Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਬਰਨਾਲਾ ’ਚ ਕੱਢਿਆ ਰੋਡ ਸ਼ੌਅ, ‘ਆਪ’ ਉਮੀਦਵਾਰ ਗੁਰਮੇਲ ਲਈ ਮੰਗੀਆਂ ਵੋਟਾਂ

ਬਰਨਾਲਾ: 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ’ਚ ਹੋ ਰਹੀਆਂ ਜ਼ਿਮਨੀ ਚੋਣਾਂ ’ਚ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਦੀ ਅਨਾਜ਼ ਮੰਡੀ ’ਚ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਰੋਡ ਸ਼ੌਅ ਕੱਢਿਆ। ਇਹ ਰੋਡ ਸ਼ੌਅ ਅਨਾਜ਼ ਮੰਡੀ ਤੋਂ ਸ਼ੁਰੂ ਹੋਕੇ ਸ਼ਹਿਣਾ, ਪੱਖੋਂ ਕੈਂਚੀਆਂ, ਉੱਗੋਕੇ, ਢਿੱਲਵਾਂ, ਤਪਾ ਮੰਡੀ, ਤਾਜੋਕੇ, ਪੱਖੋਂ ਕਲਾਂ, ਰੂੜੇਕੇ ਕਲਾਂ, ਧੌਲਾ, ਹੰਡਿਆਇਆ, ਕਚਿਹਰੀ ਚੌਂਕ, ਬਰਨਾਲਾ, ਸਦਰ ਬਜ਼ਾਰ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ,ਨੰਗਲ, ਝਲੂਰ, ਸੇਖਾ, ਫ਼ਰਵਾਹੀ, ਰਾਜਗੜ੍ਹ, ਉੱਪਲੀ, ਕੱਟੂ ਆਦਿ ਪਿੰਡਾਂ ’ਚੋਂ ਗੁਜ਼ਰਿਆ। ਭਗਵੰਤ ਮਾਨ ਨੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲ ਜਿੰਨ੍ਹਾਂ ਮੰਤਰੀਆਂ ਨੇ ਗਲਤ ਕੰਮ ਕੀਤੇ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸਦੀ ਜਾਂਚ ਏਜੰਸੀਆਂ ਰਾਹੀਂ ਨਿਰਪੱਖ ਜਾਂਚ ਕਰਵਾਈ ਜਾਵੇਗੀ ਤੇ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗਲਤ ਕੰਮ ’ਚ ਸ਼ਮੂਲੀਅਤ ਹੋਣ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਪ੍ਰਚਾਰ ਲਈ ਲੋਕ ਸਭਾ ਜ਼ਿਮਨੀ ਚੋਣਾਂ ’ਚ ਹਲਕਾ ਸੰਗਰੂਰ ਅਧੀਨ ਆਉਣ ਵਾਲੇ 2 ਵਿਧਾਨ ਸਭਾ ਹਲਕੇ ਭਦੌੜ ਤੇ ਬਰਨਾਲਾ ’ਚ 23 ਪਿੰਡਾਂ ’ਚ ਚੋਣ ਪ੍ਰਚਾਰ ਲਈ ਰੋਡ ਸ਼ੋਅ ਰਾਹੀਂ ਹੀ ਪ੍ਰਚਾਰ ਕੀਤਾ। ਭਦੌੜ ਹਲਕੇ ਦੇ 10 ਤੇ ਬਰਨਾਲਾ ਹਲਕੇ ਦੇ 13 ਪਿੰਡ ਸ਼ਾਮ ਤਕ ਕਵਰ ਕੀਤੇ। ਜਦੋਂ ਤੋਂ ਨਾਮਜ਼ਦਗੀ ਭਰਨ ਦਾ ਕੰਮ ਸਮਾਪਤ ਹੋਇਆ ਹੈ, ਮੁੱਖ ਮੰਤਰੀ ਦਾ ਇਹ ਪਹਿਲਾਂ ਦੌਰਾ ਹੈ।

ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਜਿਸਦੀ ਭਗਵੰਤ ਸਿੰਘ ਮਾਨ 2014 ਤੋਂ ਨੁਮਾਇੰਦਗੀ ਕਰਦੇ ਆ ਰਹੇ ਹਨ, ਉਨ੍ਹਾਂ ਦੇ ਅਸਤੀਫ਼ਾ ਦੇਣ ਕਾਰਨ ਸੀਟ ਖਾਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੀਤ ਹਾਸਲ ਕਰ ਲਈ ਸੀ, ਜਿਸਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਿਆ ਗਿਆ ਸੀ। ਅਜਿਹੇ ’ਚ ਉਨ੍ਹਾਂ ਲਈ ਸੰਸਦੀ ਸੀਟ ਤੋਂ ਅਸਤੀਫ਼ਾ ਦੇਣਾ ਲਾਜ਼ਮੀ ਸੀ। ਸਰਕਾਰ ਬਨਣ ਦੇ 3 ਮਹੀਨਿਆਂ ਬਾਅਦ ਹੋ ਰਹੀਆਂ ਸੰਗਰੂਰ ਜ਼ਿਮਨੀ ਚੋਣਾਂ ਦੇ ਚੱਲਦਿਆਂ ਉਨ੍ਹਾਂ ਦੀ ਇਜੱਤ ਵੀ ਦਾਅ ’ਤੇ ਲੱਗੀ ਹੋਈ ਹੈ, ਕਿਉਂਕਿ ਉਹ ਇਸ ਸੀਟ ਤੋਂ 2 ਵਾਰ ਲਗਾਤਾਰ 2014 ਤੇ 2019 ’ਚ ਭਾਰੀ ਵੋਟਾਂ ਨਾਲ ਜਿੱਤ ਚੁੱਕੇ ਹਨ ਤੇ ਹੁਣ 2022 ’ਚ ਵਿਧਾਨ ਸਭਾ ’ਚ ਵੀ ਪੂਰੇ ਪੰਜਾਬ ’ਚ ਪਾਰਟੀ ਨੂੰ ਪ੍ਰਚੰਡ ਜਿੱਤ ਮਿਲੀ ਹੈ।

ਉਨ੍ਹਾਂ ਦੇ 92 ਵਿਧਾਇਕ ਵਿਧਾਨ ਸਭਾ ’ਚ ਪੁੱਜੇ ਹਨ। ਇਸ ਸੀਟ ’ਤੇ ਜਿੱਤ ਦੇ ਫ਼ਰਕ ਨੂੰ ਵਧਾਉਣ ਦੀ ਜਿੰਮੇਵਾਰੀ ਭਗਵੰਤ ਸਿੰਘ ਮਾਨ ’ਤੇ ਹੀ ਹੋਵੇਗੀ। ਪਾਰਟੀ ਨੇ ਆਮ ਵਰਕਰ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦੇਕੇ ਜ਼ਿਮਨੀ ਚੋਣਾਂ ’ਚ ਉਤਾਰਿਆ ਹੈ।

ਓਧਰ ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਚੋਣ ਮੈਦਾਨ ’ਚ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ’ਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਭਾਰਤੀ ਜਨਤਾ ਪਾਰਟੀ ਨੇ ਵੀ ਕਾਂਗਰਸ ਤੋਂ ਆਏ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਰਟੀ ਦੇ ਉਮੀਦਵਾਰ ਹਨ।
Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਕਈਆਂ ਨੂੰ ਲਿਆ ਹਿਰਾਸਤ ‘ਚ

Read Next

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਤੇ ਨਾਜਾਇਜ਼ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਨਾਕੇਬੰਦੀ ਦੌਰਾਨ ਹੋਇਆ ਖ਼ੁਲਾਸਾ