Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਬ੍ਰਿਟਿਸ਼ ਆਰਮੀ ਦਾ ਵਫ਼ਦ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਅੱਜ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਪੁੱਜ ਕੇ ਮੱਥਾ ਟੇਕਿਆ ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਦਾ ਗੁਰਦੁਆਰਾ ਡੇਰਾ ਸਾਹਿਬ ਦੇ ਮੁੱਖ ਦਰਵਾਜ਼ੇ ਤੇ ਪੁੱਜਣ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਅਮੀਰ ਸਿੰਘ ਤੇ ਪਾਕਿਸਤਾਨ ਆਰਮੀ ਵਿਚ ਇਕਲੌਤੇ ਲੈਫਟੀਨੈਂਟ ਸਰਦਾਰ ਹਰਚਰਨ ਸਿੰਘ ਵੱਲੋਂ ਸਾਂਝੇ ਤੌਰ ਤੇ ਜੀ ਆਇਆਂ ਕਹਿੰਦਿਆਂ ਫੁੱਲਾਂ ਦੇ ਗੁਲਦਸਤੇ ਦੇ ਕੇ ਗਲਾਂ ਚ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਜੀ ਆਇਆਂ ਕਿਹਾ ਗਿਆ, ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਵਿੱਚ ਸ਼ਾਮਲ ਸਿੱਖ ਨੌਜਵਾਨ ਪੱਗੜੀ ਧਾਰੀ ਵੀ ਸਨ ਸ਼ਾਮਲ, ਉਨ੍ਹਾਂ ਵੱਲੋਂ ਜਿੱਥੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰੇ ਕੀਤੇ ਉਪਰੰਤ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਸਥਿਤ ਅਸਥਾਨ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਵੀ ਦਰਸ਼ਨ ਦੀਦਾਰੇ ਕੀਤੇ ਗਏ 20 ਮੈਂਬਰੀ ਬ੍ਰਿਟਿਸ਼ ਆਰਮੀ ਦੇ ਵਫ਼ਦ ਨੂੰ ਮੁੱਖ ਗ੍ਰੰਥੀ ਭਾਈ ਮਨਜੀਤ ਸਿੰਘ ਤੇ ਪ੍ਰਧਾਨ ਸਤਵੰਤ ਸਿੰਘ ਨੇ ਸਾਂਝੇ ਤੌਰ ਤੇ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸੰਗਤਾਂ ਵਿਚ ਬੈਠ ਕੇ ਲੰਗਰ ਪ੍ਰਸ਼ਾਦਾ ਛਕਿਆ ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸ੍ਰੀ ਡੇਹਰਾ ਸੱਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਗਿਆਨੀ ਮਨਜੀਤ ਸਿੰਘ ਗ੍ਰੰਥੀ ਪਾਸੋਂ ਹਾਸਲ ਕਰਨ ਉਪਰੰਤ ਉਹ ਵਾਪਸ ਰਵਾਨਾ ਹੋ ਗਏ।

Vinkmag ad
Share Our Daily Posts

News Desk

Read Previous

ਸੰਗਰੂਰ ਜ਼ਿਮਨੀ ਚੋਣ ‘ਚ ਸਿਰਫ 45.30 ਫੀਸਦੀ ਵੋਟਿੰਗ ‘ਤੇ ਸਿਆਸੀ ਪਾਰਟੀਆਂ ‘ਚ ਖਲਬਲੀ, ਜਾਣੋ ਭਗਵੰਤ ਮਾਨ ਨੇ ਕੀ ਦੱਸੇ ਕਾਰਨ

Read Next

ਖਹਿਰਾ ਤੇ ਰਾਜਾ ਦਾ ਮੇਅਰ ‘ਤੇ ਘੁਟਾਲਾ ਦਬਾਉਣ ਦਾ ਦੋਸ਼