BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ : ਕਮਿਸ਼ਨਰੇਟ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ, ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ 4 ਪਿਸਟਲ 32 ਬੋਰ, 32 ਜਿੰਦਾ ਰੋਂਦ, 103 ਗ੍ਰਾਮ ਹੈਰੋਇਨ, 550 ਗ੍ਰਾਮ ਨਸ਼ੀਲਾ ਪਾਊਡਰ, ਇਕ ਖੰਡਾ ਅਤੇ ਤਿੰਨ ਗੱਡੀਆਂ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਆਪਣੇ ਦਫਤਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮਾੜੇ ਅਨਸਰਾਂ ਤੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀਆਈਏ ਸਟਾਫ-2, ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਟੀ-ਪੁਆਇੰਟ ਲਾਡੋਵਾਲੀ ਰੋਡ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਰੂ ਨਾਨਕਪੁਰਾ ਸਾਈਡ ਸਵਿਫਟ ਡਿਜ਼ਾਇਰ ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਉਕਤ ਸਾਮਾਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੰਨੀ, ਸਮਾਇਲ ਉਰਫ ਸ਼ੇਰੂ ਦੋਵੇਂ ਵਾਸੀ ਪ੍ਰੀਤ ਨਗਰ ਬਸਤੀ ਭੂਰੇ ਖਾਂ, ਦਿਵਾਂਸ਼ ਉਰਫ ਵੰਸ਼ ਵਾਸੀ ਸੋਢਲ ਨਗਰ, ਹੈਪੀ ਵਾਸੀ ਸੰਤ ਨਗਰ ਅਤੇ ਲਵ ਕੁਮਾਰ ਵਾਸੀ ਪ੍ਰੀਤ ਨਗਰ ਬਸਤੀ ਭੂਰੇ ਖਾਂ ਵਜੋਂ ਹੋਈ ਹੈ। ਮੁਲਜ਼ਮਾਂ ਵਿਚੋਂ ਇਕ ਨੂੰ ਛੱਡ ਕੇ ਬਾਕੀ ਚਾਰਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਇਸ ਮੌਕੇ ਉਨ੍ਹਾਂ ਨਾਲ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ, ਏਡੀਸੀਪੀ ਗੁਰਬਾਜ ਸਿੰਘ, ਏਸੀਪੀ ਨਿਰਮਲ ਸਿੰਘ ਤੇ ਹੋਰ ਹਾਜ਼ਰ ਸਨ।
