Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਵੀਡੀਓ ਰਿਕਾਰਡਿੰਗ ‘ਤੇ ਵਿਜੀਲੈਂਸ ਦੀ ਕਾਰਵਾਈ ; ਰਿਸ਼ਵਤ ਮੰਗਣ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਏਐੱਸਆਈ ਤੇ ਹੌਲਦਾਰ ਖ਼ਿਲਾਫ਼ ਮਾਮਲਾ ਦਰਜ

ਫਤਹਿਗੜ੍ਹ ਸਾਹਿਬ : ਵਿਜੀਲੈਂਸ ਬਿਊਰੋ ਫਤਹਿਗੜ੍ਹ ਸਾਹਿਬ ਨੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਇੱਕ ਪੰਜਾਬ ਪੁਲਿਸ ਦੇ ਏ.ਐਸ.ਆਈ ਗੁਰਭੇਜ ਸਿੰਘ ਅਤੇ ਇੱਕ ਹੌਲਦਾਰ ਗਿਆਨ ਸਿੰਘ ਖਿਲਾਫ ਮਾਮਲਾ ਕੇਸ ਦਰਜ ਕੀਤਾ ਹੈ।

ਵਿਜੀਲੈਂਸ ਬਿਓਰੋ ਫਤਹਿਗੜ੍ਹ ਸਾਹਿਬ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਤਪਾਲ ਸਿੰਘ ਵਾਸੀ ਰਾਮ ਨਗਰ ਅਮਲੋਹ ਨੇ ਸਰਕਾਰੀ ਟੋਲ ਫਰੀ ਨੰਬਰ ‘ਤੇ ਸ਼ਿਕਾਇਤ ਕੀਤੀ ਸੀ ਕਿ ਉਸ ਖਿਲਾਫ 27 ਦਸੰਬਰ,2021 ਨੂੰ ਮੰਡੀ ਗੋਬਿੰਦਗੜ੍ਹ ਵਿਖੇ ਇਕ ਕੇਸ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਦੀ ਜਾਂਚ ਏਐਸਆਈ ਗੁਰਭੇਜ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਇਸ ਕੇਸ ਵਿੱਚ ਉਸ ਦੀ ਪਤਨੀ ਕਮਲਜੀਤ ਕੌਰ ਅਤੇ ਪੁੱਤਰ ਸੁਖਚੈਨ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਸਤਪਾਲ ਸਿੰਘ ਨੇ ਆਪਣੀ ਪਤਨੀ ਅਤੇ ਬੇਟੇ ਦੇ ਝੂਠੇ ਨਾਮ ਕੇਸ ਪਾਉਣ ਨੂੰ ਲੈ ਕੇ ਆਪਣੇ ਵਾਰਡ ਦੇ ਇਕ ਨਿਵਾਸੀ ਅਜੀਤ ਸਿੰਘ ਨਾਲ ਗੱਲ ਕੀਤੀ, ਜਿਸ ਤੋ ਬਾਅਕ ਅਜੀਤ ਸਿੰਘ ਨੇ ਗੁਰਭੇਜ ਸਿੰਘ ਨੂੰ ਮੰਡੀ ਗੋਬਿੰਦਗੜ੍ਹ ਸਥਿਤ ਆਪਣੇ ਘਰ ਬੁਲਾਇਆ ਤਾਂ ਹੌਲਦਾਰ ਗਿਆਨ ਸਿੰਘ ਨੇ ਪਤਨੀ ਅਤੇ ਲੜਕੇ ਦਾ ਨਾਂ ਕੇਸ ਵਿਚੋ ਕੱਢਣ ਲਈ 50,000 ਰੁਪਏ ਦੀ ਮੰਗ ਕੀਤੀ | ਹੌਲਦਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਇਨ੍ਹਾਂ ਪੈਸਿਆ ਵਿੱਚੋ 20 ਹਜਾਰ ਰੁਪਏ ਐਸਐਚਓ ਨੂੰ, 10 ਹਜ਼ਾਰ ਰੁਪਏ ਏਐਸਆਈ ਗੁਰਭੇਜ ਸਿੰਘ ਨੂੰ ਦਿੱਤੇ ਜਾਣੇ ਹਨ ਅਤੇ 4-5 ਹਜ਼ਾਰ ਰੁਪਏ ਕਾਗਜ਼ਾਂ ’ਤੇ ਖਰਚ ਕੀਤੇ ਜਾਣ। ਸਤਪਾਲ ਸਿੰਘ ਨੇ ਮੌਕੇ ‘ਤੇ 5 ਹਜ਼ਾਰ ਦੇ ਕੇ ਉਸ ਦੀ ਵੀਡੀਓ ਰਿਕਾਰਡਿੰਗ ਕਰ ਲਈ ਅਤੇ ਸਰਕਾਰ ਦੇ ਨੰਬਰ ਤੇ ਭੇਜ ਦਿੱਤੀ। ਜਾਂਚ ਤੋ ਬਾਅਦ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

Read Next

120 ਫੁੱਟੀ ਰੋਡ ‘ਚ ਗੋਲ ਚੌਕ ਬਣਾਉਣ ਕਾਰਨ ਕਾਂਗਰਸ ਦਾ ਕਲੇਸ਼ ਜੱਗ ਜ਼ਾਹਿਰ