Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਕਿਸਾਨ ਜਲੰਧਰ DC ਦਫਤਰ ਦੇ ਬਾਹਰ ਦੇਣਗੇ ਧਰਨਾ, ਰਾਸ਼ਟਰਪਤੀ ਦੇ ਨਾਂ ਸੌਂਪਣਗੇ ਮੰਗ ਪੱਤਰ

ਜਲੰਧਰ: Agnipath Protest: ਜੇਕਰ ਸ਼ਹਿਰ ਵਾਸੀਆਂ ਨੂੰ ਡੀਸੀ ਦਫ਼ਤਰ ਜਾਣਾ ਪਿਆ ਤਾਂ ਉਨ੍ਹਾਂ ਨੂੰ ਕੁਝ ਸਮਾਂ ਕੱਢ ਕੇ ਜਾਣਾ ਪਵੇਗਾ। ਅੱਜ ਸਵੇਰੇ 11 ਵਜੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਇਸ ਕਾਰਨ ਟ੍ਰੈਫਿਕ ਡਾਇਵਰਸ਼ਨ ਅਤੇ ਜਾਮ ਲੱਗਣ ਦਾ ਖਦਸ਼ਾ ਹੈ। ਅਸਲ ਵਿੱਚ ਫੌਜ ਵਿੱਚ ਭਰਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ਖ਼ਿਲਾਫ਼ ਕਿਸਾਨਾਂ ਨੇ ਵੀ ਸੰਘਰਸ਼ ਸ਼ੁਰੂ ਕਰ ਦਿੱਤਾ ਹੈ।

ਕਿਸਾਨ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਜ਼ੋਰਦਾਰ ਵਿਰੋਧ ਕਰਨਗੇ

ਸ਼ੁੱਕਰਵਾਰ ਨੂੰ ਸੂਬੇ ਭਰ ਦੇ ਕਿਸਾਨ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਤਿੱਖਾ ਵਿਰੋਧ ਕਰਨਗੇ। ਉਹ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ’ਤੇ ਇਸ ਸਕੀਮ ਨੂੰ ਵਾਪਸ ਲੈਣ ਲਈ ਰਾਸ਼ਟਰਪਤੀ ਦੇ ਨਾਂ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪਣਗੇ। ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰ ਮੁਕੇਸ਼ ਚੰਦਰ ਨੇ ਕਿਹਾ ਕਿ ਸਰਕਾਰ ਦੀ ਇਹ ਯੋਜਨਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਇਸ ਦਾ ਵਿਰੋਧ ਕਰਦਾ ਹੈ। ਪਹਿਲਾਂ ਹੀ ਪੰਜਾਬ ਦੇ 60 ਹਜ਼ਾਰ ਦੇ ਕਰੀਬ ਨੌਜਵਾਨ ਫੌਜ ਵਿੱਚ ਭਰਤੀ ਲਈ ਸਰੀਰਕ ਤੰਦਰੁਸਤੀ ਦਾ ਟੈਸਟ ਪਾਸ ਕਰ ਚੁੱਕੇ ਹਨ ਤੇ ਲਿਖਤੀ ਪ੍ਰੀਖਿਆ ਦੀ ਉਡੀਕ ਕਰ ਰਹੇ ਹਨ।

ਕੇਂਦਰ ਸਰਕਾਰ ਦੀ ਇਸ ਸਕੀਮ ਨੇ ਨੌਜਵਾਨਾਂ ਦਾ ਮਨੋਬਲ ਤੋੜ ਦਿੱਤਾ ਹੈ। ਸਰਕਾਰ ਨੌਜਵਾਨਾਂ ਨੂੰ ਚਾਰ ਸਾਲ ਦੀ ਨੌਕਰੀ ਦਾ ਸੁਪਨਾ ਦਿਖਾ ਕੇ ਉਨ੍ਹਾਂ ਦੇ ਭਵਿੱਖ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਦਾਅ ‘ਤੇ ਲਗਾ ਰਹੀ ਹੈ। ਇਸ ਸੰਘਰਸ਼ ਵਿੱਚ 22 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਭਾਗ ਲੈਣਗੇ।

ਸਕੀਮ ਵਾਪਸ ਲੈਣ ਦੀ ਮੰਗ ‘ਤੇ ਅੜੇ ਨੌਜਵਾਨ

ਤੁਹਾਨੂੰ ਦੱਸ ਦੇਈਏ ਕਿ ਫੌਜ ‘ਚ ਭਰਤੀ ਦੀ ‘ਅਗਨੀਪਥ’ ਯੋਜਨਾ ਦਾ ਵਿਰੋਧ ਵਧਦਾ ਜਾ ਰਿਹਾ ਹੈ। ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨੌਜਵਾਨਾਂ ਦਾ ਕਹਿਣਾ ਹੈ ਕਿ ਅਸੀਂ ਭਰਤੀ ਲਈ ਇੰਨੀ ਮਿਹਨਤ ਕਰ ਰਹੇ ਹਾਂ। ਅਸੀਂ ਚਾਰ ਸਾਲਾਂ ਲਈ ਨੌਕਰੀ ਨਹੀਂ ਚਾਹੁੰਦੇ। ਨੌਜਵਾਨ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਮੌਤ ਤੋਂ ਬਾਅਦ ਵਧੀ ਸਿੱਧੂ ਮੂਸੇਵਾਲਾ ਦੀ ਫੈਨ ਫਾਲੋਇੰਗ, 15 ਘੰਟਿਆਂ ਵਿੱਚ ਇਕ ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ SYL ਗੀਤ

Read Next

ਨਸ਼ੇ ਖ਼ਿਲਾਫ਼ ਐਕਸ਼ਨ : ਕਮਿਸ਼ਨਰੇਟ ਪੁਲਿਸ ਨੇ ਕਾਜ਼ੀ ਮੰਡੀ ਇਲਾਕੇ ’ਚ ਚਲਾਈ ਤਲਾਸ਼ੀ ਮੁਹਿੰਮ, ਪੰਜ ਵਿਅਕਤੀ ਲਏ ਹਿਰਾਸਤ ’ਚ