Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਨਵੀਂ ਸਬਜ਼ੀ ਮੰਡੀ ‘ਚ ਟੈਂਪੂ ਚਾਲਕਾਂ ਨੇ ਸਾਈਕਲ ਸਟੈਂਡ ਠੇਕੇਦਾਰ ਖਿਲਾਫ਼ ਜਾਮ ਲਗਾ ਕੇ ਕੀਤਾ ਪ੍ਰਦਰਸ਼ਨ

ਜਲੰਧਰ : ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿੱਚ ਸਾਈਕਲ ਸਟੈਂਡ ਦੇ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਵਾਧੂ ਵਸੂਲੀ ਦੇ ਵਿਰੋਧ ਚ ਮਕਸੂਦਾਂ ਸਬਜ਼ੀ ਮੰਡੀ ਦੇ ਟੈਂਪੂ ਚਾਲਕਾਂ ਨੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ। ਠੇਕੇਦਾਰ ਦੇ ਧੱਕੇ ਦੇ ਵਿਰੋਧ ਵਿੱਚ ਟੈਂਪੂ ਚਾਲਕਾਂ ਨੇ ਮੰਡੀ ਵਿੱਚ ਸੜਕ ਤੇ ਟੈਂਪੂ ਖੜ੍ਹੇ ਕਰਕੇ ਰਸਤਾ ਰੋਕ ਦਿੱਤਾ। ਰੋਸ ਪ੍ਰਦਰਸ਼ਨ ਕਰਦਿਆਂ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਟੈਂਪੂ ਆਪਰੇਟਰ ਪਿਆਰੇ ਲਾਲ ਦਾ ਕਹਿਣਾ ਹੈ ਕਿ ਸਾਈਕਲ ਸਟੈਂਡ ਠੇਕੇਦਾਰ ਦੇ ਕਰਿੰਦੇ ਵੱਲੋਂ ਟੈਂਪੂ ਦੀ ਨਿਰਧਾਰਤ 40 ਰੁਪਏ ਦੀ ਪਰਚੀ ਦੀ ਬਜਾਏ 100 ਰੁਪਏ ਦੀ ਪਰਚੀ ਕੱਟੀ ਜਾ ਰਹੀ ਹੈ। ਸਿਰਫ਼ ਇਕ ਵਾਰ ਪਰਚੀ ’ਤੇ ਐਂਟਰੀ ਦਾ ਨਿਯਮ ਲਗੂ ਕਰਨ ਲਈ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਦ ਕਿ ਨਿਯਮਾਂ ਦੇ ਅਨੁਸਾਰ, ਇੱਕ ਸਲਿੱਪ ਦੀ ਵੈਧਤਾ 12 ਘੰਟਿਆਂ ਤੱਕ ਹੈ। ਮੌਕੇ ਤੇ ਫਲ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਵੱਲੋਂ ਪੁੱਜ ਕੇ ਵਿਰੋਧ ਕਰ ਰਹੇ ਟੈਂਪੂ ਚਾਲਕਾਂ ਨੂੰ ਸ਼ਾਂਤ ਕਰਕੇ ਜਾਮ ਇਸ ਸ਼ਰਤ ਖੁੱਲ੍ਹਵਾ ਦਿੱਤਾ ਕਿ ਉਨ੍ਹਾਂ ਦੀ ਦੁਪਹਿਰ ਵਕਤ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਠੇਕੇਦਾਰ ਨਾਲ ਮੀਟਿੰਗ ਕਰਵਾਈ ਜਾਵੇਗੀ।ਮੀਟਿੰਗ ਚ ਸਾਰਾ ਮਾਮਲਾ ਸੁਲਝਾਇਆ ਜਾਵੇਗਾ ।ਪ੍ਰਵਾਸੀ ਸੈੱਲ ਦੇ ਉਪ ਚੇਅਰਮੈਨ ਰਵੀ ਸ਼ੰਕਰ ਗੁਪਤਾ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਮਾਰਕੀਟ ਕਮੇਟੀ ਵੱਲੋਂ ਠੇਕੇਦਾਰ ਨੂੰ ਦੋਸ਼ੀ ਪਾਏ ਜਾਣ ’ਤੇ ਸੋਮਵਾਰ ਨੂੰ ਹੀ ਜੁਰਮਾਨਾ ਲਾਇਆ ਜਿਸ ਤੋਂ ਬਾਅਦ ਫਿਰ ਤੋਂ ਠੇਕੇਦਾਰ ਦੇ ਕਰਿੰਦਿਆਂ ਧੱਕਾ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਪਤਨੀ ਤੇ ਸੱਸ-ਸਹੁਰੇ ਤੋਂ ਦੁਖੀ ਹੋ ਕੇ ਵਿਅਕਤੀ ਨੇ ਨਿਗਲਿਆ ਜ਼ਹਿਰ, ਮੋਬਾਈਲ ਨੇ ਖੋਲ੍ਹਿਆ ਰਾਜ਼

Read Next

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ