BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ
ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ ‘ਚ ਕਾਂਗਰਸ ਦੇ ਅਹੁਦੇਦਾਰਾਂ, ਵਰਕਰਾਂ ਨੇ ਕਾਂਗਰਸ ਭਵਨ ਤੋਂ ਡੀਸੀ ਦਫ਼ਤਰ ਤੱਕ ਅਰਥੀ ਫੂਕ ਮਾਰਚ ਕੱਿਢਆ। ਇਸ ਤੋਂ ਪਹਿਲਾਂ ਕਾਂਗਰਸ ਕਮੇਟੀ ਦਾ ਪੋ੍ਗਰਾਮ ਇਨਫੋਰਸਮੈਂਟ ਡਾਇਰੈਕਟੋਰੇਟ ਦਫਤਰ ਤੱਕ ਰੋਸ ਮਾਰਚ ਕੱਢਣ ਦਾ ਸੀ ਪਰ ਖਰਾਬ ਮੌਸਮ ਕਾਰਨ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੈਕਟਰੀ ਸੰਜੂ ਅਰੋੜਾ, ਲਵੀ ਸੋਹਲ, ਦਵਿੰਦਰ ਘਈ, ਗੁਰਪ੍ਰਰੀਤ ਸਿੰਘ ਸਿੱਧੂ, ਤਰਸੇਮ ਸਮੇਤ ਕਾਂਗਰਸੀ ਵਰਕਰਾਂ ਨੇ ਡੀਸੀ ਦਫ਼ਤਰ ਅੱਗੇ ਇਕੱਠੇ ਹੋ ਕੇ ਕੇਂਦਰ ਸਰਕਾਰ ਤੇ ਈਡੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਧਰਨੇ ‘ਚ ਮੇਅਰ, ਮੌਜੂਦਾ ਵਿਧਾਇਕ, ਸਾਬਕਾ ਵਿਧਾਇਕ, ਜ਼ਿਲ੍ਹਾ ਉੱਪ ਪ੍ਰਧਾਨਾਂ ਸਮੇਤ ਬਹੁਤੇ ਕਾਂਗਰਸੀ ਨਜ਼ਰ ਨਹੀਂ ਆਏ। ਸੰਸਦ ਮੈਂਬਰ ਸੰਤੋਖ ਚੌਧਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਦੋਂ ਵੀ ਚੋਣਾਂ ਦਾ ਸਮਾਂ ਨੇੜੇ ਆਉਂਦਾ ਹੈ ਤਾਂ ਕੇਂਦਰੀ ਏਜੰਸੀਆਂ ਰਾਹੀਂ ਛਾਪੇਮਾਰੀ ਸ਼ੁਰੂ ਕਰ ਦਿੰਦੀ ਹੈ ਜਾਂ ਈਡੀ ਰਾਹੀਂ ਸੰਮਨ ਭੇਜਣੇ ਸ਼ੁਰੂ ਕਰ ਦਿੰਦੀ ਹੈ। ਰਾਹੁਲ ਗਾਂਧੀ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪੁੱਛਗਿੱਛ ਲਈ ਕਈ ਘੰਟੇ ਵਾਰ-ਵਾਰ ਸੱਦਿਆ ਜਾ ਰਿਹਾ ਹੈ, ਜੋ ਗ਼ਲਤ ਹੈ।
ਅਗਨੀਪੰਥ ਯੋਜਨਾ ਦੇ ਨਾਂ ‘ਤੇ ਸੜ ਰਹੇ ਦੇਸ਼ ‘ਤੇ ਬੋਲਦਿਆਂ ਸੰਸਦ ਮੈਂਬਰ ਚੌਧਰੀ ਨੇ ਕਿਹਾ ਕਿ ਹੁਣ ਮੋਦੀ ਸਰਕਾਰ ਨੇ ਫੌਜ ਨੂੰ ਵੀ ਠੇਕੇ ‘ਤੇ ਦੇ ਦਿੱਤਾ ਹੈ। ਮੋਦੀ ਸਰਕਾਰ ਨੌਜਵਾਨਾਂ ਦਾ ਭਵਿੱਖ ਖਰਾਬ ਕਰਨ ‘ਤੇ ਤੁਲੀ ਹੋਈ ਹੈ। ਜੇ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਦੇਸ਼ ਦਾ ਵੱਡਾ ਨੁਕਸਾਨ ਹੋਵੇਗਾ। ਮੋਦੀ ਕਾਂਗਰਸ ਤੋਂ ਡਰੇ ਹੋਏ ਹਨ ਤੇ ਹੁਣ ਕਾਂਗਰਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਾਂਗਰਸ ਹੋਰ ਤਾਕਤ ਨਾਲ ਉਭਰੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਬਦਲੇ ਦੀ ਭਾਵਨਾ ਨਾਲ ਕੰਮ ਕਰਨਾ ਬੰਦ ਕਰੇ ਨਹੀਂ ਤਾਂ ਭਵਿੱਖ ਵਿੱਚ ਇਸ ਦੇ ਨਤੀਜੇ ਵੀ ਭੁਗਤਣੇ ਪੈਣਗੇ।
