Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਪਾਣੀ ਤੇ ਰੁੱਖ ਸੰਭਾਲਣਾ ਸਮੇਂ ਦੀ ਮੁੱਖ ਲੋੜ – ਸਿੰਘ ਸਾਹਿਬ, ਕਿਹਾ – ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਰੁਜ਼ਗਾਰ ਦੇ ਮੌਕੇ ਦੇਣੇ ਜ਼ਰੂਰੀ

ਸ੍ਰੀ ਆਨੰਦਪੁਰ ਸਾਹਿਬ : ਅੱਜ ਪਾਣੀ ਅਤੇ ਰੁੱਖ ਸੰਭਾਲਣੇ ਸਮੇਂ ਦੀ ਜ਼ਰੂਰਤ ਹੈ, ਇਸ ਜ਼ਰੂਰਤ ਨੂੰ ਗੁਰੂ ਸਾਹਿਬਾਨ ਨੇ ਆਪਣੇ ਸਮੇਂ ‘ਤੇ ਪੂਰਾ ਕੀਤਾ। ਅੱਜ ਵੀ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪਾਣੀ ਅਤੇ ਰੁੱਖਾਂ ਦੀ ਸੰਭਾਲ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਕਿਸੇ ਕਿਸਮ ਦੀ ਰੁਕਾਵਟ ਪੈਦਾ ਨਾ ਹੋਵੇ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ।

ਅੱਜ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲਾਂ ਤੋਂ ਜੰਗਲ ਅਤੇ ਹਰਿਆਲੀ ਬਹੁਤ ਸੀ ਪਰ ਗੁਰੂ ਸਾਹਿਬਾਨ ਨੇ ਸਮੇਂ ਦੀ ਨਜ਼ਾਕਤ ਦੇਖਦਿਆਂ ਇੱਥੇ ਬਹੁਤ ਸਾਰੇ ਦਰੱਖਤ ਲਗਾਏ ਅਤੇ ਪਾਣੀ ਦੀ ਸੰਭਾਲ ਕੀਤੀ। ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਪਾਤਸ਼ਾਹ ਦੇ ਦੱਸੇ ਰਸਤੇ ਤੇ ਤੁਰ ਕੇ ਇਨ੍ਹਾਂ ਕੁਦਰਤੀ ਚੀਜ਼ਾਂ ਦੀ ਸੰਭਾਲ ਕਰੀਏ ਅਤੇ ਵਾਤਾਵਰਣ ਦੀ ਸ਼ੁੱਧਤਾ ਵਿਚ ਆਪਣਾ ਯੋਗਦਾਨ ਪਾਈਏ।

ਇਕ ਸਵਾਲ ਦੇ ਜਵਾਬ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਅੱਜ ਮੁੱਖ ਲੋੜ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖਡ਼੍ਹੇ ਹੋਣ ਦੀ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ। ਉਨ੍ਹਾਂ ਕਿਹਾ ਨੌਜਵਾਨਾਂ ਵਿੱਚ ਸਕਿੱਲ ਪੈਦਾ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪੈਰਾਂ ‘ਤੇ ਖਡ਼੍ਹੇ ਹੋ ਸਕਣ ਤੇ ਵਧੀਆ ਪਾਲਣਾ ਪੋਸ਼ਣਾ ਕਰ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ । ਇਸ ਮੌਕੇ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ,ਆਮ ਆਦਮੀ ਪਾਰਟੀ ਦੇ ਆਗੂ ਸੋਢੀ ਬਿਕਰਮ ਸਿੰਘ ,ਜਥੇਦਾਰ ਸੰਤੋਖ ਸਿੰਘ, ਦਲਵੀਰ ਸਿੰਘ ਰਿੰਕੂ, ਮਨਜਿੰਦਰ ਸਿੰਘ ਬਰਾਡ਼ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਉਡਾਣ ਭਰਦੇ ਹੀ ਜਹਾਜ਼ ਨੂੰ ਲੱਗੀ ਅੱਗ, ਆਸਪਾਸ ਦੇ ਲੋਕਾਂ ਨੇ ਦਿੱਤੀ ਜਾਣਕਾਰੀ, ਦੇਖੋ ਐਮਰਜੈਂਸੀ ਲੈਂਡਿੰਗ ਦੀ ਇਹ ਵੀਡੀਓ

Read Next

ਅਗਨੀਪਥ’ ਦੇ ਵਿਰੋਧ ‘ਚ ਭਾਰਤ ਬੰਦ, ਦਿੱਲੀ-ਗੁਰੂਗ੍ਰਾਮ ਸਰਹੱਦ ‘ਤੇ ਭਾਰੀ ਜਾਮ, ਸੂਬਿਆਂ ‘ਚ ਹਾਈ ਅਲਰਟ