Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

IAS ਸੰਜੇ ਪੋਪਲੀ ਦੀ ਪਤਨੀ ਨੇ ਬੇਟੇ ਦੇ ਪੋਸਟਮਾਰਟਮ ਲਈ ਰੱਖੀ ਸ਼ਰਤ, ਕਿਹਾ- ਪਹਿਲਾਂ ਗੋਲੀ ਮਾਰਨ ਵਾਲੇ ਅਫਸਰਾਂ ਖਿਲਾਫ ਹੋਵੇ FIR

ਚੰਡੀਗੜ੍ਹ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਦੇਰ ਸ਼ਾਮ ਕਰੀਬ 3 ਵਜੇ ਜੀਐਮਸੀਐਚ-32 ਤੋਂ ਛੁੱਟੀ ਦੇ ਦਿੱਤੀ ਗਈ। GMCH-32 ਵਿੱਚ, IAS ਸੰਜੇ ਪੋਪਲੀ ਨੂੰ ਪਹਿਲਾਂ ਐਮਰਜੈਂਸੀ ਵਾਰਡ ਅਤੇ ਫਿਰ ਮਨੋਵਿਗਿਆਨ ਅਤੇ ਮੈਡੀਸਨ ਵਿਭਾਗ ਵਿੱਚ ਲਿਜਾਇਆ ਗਿਆ। ਪੰਜ-ਛੇ ਘੰਟੇ ਤਕ ਜੀਐਮਸੀਐਚ-32 ਵਿੱਚ ਡਾਕਟਰੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਟੀਮ ਆਈਏਐਸ ਸੰਜੇ ਪੋਪਲੀ ਨੂੰ ਹਸਪਤਾਲ ਤੋਂ ਡਿਸਚਾਰਜ ਕਰਵਾ ਕੇ ਆਪਣੇ ਨਾਲ ਲੈ ਗਈ।

ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਦਾ ਅੱਜ ਪੋਸਟਮਾਰਟਮ ਕੀਤਾ ਜਾਣਾ ਹੈ। ਦੱਸ ਦੇਈਏ ਕਿ ਕਾਰਤਿਕ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ। ਕਾਰਤਿਕ ਨੂੰ ਇਲਾਜ ਲਈ ਪੀਜੀਆਈ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਧਰ, ਸੰਜੇ ਪੋਪਲੀ ਦੀ ਪਤਨੀ ਸ੍ਰੀ ਪੋਪਲੀ ਪੰਜਾਬ ਵਿਜੀਲੈਂਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ’ਤੇ ਅੜੀ ਹੋਈ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਤਕ ਪੁੱਤਰ ਨੂੰ ਗੋਲੀ ਮਾਰਨ ਵਾਲੇ ਅਧਿਕਾਰੀ ਸਮੇਤ ਟੀਮ ਖ਼ਿਲਾਫ਼ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ, ਉਦੋਂ ਤਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਕਾਰਤਿਕ ਪੋਪਲੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੀ.ਐੱਮ.ਐੱਸ.ਐੱਚ.-16 ਵਿਖੇ ਰੱਖਿਆ ਗਿਆ ਹੈ।

ਸੰਜੇ ਪੋਪਲੀ ਨੇ ਕਿਹਾ ਕਿ ਉਸ ਦੀ ਜਾਨ ਨੂੰ ਖਤਰਾ ਹੈ

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਹਰ ਆਉਂਦੇ ਹੋਏ ਸੰਜੇ ਪੋਪਲੀ ਨੇ ਵਿਜੀਲੈਂਸ ‘ਤੇ ਗੰਭੀਰ ਦੋਸ਼ ਲਗਾਏ ਹਨ। ਪੋਪਲੀ ਨੇ ਕਿਹਾ ਕਿ ਮੇਰੀ ਜਾਨ ਨੂੰ ਵੀ ਖਤਰਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਿਸ ਤਰ੍ਹਾਂ ਵਿਜੀਲੈਂਸ ਨੇ ਮੇਰੇ ਲੜਕੇ ਨੂੰ ਮਾਰਿਆ ਹੈ, ਉਹ ਮੈਨੂੰ ਵੀ ਮਾਰ ਸਕਦੇ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਸੰਜੇ ਪੋਪਲੀ ਨੂੰ ਰਾਤ ਨੂੰ ਹੀ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਹਾਲਾਂਕਿ ਵਿਜੀਲੈਂਸ ਨੇ ਉਸ ਦਾ ਰਿਮਾਂਡ ਨਹੀਂ ਮੰਗਿਆ। ਇਸ ’ਤੇ ਮੈਜਿਸਟਰੇਟ ਨੇ ਸੰਜੇ ਪੋਪਲੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਸੈਕਟਰ-25 ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ

26 ਸਾਲਾ ਕਾਰਤਿਕ ਪੋਪਲੀ ਲਾਅ ਦਾ ਵਿਦਿਆਰਥੀ ਸੀ। ਉਹ ਜੁਡੀਸ਼ੀਅਲ ਦੀ ਤਿਆਰੀ ਕਰ ਰਿਹਾ ਸੀ। ਕਾਰਤਿਕ ਨੇ ਸਾਲ 2019 ਵਿੱਚ ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਸੋਨੀਪਤ ਤੋਂ ਐਲਏ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ। ਪੋਸਟਮਾਰਟਮ ਪੂਰਾ ਹੋਣ ‘ਤੇ ਕਾਰਤਿਕ ਦਾ ਅੰਤਿਮ ਸੰਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ। ਸ਼ਨੀਵਾਰ ਨੂੰ ਪੰਜਾਬ ਵਿਜੀਲੈਂਸ ਨੇ ਦੁਪਹਿਰ 1.45 ਵਜੇ ਦੇ ਕਰੀਬ ਸੰਜੇ ਪੋਪਲੀ ਦੇ ਸੈਕਟਰ-11 ਸਥਿਤ ਮਕਾਨ ਨੰਬਰ 520 ‘ਤੇ ਜਾ ਕੇ ਜਾਂਚ ਕੀਤੀ। ਇਸ ਦੌਰਾਨ ਸੰਜੇ ਪੋਪਲੀ ਨੂੰ ਵੀ ਲਿਆਂਦਾ ਗਿਆ। ਕੁਝ ਮਿੰਟਾਂ ਬਾਅਦ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ।

Vinkmag ad
Share Our Daily Posts

News Desk

Read Previous

ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ, ਤਿੰਨ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

Read Next

ਡੇਵੀਅਟ ਕਾਲਜ ‘ਚ ਵਿਦਿਆਰਥੀਆਂ ਵਿਚਾਲੇ ਹੋਇਆ ਝਗੜਾ, ਛੱਤ ਤੋਂ ਡਿੱਗੇ ਦੋ ਵਿਦਿਆਰਥੀ, ਇਕ ਦੀ ਮੌਤ