Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪਟਿਆਲਾ ‘ਚ ਪੁਲਿਸ ਟੀਮ ‘ਤੇ ਹਮਲਾ, ਏਐੱਸਆਈ ਤੇ ਹੌਲਦਾਰ ਦੀ ਕੁੱਟਮਾਰ, ਨਸ਼ੇ ‘ਚ ਚੂਰ ਮੁਲਜ਼ਮ ਨਾਕਾ ਤੋੜ ਕੇ ਫ਼ਰਾਰ

ਪਟਿਆਲਾ : ਅਰਬਨ ਅਸਟੇਟ ਫੇਜ਼ ਦੋ ਵਿਖੇ ਸ਼ਰਾਬ ਦੇ ਨਸ਼ੇ ਵਿਚ ਤੇਜ਼ ਰਫਤਾਰ ਕਾਰ ਚਲਾ ਰਹੇ ਵਿਅਕਤੀ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ। ਕਾਰ ਚਾਲਕ ਨੇ ਇਕ ਏਐੱਸਆਈ ਦੇ ਮੁੱਕੇ ਮਾਰੇ ਤੇ ਉਸ ਦੀ ਪੱਗ ਲਾਹ ਦਿੱਤੀ। ਬਚਾਅ ਲਈ ਆਏ ਹੌਲਦਾਰ ਦੇ ਵੀ ਮੁੱਕੇ ਮਾਰ ਕੇ ਹੇਠਾਂ ਸੁੱਟ ਦਿੱਤਾ ਤੇ ਲੱਤਾਂ ਵੀ ਮਾਰੀਆਂ। ਘਟਨਾ ਐਤਵਾਰ ਰਾਤ ਸਮੇਂ ਵਾਪਰੀ, ਜਿਸ ਤੋਂ ਬਾਅਦ ਪੁਲਿਸ ਨੇ ਏਐੱਸਆਈ ਜਸਵੀਰ ਸਿੰਘ ਦੇ ਬਿਆਨ ‘ਤੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸ਼ਿਵਪ੍ਰੀਤ ਸਿੰਘ ਵਾਸੀ ਅਰਬਨ ਅਸਟੇਟ ਫੇਜ਼ ਦੋ ਵਜੋਂ ਹੋਈ ਹੈ। ਖ਼ੁਦ ਨੂੰ ਆਕਸਫੋਰਡ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲਾ ਦੱਸਣ ਵਾਲੇ ਸ਼ਿਵਪ੍ਰੀਤ ਸਿੰਘ ‘ਤੇ ਏਐੱਸਆਈ ਜਸਵਿੰਦਰ ਸਿੰਘ ਤੇ ਹੌਲਦਾਰ ਮਨਪ੍ਰੀਤ ਸਿੰਘ ਨਾਲ ਕੁੱਟਮਾਰ ਦੇ ਦੋਸ਼ ਲਾਏ ਹਨ।

ਏਐੱਸਆਈ ਜਸਵੀਰ ਸਿੰਘ ਅਨੁਸਾਰ 26 ਜੂਨ ਨੂੰ ਪੁਲਿਸ ਟੀਮ ਫੇਜ਼ ਦੋ ਵਿਖੇ ਮੌਜੂਦ ਸੀ। ਇਸੇ ਦੌਰਾਨ ਐਤਵਾਰ ਰਾਤ ਕਰੀਬ ਅੱਠ ਵਜੇ ਤੇਜ਼ ਰਫਤਾਰ ਪਜੈਰੋ ਗੱਡੀ ਬਾਜ਼ਾਰ ਵਿਚ ਘੁੰਮ ਰਹੀ ਸੀ। ਗ਼ਲਤ ਢੰਗ ਨਾਲ ਗੱਡੀ ਚਲਾਉਣ ਵਾਲੇ ਨੂੰ ਲੋਕਾਂ ਨੇ ਰੋਕਿਆ ਤਾਂ ਚਾਲਕ ਸ਼ਿਵਪ੍ਰੀਤ ਸਿੰਘ ਨੇ ਲੋਕਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਚਾਲਕ ਗੱਡੀ ਲੈ ਕੇ ਪੁਲਿਸ ਨਾਕਾ ਤੋੜਦਾ ਹੋਇਆ ਫ਼ਰਾਰ ਹੋ ਗਿਆ। ਪੁਲਿਸ ਟੀਮ ਨੇ ਪਿੱਛਾ ਕਰਦਿਆਂ ਗੱਡੀ ਰੋਕੀ ਤਾਂ ਚਾਲਕ ਸ਼ਿਵਪ੍ਰਰੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ। ਦੋਸ਼ ਹੈ ਕਿ ਗੱਡੀ ਚਾਲਕ ਨੇ ਪੁਲਿਸ ਮੁਲਾਜ਼ਮ ਜਸਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਦੇ ਮੁੱਕੇ ਮਾਰੇ ਤੇ ਪੱਗਾਂ ਵੀ ਲਾਹ ਦਿੱਤੀਆਂ ਅਤੇ ਕੁਝ ਹੋਰ ਮੁਲਾਜ਼ਮਾਂ ਦੀ ਵਰਦੀ ਵੀ ਪਾੜ ਦਿੱਤੀ।

ਜਾਂਚ ਅਧਿਕਾਰੀ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਮੈਡੀਕਲ ਜਾਂਚ ਕਰਵਾਈ ਗਈ, ਜਿਸ ਵਿਚ ਉਸ ਦੀ ਸ਼ਰਾਬ ਪੀਤੇ ਹੋਣ ਦੀ ਪੁਸ਼ਟੀ ਹੋਈ ਹੈ। ਗੱਡੀ ਚਾਲਕ ਨੇ ਦੱਸਿਆ ਹੈ ਕਿ ਉਸ ਨੇ ਆਕਸਫੋਰਡ ਯੂਨੀਵਰਸਿਟੀ ਤੇ ਜਰਮਨੀ ਤੋਂ ਪੜ੍ਹਾਈ ਕੀਤੀ ਹੈ ਅਤੇ ਅਸਾਟੇ੍ਲੀਆ ਤੋਂ ਪੀਐੈੱਚਡੀ ਵੀ ਕੀਤੀ ਹੈ।
Vinkmag ad
Share Our Daily Posts

News Desk

Read Previous

ਕਾਂਜਲੀ ਵੈੱਟਲੈਂਡ ਹੋਈ ਕੰਗਾਲ, ਨਹੀਂ ਕੋਈ ਪੁੱਛਣ ਵਾਲਾ ਹਾਲ

Read Next

ਕੇਂਦਰੀ ਜੇਲ੍ਹ ਬਠਿੰਡਾ ‘ਚ ਬੰਦ ਗੈਂਗਸਟਰ ਰਾਜਬੀਰ ਕੋਲੋਂ ਪੰਜ ਸਿਮ ਕਾਰਡ ਬਰਾਮਦ