Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਲੁਧਿਆਣਾ ‘ਚ ਤੇਜ਼ ਮੀਂਹ ਤੇ ਹਨੇਰੀ ਦਾ ਕਹਿਰ, ਘਰ ਦੀ ਛੱਤ ਡਿੱਗਣ ਨਾਲ ਚਾਚਾ-ਭਤੀਜੀ ਦੀ ਮੌਤ, ਤਿੰਨ ਜ਼ਖ਼ਮੀ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਪਿੰਡ ਭੋਰਾ ਇਲਾਕੇ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਦੋ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਦੇ ਤਿੰਨ ਮੈਂਬਰ ਗੰਭੀਰ ਹਾਲਤ ‘ਚ ਜ਼ਖਮੀ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਕ ਬੱਚੀ ਦੇ ਮਾਮੂਲੀ ਸੱਟਾਂ ਆਈਆਂ ਹਨ। ਆਸ ਪਾਸ ਦੇ ਲੋਕਾਂ ਦੇ ਦੱਸਣ ਮੁਤਾਬਿਕ ਇਹ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਵਿਹੜੇ ਦੇ ਬਣੇ ਇਕ ਕਮਰੇ ‘ਚ ਰਹਿ ਰਿਹਾ ਸੀ। ਗਾਰਡਰ-ਬਾਲਿਆਂ ਦੀ ਛੱਤ ਹੋਣ ਕਾਰਨ ਅਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਵੇਰੇ ਚਾਰ ਵਜੇ ਦੇ ਕਰੀਬ ਘਰ ਦੀ ਛੱਤ ਗਿਰ ਗਈ ਜਿਸ ਵਿਚ ਪਰਿਵਾਰ ਦੇ ਛੇ ਮੈਂਬਰ ਸਨ ਜਿਸ ਤੋਂ ਬਾਅਦ ਆਸ ਪਾਸ ਦੇ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਤੇ ਨੇੜੇ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਨ੍ਹਾਂ ਵਿਚੋਂ ਦੋ ਪਰਿਵਾਰਕ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਦੋ ਸਾਲ ਦੀ ਮਾਸੂਮ ਬੱਚੀ ਤੇ 22 ਸਾਲਾ ਸ਼ਖ਼ਸ ਚਾਚਾ-ਭਤੀਜੀ ਦੱਸੇ ਜਾ ਰਹੇ ਹਨ। ਹਸਪਤਾਲ ‘ਚ ਦਾਖ਼ਲ ਜ਼ਖ਼ਮੀਆਂ ਦੀ ਪਛਾਣ 35 ਸਾਲਾ ਵਿਜੈ ਕੁਮਾਰ, ਉਸ ਦੀ ਪਤਨੀ ਮਧੂ (32) ਤੇ 4 ਸਾਲਾ ਬੇਟੀ ਰੋਸ਼ਨੀ ਦੇ ਰੂਪ ‘ਚ ਹੋਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸਲੇਮ ਟਾਬਰੀ ਦੇ ਐਸਐਚਓ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਕਰੀਬ ਸਵੇਰੇ ਚਾਰ ਵਜੇ ਦਾ ਮਾਮਲਾ ਹੈ ਕਿ ਕਿਰਾਏ ‘ਤੇ ਰਹਿ ਰਹੇ ਪਰਿਵਾਰ ਦੇ ਛੇ ਮੈਂਬਰ ਘਰ ਦੇ ਅੰਦਰ ਸਨ ਕੀ ਗਾਰਡਰ ਬਾਲਿਆਂ ਦੀ ਬਣੀ ਛੱਤ ਇਕਦਮ ਡਿੱਗ ਗਈ ਜਿਸ ਤੋਂ ਬਾਅਦ ਦੋ ਪਰਿਵਾਰਕ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਕਾਬੁਲ ਦੇ ਗੁਰਦੁਆਰੇ ‘ਤੇ ਅੱਤਵਾਦੀ ਹਮਲਾ, ਬੰਬ ਧਮਾਕੇ ਤੋਂ ਬਾਅਦ ਕੀਤਾ ਕਬਜ਼ਾ; ਗੋਲ਼ੀਬਾਰੀ ‘ਚ ਦੋ ਦੀ ਮੌਤ

Read Next

ਤਰਨਤਾਰਨ ‘ਚ ਆਨਰ ਕਿਲਿੰਗ, 4 ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਨੂੰ ਭਰਾਵਾਂ ਨੇ ਸ਼ਰੇਆਮ ਦਾਤਰਾਂ ਨਾਲ ਵੱਢਿਆ