੰਗ ਦੀ ਅਗਵਾਈ ‘ਚ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਬੈਰੀਕੇਡ ‘ਤੇ ਚੜ੍ਹ ਗਏ। ਰਾਜਾ ਵੜਿੰਗ ਦੀ ਪੁਲਿਸ ਨਾਲ ਬਹਿਸ ਵੀ ਹੋਈ। ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਜਾਣਬੁੱਝ ਕੇ ਬਿਠਾ ਕੇ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ਾਂ ‘ਚ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Vinkmag ad
Share Our Daily Posts

News Desk

Read Previous

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿਖੇ 71ਵਾਂ ਸ਼ਹੀਦੀ ਜੋੜ ਮੇਲਾ 17 ਤੋਂ 19 ਜੂਨ ਤਕ

Read Next

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਬਰਨਾਲਾ ’ਚ ਕੱਢਿਆ ਰੋਡ ਸ਼ੌਅ, ‘ਆਪ’ ਉਮੀਦਵਾਰ ਗੁਰਮੇਲ ਲਈ ਮੰਗੀਆਂ ਵੋਟਾਂ