Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਰੇਹੜੀ ਚਾਲਕਾਂ ਨੂੰ ਕੁਚਲਿਆ, ਰਾਤ 12:30 ਵਜੇ ਨਕੋਦਰ ਚੌਕ ‘ਤੇ ਹੋਇਆ ਹਾਦਸਾ, ਡਰਾਈਵਰ ਗ੍ਰਿਫਤਾਰ

ਜਲੰਧਰ : ਸ਼ਨਿੱਚਰਵਾਰ ਰਾਤ ਕਰੀਬ 12:30 ਵਜੇ ਨਕੋਦਰ ਚੌਕ (ਅੰਬੇਦਕਰ ਚੌਕ) ਵਿਖੇ ਆਪਣੀ ਦੁਕਾਨਦਾਰੀ ਖਤਮ ਕਰ ਕੇ ਘਰ ਜਾ ਰਹੇ ਤਿੰਨ ਦੁਕਾਨਦਾਰਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਇਸ ਕਾਰਨ ਰੇਹੜੀ ਚਾਲਕ ਜ਼ਖ਼ਮੀ ਹੋ ਗਿਆ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਚਾਲਕ ਜਗਦੀਪ ਨੂੰ ਮੌਕੇ ਤੋਂ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਨੌਜਵਾਨ ਸ਼ਰਾਬ ਦੇ ਨਸ਼ੇ ‘ਚ ਕਾਫੀ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਨਕੋਦਰ ਚੌਕ ਨੇੜੇ ਨੌਜਵਾਨ ਵੱਲੋਂ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਨੇ ਆਪਣੇ ਘਰਾਂ ਨੂੰ ਜਾ ਰਹੇ ਰੇਹੜੀ ਚਾਲਕਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਹੜੀਆਂ ਚਕਨਾਚੂਰ ਹੋ ਗਈਆਂ ਤੇ ਟੁੱਟ ਕੇ ਸੜਕ ‘ਤੇ ਖਿੱਲਰ ਗਈਆਂ। ਜ਼ਖ਼ਮੀ ਹੋਏ ਰੇਹੜੀ ਚਾਲਕਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਸੜਕ ‘ਤੇ ਟਕਰਾਉਣ ਤੋਂ ਬਾਅਦ ਅੱਗਿਓਂ ਬੁਰੀ ਤਰ੍ਹਾਂ ਨੁਕਸਾਨੀ ਗਈ।

ਕਾਰ ਚਾਲਕ ‘ਤੇ ਫੁੱਟਿਆ ਲੋਕਾਂ ਦਾ ਗੁੱਸਾ, ਪੁਲਿਸ ਨੇ ਉਸ ਨੂੰ ਬਚਾਇਆ ਤੇ ਥਾਣੇ ਗਈ, ਮੈਡੀਕਲ ਵੀ ਕਰਵਾਇ

ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੀ ਹੋਈ ਭੀੜ ਨੇ ਕਾਰ ਚਾਲਕ ‘ਤੇ ਆਪਣਾ ਗੁੱਸਾ ਕੱਢਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਉਸ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ’ਤੇ ਮੌਜੂਦ ਪੁਲਿਸ ਨੇ ਕਾਰ ਚਾਲਕ ਨੂੰ ਉੱਥੋਂ ਥਾਣਾ ਡਵੀਜ਼ਨ ਨੰਬਰ ਚਾਰ ਵਿੱਚ ਭੇਜ ਦਿੱਤਾ। ਰਾਤ 1:15 ਵਜੇ ਪੁਲਿਸ ਨੇ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ। ਦੇਰ ਰਾਤ ਤਕ ਪੁਲਿਸ ਜਾਂਚ ਜਾਰੀ ਸੀ।

Vinkmag ad
Share Our Daily Posts

News Desk

Read Previous

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ IAS ਸੰਜੇ ਪੋਪਲੀ ਦੇ ਘਰੋਂ ਬਰਾਮਦ ਹੋਏ ਸੋਨੇ ਦੇ ਬਿਸਕੁਟਾਂ ’ਤੇ ਕੈਨੇਡਾ ਦੀ ਮੋਹਰ

Read Next

ਕਾਂਗਰਸ ਨੇ ਸਵੀਕਾਰ ਕੀਤੀ ਹਾਰ, ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ