Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

ਚੰਡੀਗੜ੍ਹ, ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਮੁਹਾਲੀ ਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ।

ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਘਟਨਾ ਵਾਪਰੀ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਕ ਦੁਕਾਨ ‘ਤੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਉਸ ਦੁਕਾਨ ਨੂੰ ਅੱਗ ਲੱਗਣ ਕਾਰਨ ਹੋਰ ਦੁਕਾਨਾਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। 9 ਤੋਂ 10 ਦੁਕਾਨਾਂ ਨੂੰ ਅੱਗ ਲੱਗਣ ਕਾਰਨ ਇਨ੍ਹਾਂ ਵਿੱਚ ਰੱਖਿਆ ਫਰਨੀਚਰ ਸੜ ਗਿਆ ਹੈ।

ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹੋਰਨਾਂ ਦੁਕਾਨਾਂ ਦੇ ਦੁਕਾਨਦਾਰ ਆਪੋ-ਆਪਣੀਆਂ ਦੁਕਾਨਾਂ ਵਿੱਚੋਂ ਸਾਮਾਨ ਕੱਢਣ ਵਿੱਚ ਲੱਗੇ ਹੋਏ ਹਨ। ਅੱਗ ਭਿਆਨਕ ਰੂਪ ਧਾਰਨ ਕਰ ਰਹੀ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਪੁਲੀਸ ਮੌਕੇ ’ਤੇ ਮੌਜੂਦ ਹੈ ਅਤੇ ਜਵਾਨ ਲੰਘਣ ਵਾਲੀ ਆਵਾਜਾਈ ਨੂੰ ਕੰਟਰੋਲ ਕਰਨ ਵਿੱਚ ਜੁਟੇ ਹੋਏ ਹਨ।

Vinkmag ad
Share Our Daily Posts

News Desk

Read Previous

ਨਵੀਂ ਸਬਜ਼ੀ ਮੰਡੀ ‘ਚ ਟੈਂਪੂ ਚਾਲਕਾਂ ਨੇ ਸਾਈਕਲ ਸਟੈਂਡ ਠੇਕੇਦਾਰ ਖਿਲਾਫ਼ ਜਾਮ ਲਗਾ ਕੇ ਕੀਤਾ ਪ੍ਰਦਰਸ਼ਨ

Read Next

ਵੀਡੀਓ ਰਿਕਾਰਡਿੰਗ ‘ਤੇ ਵਿਜੀਲੈਂਸ ਦੀ ਕਾਰਵਾਈ ; ਰਿਸ਼ਵਤ ਮੰਗਣ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਏਐੱਸਆਈ ਤੇ ਹੌਲਦਾਰ ਖ਼ਿਲਾਫ਼ ਮਾਮਲਾ ਦਰਜ