Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਕਾਬੁਲ ਦੇ ਗੁਰਦੁਆਰੇ ‘ਤੇ ਅੱਤਵਾਦੀ ਹਮਲਾ, ਬੰਬ ਧਮਾਕੇ ਤੋਂ ਬਾਅਦ ਕੀਤਾ ਕਬਜ਼ਾ; ਗੋਲ਼ੀਬਾਰੀ ‘ਚ ਦੋ ਦੀ ਮੌਤ

ਅੰਮ੍ਰਿਤਸਰ/ਏਜੰਸੀ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਵਿਖੇ ਅੱਤਵਾਦੀ ਹਮਲਾ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਦੌਰਾਨ ਗੁਰਦੁਆਰੇ ਦੇ ਗਾਰਡ ਸਮੇਤ ਦੋ ਲੋਕਾਂ ਦੇ ਮਾਰੇ ਜਾਣ ਤੇ ਕੁਝ ਨੂੰ ਗੁਰਦੁਆਰਾ ਸਾਹਿਬ ‘ਚ ਹੀ ਬੰਧਕ ਬਣਾਏ ਜਾਣ ਦੀ ਖ਼ਬਰ ਹੈ। ਗੁਰਦੁਆਰਾ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਦੇ ਸਾਹਮਣੇ ਮੌਜੂਦ ਸਿੱਖਾਂ ਦੇ ਘਰ ਵਿੱਚੋਂ ਮਿਲੀ ਜਾਣਕਾਰੀ ਅਨੁਸਾਰ ਸਰਦਾਰ ਸਤਬੀਰ ਸਿੰਘ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਅੱਜ ਸਵੇਰੇ ਗੁਰਦੁਆਰਾ ਸਾਹਿਬ ਤੇ ਤਾਬੜਤੋੜ ਗੋਲੀਆਂ ਚਲਾਈਆਂ ਹਨ ਤੇ ਬੰਬ ਧਮਾਕੇ ਦੀ ਆਵਾਜ਼ ਵੀ ਆਈ ਹੈ। ਜਿਸ ਨਾਲ ਗੁਰਦੁਆਰੇ ਦੇ ਇਕ ਪਾਸੇ ਤੋਂ ਧੂੰਆਂ ਹੀ ਧੂੰਆਂ ਨਿਕਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਅੱਜ ਸਵੇਰੇ ਕਰੀਬ ਵੀਹ ਤੋਂ ਤੀਹ ਸਿੱਖ ਆਪਣੇ ਪਰਿਵਾਰਾਂ ਨਾਲ ਹਰ ਰੋਜ਼ ਨਤਮਸਤਕ ਹੋਣ ਲਈ ਸਵੇਰੇ ਆਏ ਸਨ ਜਿੱਥੇ ਕਿ ਅੱਤਵਾਦੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਬਾਰੇ ਹੋਰ ਜਾਣਕਾਰੀ ਮਿਲੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਗੁਰਦਵਾਰਾ ਕਰਤਾ ਪਰਵਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਮੁਤਾਬਕ ਅੱਤਵਾਦੀ ਐਸਆਈਐਸਆਈ ਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ। ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਖ਼ਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਆਖੀ ਇਹ ਗੱਲ

Read Next

ਲੁਧਿਆਣਾ ‘ਚ ਤੇਜ਼ ਮੀਂਹ ਤੇ ਹਨੇਰੀ ਦਾ ਕਹਿਰ, ਘਰ ਦੀ ਛੱਤ ਡਿੱਗਣ ਨਾਲ ਚਾਚਾ-ਭਤੀਜੀ ਦੀ ਮੌਤ, ਤਿੰਨ ਜ਼ਖ਼ਮੀ