Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਾਂਗਰਸ ਵੱਲੋਂ ‘ਆਪ’ ਸਰਕਾਰ ਦਾ ਬਜਟ ‘ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ’ ਕਰਾਰ, ਜਾਣੋ ਰਾਜਾ ਵੜਿੰਗ ਦੀ ਪ੍ਰਤੀਕਿਰਿਆ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਬਜਟ ਨੂੰ ਸਮਗਰੀ ਅਤੇ ਗੁਣਵੱਤਾ ਦੋਵਾਂ ਦੀ ਘਾਟ ਵਾਲਾ ਝੂਠ ਨਾਲ ਭਰਪੂਰ ਦੱਸਦਿਆਂ ਸਿੱਧੇ ਤੌਰ ‘ਤੇ ਖਾਰਜ ਕੀਤਾ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।

ਉਨ੍ਹਾਂ ਕਿਹਾ ਕਿ ਬਜਟ ਮਹਿਜ਼ ਵਿੱਤੀ ਜਾਣਕਾਰੀ ਨਹੀਂ ਹੁੰਦਾ ਹੈ, ਸਗੋਂ ਇਸ ਵਿੱਚ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਹੁੰਦਾ ਹੈ ਅਤੇ ਸਰਕਾਰ ਲਈ ਸੂਬੇ ਵਿੱਚ ਤਬਦੀਲੀ ਦਾ ਆਪਣਾ ਦ੍ਰਿਸ਼ਟੀਕੋਣ ਦਿਖਾਉਣ ਦਾ ਇਹ ਸੁਨਹਿਰੀ ਮੌਕਾ ਹੈ, ਜੋ ਇਸ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬਜਟ ਵਿੱਚ ਚੋਣਾਂ ਤੋਂ ਪਹਿਲਾਂ ਕੀਤੇ ਇੱਕ ਵੀ ਵਾਅਦੇ ਨੂੰ ਛੋਹਿਆ ਨਹੀਂ ਗਿਆ। ਇਸ ਵਿਚ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਵੀ ਜ਼ਿਕਰ ਨਹੀਂ ਹੈ, ਜਿਨ੍ਹਾਂ ਲਈ ‘ਆਪ’ ਨੇ ਚੋਣਾਂ ਤੋਂ ਪਹਿਲਾਂ ਹਜ਼ਾਰਾਂ ਫਾਰਮ ਭਰੇ ਸਨ, ਜੋ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।

ਇਸੇ ਤਰ੍ਹਾਂ 300 ਯੂਨਿਟ ਮੁਫ਼ਤ ਬਿਜਲੀ ਬਾਰੇ ਵੀ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਇਸ ਸਬੰਧੀ ਮਹਿਜ਼ ਐਲਾਨ ਦੇ ਉਲਟ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਨੂੰ ਇਹ ਪੈਸਾ ਕਿੱਥੋਂ ਮਿਲੇਗਾ, ਕਿਉਂਕਿ ਇਸ ਸਕੀਮ ਲਈ ਬਜਟ ਵਿੱਚ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਪਹਿਲਾ ਬਜਟ ਸਰਕਾਰ ਦਾ ਅਗਲੇ 5 ਸਾਲਾਂ ਦਾ ਰੋਡਮੈਪ ਦਰਸਾਉਂਦਾ ਹੈ, ਪਰ ਇਸ ਬਜਟ ‘ਚ ਅਜਿਹਾ ਕੁਝ ਨਹੀਂ, ਨਾ ਕੋਈ ਸੋਚ, ਨਾ ਕੋਈ ਰੋਡਮੈਪ ਅਤੇ ਨਾ ਹੀ ਕੋਈ ਦਿਸ਼ਾ ਹੈ। ਇਹ ਬਜਟ ਇਸ ਸਰਕਾਰ ਦੇ ਵਿਚਾਰਕ ਦੀਵਾਲੀਆਪਨ ਅਤੇ ਅਨੁਭਵ ਦੀ ਘਾਟ ਨੂੰ ਦਰਸਾਉਂਦਾ ਹੈ।

ਵੜਿੰਗ ਨੇ ਕਿਹਾ ਕਿ ਬਜਟ ਵਿੱਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਹੈ ਕਿ ਸਰਕਾਰ ਮਾਲੀਏ ਦੇ ਵੱਡੇ ਪਾੜੇ ਨੂੰ ਕਿਵੇਂ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਰਕਾਰ ਬਿਆਨਬਾਜ਼ੀ ‘ਤੇ ਨਹੀਂ ਚੱਲਦੀ। ਉਨ੍ਹਾਂ ਦੱਸਿਆ ਕਿ ਕਿਵੇਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਇਹ ਦਾਅਵਾ ਕਰਦੇ ਸਨ ਕਿ ਉਹ ਰੇਤ ਦੀ ਖੁਦਾਈ ਤੋਂ ਹਜ਼ਾਰਾਂ ਕਰੋੜਾਂ ਰੁਪਏ ਕਮਾ ਲੈਣਗੇ, ਜਿਨ੍ਹਾਂ ਅਨੁਸਾਰ ਇਹ ਸਭ ਭ੍ਰਿਸ਼ਟ ਲੋਕਾਂ ਦੀਆਂ ਜੇਬਾਂ ਵਿੱਚ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਦੇ ਆਧੁਨਿਕੀਕਰਨ ਸਮੇਤ ਕਈ ਸਕੀਮਾਂ ਪੁਰਾਣੀਆਂ ਹਨ, ਜੋ ਪਿਛਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ। ਇਹ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਵਰਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਅਜਿਹਾ ਕੁਝ ਨਹੀਂ ਕੀਤਾ, ਜਿਸ ਤੋਂ ਇਹ ਜਾਪਦਾ ਹੋਵੇ ਕਿ ਉਹ ਤਬਦੀਲੀ ਦੇ ਆਪਣੇ ਦਾਅਵਿਆਂ ਵੱਲ ਵਧ ਰਹੀ ਹੈ।

Vinkmag ad
Share Our Daily Posts

News Desk

Read Previous

ਕੇਂਦਰੀ ਜੇਲ੍ਹ ਬਠਿੰਡਾ ‘ਚ ਬੰਦ ਗੈਂਗਸਟਰ ਰਾਜਬੀਰ ਕੋਲੋਂ ਪੰਜ ਸਿਮ ਕਾਰਡ ਬਰਾਮਦ

Read Next

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ, ਕੰਦੋਵਾਲੀਆ ਕੇਸ ‘ਚ ਹੋਵੇਗੀ ਪੁੱਛਗਿੱਛ