Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਕੁਲਤਾਰ ਸਿੰਘ ਸੰਧਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਪਟਿਆਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਮਰਹੂਮ ਆਗੂ ਗਗਨਦੀਪ ਸਿੰਘ ਚੱਢਾ ਦੇ ਸ਼ੋਕਗ੍ਰਸਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਦੇ ਬੇਵਕਤ ਅਕਾਲ ਚਲਾਣੇ ਨਾਲ ਜਿੱਥੇ ਚੱਢਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਅਤੇ ਸੂਬੇ ਨੂੰ ਵੀ ਵੱਡਾ ਘਾਟਾ ਪਿਆ ਹੈ, ਕਿਉਂਕਿ ਗਗਨਦੀਪ ਸਿੰਘ ਆਮ ਲੋਕਾਂ ਨਾਲ ਜੁੜਿਆ ਹੋਇਆ ਆਗੂ ਸੀ। ਉਨ੍ਹਾਂ ਕਿਹਾ ਕਿ ਮਰਹੂਮ ਚੱਢਾ ਦੇ ਮਨ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਲਈ ਕੁਝ ਕਰ ਗੁਜਰਨ ਦੀ ਤਮੰਨਾ ਸੀ।

ਸਪੀਕਰ ਸੰਧਵਾਂ ਨੇ ਗਗਨਦੀਪ ਸਿੰਘ ਚੱਢਾ ਦੀ ਸੁਪਤਨੀ ਗੁੰਜਨ ਚੱਢਾ, 6 ਸਾਲਾ ਪੁੱਤਰ ਜ਼ੋਰਾਵਰ ਸਿੰਘ ਚੱਢਾ, ਭੈਣ ਤੇ ਜੀਜਾ ਰਮਨਦੀਪ ਕੌਰ ਤੇ ਰੌਬਿਨ ਬੱਤਰਾ, ਚਾਚਾ ਗੁਰਪ੍ਰੀਤ ਸਿੰਘ ਚੱਢਾ, ਚਚੇਰੇ ਭਰਾ ਜਤਿਨ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ ਦੀ ਅਰਦਾਸ ਕੀਤੀ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ, ਲੁਧਿਆਣਾ ਈਸਟ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ 2 ਜੁਲਾਈ ਨੂੰ ਗੁਰਦੁਆਰਾ ਸਿੰਘ ਸਭਾ, ਫੁਹਾਰਾ ਚੌਂਕ ਵਿਖੇ ਹੋਵੇਗੀ। ਸਪੀਕਰ ਸ. ਸੰਧਵਾ ਦੇ ਚੱਢਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਕੁੰਦਨ ਗੋਗੀਆ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਯੂਥ ਪ੍ਰਧਾਨ ਸਿਮਰਨਪ੍ਰੀਤ ਸਿੰਘ, ਰਜਿੰਦਰ ਮੋਹਨ, ਰਾਜਵੀਰ ਸਿੰਘ, ਹਨੀ ਲੂਥਰਾ, ਵਿਕਰਮ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਕਰਤਾਰਪੁਰ ਕਪੂਰਥਲਾ ਰੋਡ ‘ਤੇ ਪਿੰਡ ਦਿੱਤੂ ਨੰਗਲ ਦੇ ਬਾਹਰ ਝੁੱਗੀਆਂ ਨੂੰ ਲੱਗੀ ਅਚਾਨਕ ਅੱਗ

Read Next

ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਜ਼ਬਰਦਸਤ ਟੱਕਰ, ਜਾਣੋ ਕੌਣ ਚੱਲ ਰਿਹੈ ਅੱਗੇ