Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪਿੰਡ ਮਨਸੂਰਵਾਲ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 24 ਨੂੰ ਜਾਣਾ ਸੀ ਕੈਨੇਡਾ, ਖ਼ਰੀਦੋ-ਫਰੋਖ਼ਤ ਕਰ ਕੇ ਜਾ ਰਿਹਾ ਸੀ ਪਿੰਡ ਵਾਪਸ

ਜ਼ੀਰਾ (ਫ਼ਿਰੋਜ਼ਪੁਰ) : ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਪਿੰਡ ਮਨਸੂਰਵਾਲ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਨੇ ਜਾਨ ਲੈ ਲਈ ਹੈ।ਹਾਦਸਾ ਉਸ ਵਕਤ ਵਾਪਰਿਆ ਜਦੋਂ ਜ਼ੀਰਾ ਸ਼ਹਿਰ ਤੋਂ ਸਾਮਾਨ ਦੀ ਖਰੀਦੋ-ਫਰੋਖ਼ਤ ਕਰ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ।

ਜਾਣਕਾਰੀ ਮੁਤਾਬਕ ਦਿਲਪ੍ਰੀਤ ਸਿੰਘ ਬੀਤੀ ਰਾਤ ਜਦੋਂ ਸਵਿਫਟ ਕਾਰ ਨੰਬਰ ਪੀਬੀ 47 ਈ 6111 ਵਾਪਸ ਪਿੰਡ ਜਾ ਰਿਹਾ ਸੀ ਤਾਂ ਪੀਆਰਟੀਸੀ ਦੀ ਬੱਸ ਨੰਬਰ ਪੀਬੀ 04 ਏ ਈ 2674 ਦੇ ਦਰਮਿਆਨ ਹੋਈ ਟੱਕਰ ‘ਚ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦਿਲਪ੍ਰੀਤ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਜਿਸ ਨੇ ਆਉਣ ਵਾਲੀ 24 ਜੂਨ ਨੂੰ ਕੈਨੇਡਾ ਜਾਣਾ ਸੀ ਜਿਸ ਦੇ ਸਬੰਧ ‘ਚ ਉਹ ਖ਼ਰੀਦੋ-ਫ਼ਰੋਖਤ ਕਰ ਰਿਹਾ ਸੀ। ਬੀਤੀ ਰਾਤ ਜਦੋਂ ਦਿਲਪ੍ਰੀਤ ਆਪਣੀ ਸਵਿਫਟ ਕਾਰ ‘ਤੇ ਸਵਾਰ ਹੋ ਕੇ ਜ਼ੀਰਾ ਤੋਂ ਆਪਣੇ ਪਿੰਡ ਮਨਸੂਰਵਾਲ ਕਲਾਂ ਵੱਲ ਨੂੰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਪੀ ਆਰ ਟੀ ਸੀ ਦੀ ਬੱਸ ਨਾਲ ਉਸਦੀ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਦਿਲਪ੍ਰੀਤ ਦੀ ਮੌਕੇ ‘ਤੇ ਮੌਤ ਹੋ ਗਈ ਉਸ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਆਪਣੀ ਮਾਂ-ਪਿਓ ਦਾ ਇਕਲੌਤਾ ਪੁੱਤ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ।

ਇਸ ਸਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਜਸਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਕੋਲ ਇਕ ਨੌਜਵਾਨ ਜੋ ਕਿ ਹਾਦਸੇ ਵਿੱਚ ਗੰਭੀਰ ਰੂਪ ਵਿਚ ਜ਼ਖ਼ਮੀ ਸੀ ਤੇ ਉਨ੍ਹਾਂ ਜਦੋਂ ਉਸ ਦਾ ਚੈੱਕਅੱਪ ਕੀਤਾ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮਾਮਲੇ ਦੀ ਤਫਤੀਸ਼ ਕਰ ਰਹੇ ਤਫਤੀਸ਼ੀ ਅਫਸਰ ਐੱਸਆਈ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅੰਜਾਮ ਵਿੱਚ ਲਿਆਂਦੀ।

Vinkmag ad
Share Our Daily Posts

News Desk

Read Previous

ਅਗਨੀਪਥ’ ਦੀ ਅੱਗ ‘ਚ ਝੁਲਸਿਆ ਪੰਜਾਬ, ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨੇ ਦਫ਼ਤਰਾਂ ਦੇ ਸ਼ੀਸ਼ੇ; ਸ਼ਾਨ-ਏ-ਪੰਜਾਬ ਸਮੇਤ 17 ਟਰੇਨਾਂ ਰੱਦ

Read Next

ਗੁਰੂ ਨਗਰੀ ‘ਚ ਵੀ ‘ਅਗਨੀਪਥ’ ਦਾ ਵਿਰੋਧ, ਨੌਜਵਾਨਾਂ ਨੇ ਚੰਡੀਗੜ੍ਹ-ਨੰਗਲ ਹਾਈਵੇਅ ਕੀਤਾ ਜਾਮ, BJP ਆਗੂਆਂ ਦੇ ਘਰਾਂ ਅੱਗੇ ਧਰਨੇ ਲਾਉਣ ਦਾ ਐਲਾਨ