Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

5 ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ, ਪਤੀ ਨਾਲ ਤਲਾਕ ਤੋਂ ਬਾਅਦ ਦੋ ਸਾਲਾਂ ਤੋਂ ਰਹਿ ਰਹੀ ਸੀ ਪੇਕੇ ਘਰ

ਸ਼੍ਰੀ ਮਾਛੀਵਾੜਾ ਸਾਹਿਬ : ਬੇਟ ਇਲਾਕੇ ਦੇ ਪਿੰਡ ਮਾਣੇਵਾਲ ਵਿਖੇ ਅੱਜ ਦੇਰ ਸ਼ਾਮ ਵਿਆਹੁਤਾ ਬਲਜੀਤ ਕੌਰ (38) ਵਲੋਂ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਬਲਜੀਤ ਕੌਰ ਨੇ ਘਰ ਦੇ ਕਮਰੇ ਨੂੰ ਅੰਦਰੋਂ ਕੁੰਡੀ ਲਗਾ ਲਈ ਅਤੇ ਬੈੱਡ ਉੱਪਰ ਕੁਰਸੀ ਰੱਖ ਕੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਆਤਮ-ਹੱਤਿਆ ਕਰ ਲਈ। ਉਸਦੀ ਇੱਕ ਲੜਕੀ ਨੇ ਜਦੋਂ ਦੇਖਿਆ ਕਿ ਮਾਂ ਨੇ ਅੰਦਰੋਂ ਕੁੰਡੀ ਲਗਾ ਲਈ ਹੈ ਤਾਂ ਉਸਨੇ ਕਾਫ਼ੀ ਦਰਵਾਜ਼ਾ ਖੜਕਾਇਆ ਤੇ ਜਦੋਂ ਖਿੜਕੀ ਖੋਲ੍ਹੀ ਤਾਂ ਉਦੋਂ ਤਕ ਉਸਦੀ ਮਾਂ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਬੜੀ ਮੁਸ਼ਕਿਲ ਨਾਲ ਦਰਵਾਜ਼ਾ ਖੋਲ੍ਹਣ ਤੋਂ ਬਾਅਦ ਬਲਜੀਤ ਕੌਰ ਨੂੰ ਹੇਠਾਂ ਉਤਾਰਿਆ ਗਿਆ ਪਰ ਉਦੋਂ ਤਕ ਉਸਦੀ ਮੌਤ ਹੋ ਚੁੱਕੀ ਸੀ। ਬਲਜੀਤ ਕੌਰ ਦੀਆਂ 4 ਲੜਕੀਆਂ ਅਤੇ 1 ਛੋਟਾ ਲੜਕਾ ਹੈ ਤੇ ਉਹ ਪਿਛਲੇ 2 ਸਾਲ ਤੋਂ ਆਪਣੇ ਪਿਤਾ ਨਾਲ ਪੇਕੇ ਘਰ ਪਿੰਡ ਮਾਣੇਵਾਲ ਵਿਖੇ ਰਹਿ ਰਹੀ ਹੈ। ਬਲਜੀਤ ਕੌਰ ਦਾ ਵਿਆਹ ਨੇੜਲੇ ਪਿੰਡ ਧੁੱਲੇਵਾਲ ਵਿਖੇ ਹੋਇਆ ਸੀ ਅਤੇ ਸਹੁਰੇ ਘਰ ਵਿਚ ਅਣਬਣ ਕਾਰਨ ਉਸਦਾ ਪਤੀ ਨਾਲ ਪੰਚਾਇਤੀ ਤੌਰ ’ਤੇ ਤਲਾਕ ਹੋਇਆ ਦੱਸਿਆ ਜਾ ਰਿਹਾ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸਦੇ ਪਤੀ ਊਧਮ ਸਿੰਘ ਨੇ ਦੂਸਰਾ ਵਿਆਹ ਕਰਵਾ ਲਿਆ ਸੀ ਅਤੇ ਉਸ ਦੀਆਂ ਧੀਆਂ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਮਾਂ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿ ਰਹੀ ਸੀ। ਮ੍ਰਿਤਕਾ ਬਲਜੀਤ ਕੌਰ ਦਾ ਪਿਤਾ ਜੋਗਿੰਦਰ ਸਿੰਘ ਕੁਝ ਘਰੇਲੂ ਕੰਮ ਲਈ ਪਟਿਆਲੇ ਗਿਆ ਹੋਇਆ ਸੀ, ਜਿਸ ਨੂੰ ਘਰ ਵਿਚ ਵਾਪਰੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਥਾਣਾ ਮਾਛੀਵਾੜਾ ਮੁਖੀ ਵਿਜੈ ਕੁਮਾਰ ਵੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਭਲਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਮੱਧ ਪ੍ਰਦੇਸ਼ ਦੀ ਅਧਿਆਪਕਾ ਨੂੰ ਪਾਕਿਸਤਾਨੀ ਲੜਕੇ ਨਾਲ ਹੋਇਆ ਪਿਆਰ, ਪਾਕਿ ਜਾਣ ਦੀ ਸੀ ਤਿਆਰੀ, ਅਟਾਰੀ ਬਾਰਡਰ ‘ਤੇ ਫੜੀ ਗਈ

Read Next

ਕਰਤਾਰਪੁਰ ਕਪੂਰਥਲਾ ਰੋਡ ‘ਤੇ ਪਿੰਡ ਦਿੱਤੂ ਨੰਗਲ ਦੇ ਬਾਹਰ ਝੁੱਗੀਆਂ ਨੂੰ ਲੱਗੀ ਅਚਾਨਕ ਅੱਗ