Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਅੰਮ੍ਰਿਤਸਰ ‘ਚ ਮੁੜ ਚੱਲੀਆਂ ਗੋਲ਼ੀਆਂ, ਪ੍ਰਾਪਰਟੀ ਵਿਵਾਦ ਨੂੰ ਲੈਕੇ ਭਿੜੀਆਂ ਦੋ ਧਿਰਾਂ, ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਅੰਮ੍ਰਿਤਸਰ : ਡਰੀਮ ਸਿਟੀ ਨੇੜੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਅੰਨ੍ਹੇਵਾਹ ਗੋਲ਼ੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਦੋ ਨੌਜਵਾਨ ਰਣਜੋਧ ਸਿੰਘ ਅਤੇ ਚਰਨ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਦਾ ਨਾਂ ਨਰਿੰਦਰ ਸਿੰਘ ਹੈ ਤੇ ਉਹ ਅੰਮ੍ਰਿਤਸਰ ‘ਚ ਹੈਲਥ ਕਲੱਬ ਚਲਾਉਂਦਾ ਹੈ। ਇਸ ਦੌਰਾਨ ਪੁਰਾਣੇ ਗੈਂਗਸਟਰ ਰਣਜੋਧ ਸਿੰਘ ਉਰਫ ਸੰਨੀ ਯਾਮਾਹਾ ਨੂੰ ਵੀ ਗੋਲ਼ੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ NRI ਮਹਿੰਦਰ ਸਿੰਘ ਤੇ ਮਾਈਕਲ ਪੁਰਾਣੇ ਦੋਸਤ ਹਨ। ਉਨ੍ਹਾਂ ਦਾ ਪ੍ਰਾਪਰਟੀ ਦਾ ਵੱਡਾ ਕਾਰੋਬਾਰ ਹੈ। ਪ੍ਰਾਪਰਟੀ ਵੇਚਣ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਡਰੀਮ ਸਿਟੀ ਕੋਲ ਪਾਰਟੀ ਚੱਲ ਰਹੀ ਸੀ ਅਤੇ ਦੋਵਾਂ ਵਿੱਚ 300,000 ਰੁਪਏ ਨੂੰ ਲੈ ਕੇ ਤਕਰਾਰ ਹੋ ਗਈ।

ਇਸ ਤੋਂ ਬਾਅਦ ਮਾਈਕਲ ਤੇ ਮਹਿੰਦਰਾ ਦਾ ਧੜਾ ਹਮਲਾਵਰ ਹੋ ਗਿਆ ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਚਾਅ ਦੌਰਾਨ ਮੌਕੇ ‘ਤੇ ਪਹੁੰਚੇ ਗੈਂਗਸਟਰ ਸੰਨੀ ਯਾਮਾ, ਨਰਿੰਦਰ ਸਿੰਘ ਅਤੇ ਚਰਨਜੀਤ ਨੂੰ ਗੋਲੀਆਂ ਲੱਗ ਗਈਆਂ। ਨਰਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ ਹੈ। ਪਤਾ ਲੱਗਾ ਕਿ ਕਈ ਵਾਰ ਫੋਨ ਕਰਨ ‘ਤੇ ਵੀ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚੇ।

Vinkmag ad
Share Our Daily Posts

News Desk

Read Previous

ਤਰਨਤਾਰਨ ‘ਚ ਆਨਰ ਕਿਲਿੰਗ, 4 ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਨੂੰ ਭਰਾਵਾਂ ਨੇ ਸ਼ਰੇਆਮ ਦਾਤਰਾਂ ਨਾਲ ਵੱਢਿਆ

Read Next

ਅਗਨੀਪਥ’ ਦੀ ਅੱਗ ‘ਚ ਝੁਲਸਿਆ ਪੰਜਾਬ, ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨੇ ਦਫ਼ਤਰਾਂ ਦੇ ਸ਼ੀਸ਼ੇ; ਸ਼ਾਨ-ਏ-ਪੰਜਾਬ ਸਮੇਤ 17 ਟਰੇਨਾਂ ਰੱਦ