Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਗੁਰੂ ਨਗਰੀ ‘ਚ ਵੀ ‘ਅਗਨੀਪਥ’ ਦਾ ਵਿਰੋਧ, ਨੌਜਵਾਨਾਂ ਨੇ ਚੰਡੀਗੜ੍ਹ-ਨੰਗਲ ਹਾਈਵੇਅ ਕੀਤਾ ਜਾਮ, BJP ਆਗੂਆਂ ਦੇ ਘਰਾਂ ਅੱਗੇ ਧਰਨੇ ਲਾਉਣ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ : ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agnipath Scheme) ਦਾ ਵਿਰੋਧ ਕਰ ਰਹੇ ਨੌਜਵਾਨਾਂ ਵੱਲੋਂ ਐਤਵਾਰ ਸਵੇਰੇ ਜਿੱਥੇ ਸ੍ਰੀ ਆਨੰਦਪੁਰ ਸਾਹਿਬ ਚੰਡੀਗੜ੍ਹ ਹਾਈਵੇ ‘ਤੇ ਸੜਕ ਜਾਮ ਕਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਇਹ ਐਲਾਨ ਕੀਤਾ ਗਿਆ ਕਿ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ। ਕਿਸਾਨ ਆਗੂ ਸੁਰਜੀਤ ਸਿੰਘ ਢੇਰ, ਰਣਬੀਰ ਸਿੰਘ, ਸੇਠੀ ਸ਼ਰਮਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਅੱਗੇ ਵਿਕ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਇਸ ਸੰਘਰਸ਼ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ।

ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਬੀਜੇਪੀ ਆਗੂਆਂ ਦਾ ਸਖ਼ਤ ਵਿਰੋਧ ਕ ਰਕੇ ਇਹ ਯੋਜਨਾ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਪ੍ਰਸ਼ਾਸਨ ਵੱਲੋਂ ਕਾਰਜਸਾਧਕ ਅਫਸਰ ਗੁਰਦੀਪ ਸਿੰਘ ਨੇ ਮੌਕੇ ‘ਤੇ ਆ ਕੇ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੰਗਾਂ ਉੱਚ ਅਧਿਕਾਰੀਆਂ ਤਕ ਪਹੁੰਚਾਉਣ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਵੱਡੀ ਗਿਣਤੀ ‘ਚ ਨੌਜਵਾਨ ਇਕੱਠੇ ਹੋਏ ਜਿਨ੍ਹਾਂ ਨੇ ਇਸ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸ਼ਹਿਰ ‘ਚ ਰੋਸ ਮਾਰਚ ਵੀ ਕੱਢਿਆ। ਸ੍ਰੀ ਅਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਆਦਿ ਤੋਂ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਡੀਐਸਪੀ ਅਜੇ ਸਿੰਘ ਥਾਣਾ ਮੁਖੀ ਸਿਮਰਨਜੀਤ ਸਿੰਘ ਥਾਣਾ ਮੁਖੀ ਸੰਨੀ ਖੰਨਾ ਚੌਂਕੀ ਇੰਚਾਰਜ ਸਵਾਤੀ ਧੀਮਾਨ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪਿੰਡ ਮਨਸੂਰਵਾਲ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 24 ਨੂੰ ਜਾਣਾ ਸੀ ਕੈਨੇਡਾ, ਖ਼ਰੀਦੋ-ਫਰੋਖ਼ਤ ਕਰ ਕੇ ਜਾ ਰਿਹਾ ਸੀ ਪਿੰਡ ਵਾਪਸ

Read Next

ਉਡਾਣ ਭਰਦੇ ਹੀ ਜਹਾਜ਼ ਨੂੰ ਲੱਗੀ ਅੱਗ, ਆਸਪਾਸ ਦੇ ਲੋਕਾਂ ਨੇ ਦਿੱਤੀ ਜਾਣਕਾਰੀ, ਦੇਖੋ ਐਮਰਜੈਂਸੀ ਲੈਂਡਿੰਗ ਦੀ ਇਹ ਵੀਡੀਓ