Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਇਕਲੌਤੇ ਪੁੱਤਰ ਨੇ ਵਿਜੀਲੈਂਸ ਟੀਮ ਦੇ ਸਾਹਮਣੇ ਖ਼ੁਦ ਨੂੰ ਮਾਰੀ ਗੋਲੀ, PGI ‘ਚ ਮੌਤ

ਚੰਡੀਗੜ੍ਹ। ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਨੇ ਚੰਡੀਗੜ੍ਹ ਦੇ ਸੈਕਟਰ-11 ਸਥਿਤ ਕੋਠੀ ਨੰਬਰ 520 ਵਿੱਚ ਖੁਦਕੁਸ਼ੀ ਕਰ ਲਈ ਹੈ। ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਕਾਰਤਿਕ ਪੋਪਲੀ ਨੇ ਵਿਜੀਲੈਂਸ ਟੀਮ ਦੇ ਸਾਹਮਣੇ ਖੁਦ ਨੂੰ ਗੋਲੀ ਮਾਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਸੈਕਟਰ-11ਏ ਸਥਿਤ ਕੋਠੀ ‘ਚ ਗੋਲੀਬਾਰੀ ਦੀ ਸੂਚਨਾ ‘ਤੇ ਡੀਐੱਸਪੀ ਗੁਰਮੁੱਖ ਸਿੰਘ, ਥਾਣਾ ਇੰਚਾਰਜ ਜਸਬੀਰ ਸਿੰਘ ਸਮੇਤ ਪੁਲਸ ਟੀਮ ਪਹੁੰਚੀ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।

ਪੰਜਾਬ ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪਿਛਲੇ ਹਫ਼ਤੇ ਚੰਡੀਗੜ੍ਹ ਤੋਂ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਹੀ ਵਿਜੀਲੈਂਸ ਟੀਮ ਉਸ ਖਿਲਾਫ ਜਾਂਚ ਕਰ ਰਹੀ ਸੀ। ਸ਼ਨੀਵਾਰ ਨੂੰ ਵਿਜੀਲੈਂਸ ਦੀ ਟੀਮ ਜਾਂਚ ਲਈ ਸੈਕਟਰ-11ਏ ਸਥਿਤ ਪੋਪਲੀ ਦੀ ਕੋਠੀ ਨੰਬਰ 520 ਪਹੁੰਚੀ। ਵਿਜੀਲੈਂਸ ਟੀਮ ਸੰਜੇ ਪੋਪਲੀ ਨੂੰ ਵੀ ਨਾਲ ਲੈ ਕੇ ਆਈ ਸੀ। ਇਸ ਤੋਂ ਬਾਅਦ ਉਸ ਨੂੰ ਇੱਥੋਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਲਈ ਲਿਜਾਣਾ ਪਿਆ। ਇਸ ਦੌਰਾਨ ਕਾਰਤਿਕ ਪੋਪਲੀ ਨੇ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਨੇ ਰਿਵਾਲਵਰ ਨਾਲ ਆਪਣੇ ਮੱਥੇ ‘ਤੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਪੀਜੀਆਈ ਲਿਜਾਇਆ ਗਿਆ ਪਰ ਪੀਜੀਆਈ ਦੇ ਐਡਵਾਂਸ ਟਰਾਮਾ ਸੈਂਟਰ ਦੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਪੋਪਲੀ ਪਰਿਵਾਰ ਦਾ ਇਕਲੌਤਾ ਲੜਕਾ ਸੀ। ਇਸ ਸਮੇਂ ਕਾਰਤਿਕ ਵਕਾਲਤ ਦੀ ਤਿਆਰੀ ਕਰ ਰਿਹਾ ਸੀ। ਪਿਛਲੇ ਕਈ ਦਿਨਾਂ ਤੋਂ ਵਿਜੀਲੈਂਸ ਦੀ ਜਾਂਚ ਕਾਰਨ ਮੁਸੀਬਤ ਬਣੀ ਹੋਈ ਸੀ। ਇਸ ਦੇ ਨਾਲ ਹੀ ਸੰਜੇ ਪੋਪਲੀ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਵਿਜੀਲੈਂਸ ਟੀਮ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ ਅਤੇ ਵਿਜੀਲੈਂਸ ਟੀਮ ਨੇ ਪੁੱਤਰ ਨੂੰ ਗੋਲੀ ਮਾਰ ਦਿੱਤੀ ਹੈ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਵੀ ਵਿਜੀਲੈਂਸ ਟੀਮ ਨੇ ਘਰ ਵਿੱਚ ਛਾਪੇਮਾਰੀ ਦੌਰਾਨ 73 ਨਾਜਾਇਜ਼ ਕਾਰਤੂਸ ਬਰਾਮਦ ਕੀਤੇ ਸਨ। ਵਿਜੀਲੈਂਸ ਦੀ ਸ਼ਿਕਾਇਤ ’ਤੇ ਸੈਕਟਰ-11 ਥਾਣੇ ਦੀ ਪੁਲਿਸ ਨੇ ਸੰਜੇ ਪੋਪਲੀ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।

ਸੰਜੇ ਪੋਪਲੀ ‘ਤੇ ਸੀਵਰੇਜ ਬੋਰਡ ‘ਚ ਰਹਿੰਦੇ ਹੋਏ 7.3 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ‘ਚ ਇਕ ਫੀਸਦੀ ਕਮਿਸ਼ਨ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਹੁੰਦਿਆਂ ਪੋਪਲੀ ਨੇ ਠੇਕੇਦਾਰ ਤੋਂ ਇਕ ਫੀਸਦੀ ਕਮਿਸ਼ਨ ਮੰਗਿਆ ਸੀ। ਇਸ ਸਮੇਂ ਸੰਜੇ ਪੋਪਲੀ ਪੰਜਾਬ ਸਰਕਾਰ ਵਿੱਚ ਪੈਨਸ਼ਨ ਵਿਭਾਗ ਵਿੱਚ ਡਾਇਰੈਕਟਰ ਵਜੋਂ ਤਾਇਨਾਤ ਸਨ।

Vinkmag ad
Share Our Daily Posts

News Desk

Read Previous

ਸੜਕ ‘ਤੇ ਖੜ੍ਹੇ ਵਾਹਨ ‘ਚ ਮੋਟਰਸਾਈਕਲ ਵੱਜਣ ਨਾਲ ਜੀਜਾ-ਸਾਲਾ ਦੀ ਮੌਤ

Read Next

ਮੱਧ ਪ੍ਰਦੇਸ਼ ਦੀ ਅਧਿਆਪਕਾ ਨੂੰ ਪਾਕਿਸਤਾਨੀ ਲੜਕੇ ਨਾਲ ਹੋਇਆ ਪਿਆਰ, ਪਾਕਿ ਜਾਣ ਦੀ ਸੀ ਤਿਆਰੀ, ਅਟਾਰੀ ਬਾਰਡਰ ‘ਤੇ ਫੜੀ ਗਈ