Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਹੁੱਕਾ ਬਾਰਾਂ ਤੇ ਚੱਲਿਆ ਪੁਲਿਸ ਦਾ ਡੰਡਾ, ਥਾਣਾ 6 ਤੇ 7 ਦੀ ਪੁਲਿਸ ਨੇ ਕੀਤੇ ਹੁੱਕਾ ਬਾਰ ਦੇ ਸਟਾਫ ਮੈਂਬਰ ਗ੍ਰਿਫ਼ਤਾਰ

ਜਲੰਧਰ । ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਏਸੀਪੀ ਮਾਡਲ ਟਾਊਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਨੰ 6 ਅਤੇ 7 ਦੀ ਪੁਲਿਸ ਨੇ ਥਾਣਾ ਇਲਾਕੇ ਵਿਚ ਪੈਂਦੇ ਵੱਖ ਵੱਖ ਮਾਲ ਤੇ ਹੋਟਲਾਂ ਵਿਚ ਛਾਪੇਮਾਰੀ ਕਰਕੇ ਗੈਰਕਾਨੂੰਨੀ ਤੌਰ ਤੇ ਚਲਾਏ ਜਾ ਰਹੇ ਹੁੱਕਾ ਬਾਰਾਂ ਦੀ ਚੈਕਿੰਗ ਕੀਤੀ। ਜਿਸ ਦੌਰਾਨ ਪੁਲਿਸ ਨੇ ਦੋ ਹੁੱਕਾ ਬਾਰਾਂ ਵਿੱਚ ਗੈਰਕਾਨੂੰਨੀ ਤੌਰ ਤੇ ਹੁੱਕਾ ਬਾਰ ਚਲਦੇ ਪਾਏ ਜਾਣ ਤੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਸਟਾਫ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਥਾਣਾ ਛੇ ਦੀ ਥਾਣੇਦਾਰੀ ਮੰਜੂ ਬਾਲਾ ਨੇ ਪੁਲਿਸ ਪਾਰਟੀ ਸਮੇਤ ਚੁਨਮੁਨ ਮਾਲ ਵਿੱਚ ਚੱਲ ਰਹੇ ਜੌਰਜ ਆਇਰਿਸ਼ ਪੱਬ ਵਿਚ ਛਾਪੇਮਾਰੀ ਕੀਤੀ ਜਿੱਥੇ ਨੌਜਵਾਨ ਪੀੜ੍ਹੀ ਨੂੰ ਹੁੱਕਾ ਪਰੋਸਿਆ ਜਾ ਰਿਹਾ ਸੀ ਜਿਸ ਤੇ ਪੁਲਿਸ ਪਾਰਟੀ ਨੇ ਪੱਬ ਦੇ ਚਾਰ ਮੈਂਬਰ ਵਿਨੈ ਸੰਧੂ ਵਾਸੀ ਮੁਹੱਲਾ ਗੜਾ,ਪ੍ਰਿੰਸ ਵਾਸੀ ਅਨੂਪ ਇਨਕਲੇਵ ਸੰਸਾਰਪੁਰ ਜਲੰਧਰ ਅਤੇ ਰਵਿੰਦਰ ਵਾਸੀ ਯੂ ਪੀ ਨੂੰ ਕਾਬੂ ਕਰਕੇ 4 ਫੂਕੇ ਪਾਈਪਾਂ ਅਤੇ ਦੋ ਹੁੱਕਾ ਫਲੇਵਰ ਬਰਾਮਦ ਕੀਤੇ।

ਇਸੇ ਤਰ੍ਹਾਂ ਥਾਣਾ ਸੱਤ ਦੀ ਸਬ ਇੰਸਪੈਕਟਰ ਸੰਦੀਪ ਰਾਣੀ ਨੇ ਅਰਬਨ ਸਟੇਟ ਵਿੱਚ ਫਿਰੰਗੀ ਰੈਸਟੋਰੈਂਟ ਵਿਚ ਛਾਪੇਮਾਰੀ ਕੀਤੀ ਜਿਥੇ ਨੌਜਵਾਨ ਲੜਕੀਆਂ ਨੂੰ ਹੁੱਕਾ ਪਰੋਸਿਆ ਜਾ ਰਿਹਾ ਸੀ। ਪੁਲਿਸ ਨੇ ਮੌਕੇ ਤੋਂ ਰੈਸਟੋਰੈਂਟ ਦੇ ਮੈਨੇਜਰ ਰਿਤੇਸ਼ ਸਹਿਗਲ ਨੂੰ ਗ੍ਰਿਫਤਾਰ ਕਰਕੇ ਰੈਸਟੋਰੈਂਟ ਵਿਚੋਂ 4 ਹੁੱਕੇ, ਪਾਈਪਾਂ ਅਤੇ ਤਿੰਨ ਹੁੱਕਾ ਫਲੇਵਰ ਬਰਾਮਦ ਕਰ ਲਏ।ਏਸੀਪੀ ਮਾਡਲ ਟਾਊਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੱਤਰਕਾਰਾਂ ਲਈ ਪੈਨਸ਼ਨ ਸਕੀਮ ਵਿਚਾਰ ਅਧੀਨ, ਵਫ਼ਦ ਨੇ ਰਾਜਪਾਲ ਨਾਲ ਪੰਜਾਬ ਰਾਜ ਭਵਨ ‘ਚ ਕੀਤੀ ਮੁਲਾਕਾਤ ਤੇ ਸੌਂਪਿਆ ਮੰਗ ਪੱਤਰ

Read Next

ਕਪੂਰਥਲਾ ‘ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਦੇ ਜ਼ੋਰ ‘ਤੇ ਨੌਜਵਾਨਾਂ ਨੇ ਫਗਵਾੜਾ ‘ਚ ਕੀਤੀ ਗੱਡੀਆਂ ਦੀ ਭੰਨਤੋੜ