Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਮੱਧ ਪ੍ਰਦੇਸ਼ ਦੀ ਅਧਿਆਪਕਾ ਨੂੰ ਪਾਕਿਸਤਾਨੀ ਲੜਕੇ ਨਾਲ ਹੋਇਆ ਪਿਆਰ, ਪਾਕਿ ਜਾਣ ਦੀ ਸੀ ਤਿਆਰੀ, ਅਟਾਰੀ ਬਾਰਡਰ ‘ਤੇ ਫੜੀ ਗਈ

ਅੰਮ੍ਰਿਤਸਰ : ਕਹਿੰਦੇ ਨੇ ਪ੍ਰੇਮ ਅੰਨ੍ਹਾ ਹੁੰਦਾ ਹੈ। ਨਾ ਇਹ ਜਾਤੀ ਦੀ ਹੱਦ ਦੇਖਦਾ ਹੈ ਤੇ ਨਾ ਦੇਸ਼ ਦੀ। ਮੱਧ ਪ੍ਰਦੇਸ਼ ਦੀ ਇਕ ਲੜਕੀ ਦੀ ਇੰਟਰਨੈੱਟ ਮੀਡੀਆ ‘ਤੇ ਪਾਕਿਸਤਾਨ ਦੇ ਲੜਕੇ ਨਾਲ ਦੋਸਤੀ ਹੋ ਗਈ। ਇਹ ਦੋਸਤੀ ਹੌਲੀ-ਹੌਲੀ ਪਿਆਰ ‘ਚ ਬਦਲ ਗਈ। ਲੜਕੀ ਪ੍ਰੇਮੀ ਨੂੰ ਮਿਲਣ ਪਾਕਿਸਤਾਨ ਜਾ ਰਹੀ ਸੀ। ਲੜਕੀ ਦੇ ਪਾਕਿਸਤਾਨ ਜਾਣ ਦੀ ਭਿਣਕ ਜਦੋਂ ਪੁਲਿਸ ਨੂੰ ਲੱਗੀ ਤਾਂ ਉਨ੍ਹਾਂ ਸੁਰੱਖਿਆ ਬਲਾਂ ਨੂੰ ਸੂਚਿਤ ਕੀਤਾ। ਸੁਰੱਖਿਆ ਬਲਾਂ ਨੇ ਲੜਕੀ ਨੂੰ ਅਟਾਰੀ ਬਾਰਡਰ ‘ਤੇ ਫੜ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ।

ਲੜਕੀ ਕੋਲ ਵੀਜ਼ਾ ਤੇ ਪਾਸਪੋਰਟ ਸੀ, ਪਰ ਉਸ ਦੇ ਨਾਂ ‘ਤੇ ਲੁਕਆਉਟ ਸਰਕੂਲਰ ਪਹਿਲਾਂ ਹੀ ਜਾਰੀ ਹੋ ਚੁੱਕਾ ਸੀ, ਜਿਸ ਕਾਰਨ ਕਸਟਮ ਅਧਿਕਾਰੀਆਂ ਤੇ ਬੀਐੱਸਐੱਫ ਨੇ ਉਸ ਨੂੰ ਅਟਾਰੀ ਸਰਹੱਦ ‘ਤੇ ਰੋਕ ਲਿਆ। ਲੜਕੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਇਸ ਸਬੰਧੀ ਰੀਵਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਦਰਅਸਲ, ਇਹ 21 ਸਾਲਾ ਲੜਕੀ ਮੱਧ ਪ੍ਰਦੇਸ਼ ਦੇ ਰੀਵਾ ਦੀ ਰਹਿਣ ਵਾਲੀ ਹੈ। 14 ਜੂਨ ਨੂੰ ਰੀਵਾ ਸਥਿਤ ਆਪਣੇ ਘਰੋਂ ਅਚਾਨਕ ਚਲੀ ਗਈ। ਉਹ ਆਪਣਾ ਆਧਾਰ ਕਾਰਡ, ਪਾਸਪੋਰਟ ਆਪਣੇ ਨਾਲ ਲੈ ਗਈ ਸੀ। ਰਿਸ਼ਤੇਦਾਰਾਂ ਨੇ ਕਾਫੀ ਭਾਲ ਕੀਤੀ ਪਰ ਜਦੋਂ ਉਹ ਨਾ ਮਿਲੀ ਤਾਂ ਰੇਵਾ ਸਥਿਤ ਥਾਣਾ ਕੋਤਵਾਲੀ ਨੂੰ ਸੂਚਨਾ ਦਿੱਤੀ ਗਈ। ਪਾਸਪੋਰਟ ਲੈ ਕੇ ਜਾਣ ਕਾਰਨ ਰਿਸ਼ਤੇਦਾਰਾਂ ਨੂੰ ਡਰ ਸੀ ਕਿ ਕਿਤੇ ਉਹ ਵਿਦੇਸ਼ ਨਾ ਜਾਵੇ, ਇਸ ਲਈ ਉਸ ਦਾ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ।

ਰਿਸ਼ਤੇਦਾਰਾਂ ਨੂੰ ਇਹ ਵੀ ਪਤਾ ਸੀ ਕਿ ਉਹ ਪਾਕਿਸਤਾਨ ਦੇ ਇਕ ਨੌਜਵਾਨ ਨਾਲ ਪਿਆਰ ਕਰਦੀ ਸੀ। ਇਸ ਨੌਜਵਾਨ ਦੀ ਮਦਦ ਨਾਲ ਉਸ ਨੂੰ ਪਾਕਿਸਤਾਨ ਦਾ ਵੀਜ਼ਾ ਵੀ ਮਿਲ ਗਿਆ। ਇਹ ਲੜਕੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੀ ਸੀ। ਉਸ ਕੋਲ ਵੀਜ਼ਾ ਤੇ ਪਾਸਪੋਰਟ ਸਮੇਤ ਸਾਰੇ ਦਸਤਾਵੇਜ਼ ਸਨ ਪਰ ਲੁਕਆਉਟ ਸਰਕੂਲਰ ਜਾਰੀ ਹੋਣ ਕਾਰਨ ਕਸਟਮ ਕਲੀਅਰੈਂਸ ਨਹੀਂ ਹੋ ਸਕੀ। ਕਸਟਮ ਤੇ ਬੀਐਸਐਫ ਨੇ ਉਸ ਨੂੰ ਅਟਾਰੀ ਬਾਰਡਰ ’ਤੇ ਰੋਕ ਲਿਆ ਤੇ ਫਿਰ ਪੁਲਿਸ ਹਵਾਲੇ ਕਰ ਦਿੱਤਾ।

ਇਹ ਲੜਕੀ ਇਕ ਪ੍ਰਾਈਵੇਟ ਸਕੂਲ ‘ਚ ਅਧਿਆਪਕਾ ਹੈ। ਉਸ ਨੇ ਆਪਣਾ ਪਾਸਪੋਰਟ ਮਾਰਚ ਮਹੀਨੇ ਬਣਵਾਇਆ ਸੀ। ਇਸ ਬਾਰੇ ਪਰਿਵਾਰ ਨੂੰ ਬਾਅਦ ‘ਚ ਪਤਾ ਲੱਗਾ। ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਉਸ ਨੇ ਦੋ ਦਿਨ ਪਹਿਲਾਂ ਪਾਕਿਸਤਾਨ ਦਾ ਵੀਜ਼ਾ ਹਾਸਲ ਕੀਤਾ ਸੀ। ਰੀਵਾ ਪੁਲਿਸ ਨੇ ਗੁਆਂਢੀ ਦੇਸ਼ ਨਾਲ ਸਬੰਧਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਇਕਲੌਤੇ ਪੁੱਤਰ ਨੇ ਵਿਜੀਲੈਂਸ ਟੀਮ ਦੇ ਸਾਹਮਣੇ ਖ਼ੁਦ ਨੂੰ ਮਾਰੀ ਗੋਲੀ, PGI ‘ਚ ਮੌਤ

Read Next

5 ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ, ਪਤੀ ਨਾਲ ਤਲਾਕ ਤੋਂ ਬਾਅਦ ਦੋ ਸਾਲਾਂ ਤੋਂ ਰਹਿ ਰਹੀ ਸੀ ਪੇਕੇ ਘਰ