Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ, ਕੰਦੋਵਾਲੀਆ ਕੇਸ ‘ਚ ਹੋਵੇਗੀ ਪੁੱਛਗਿੱਛ

ਅੰਮ੍ਰਿਤਸਰ : Kandowala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਪੁਲਿਸ 14 ਦਿਨਾਂ ਦਾ ਰਿਮਾਂਡ ਮੰਗ ਰਹੀ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਲਿਜਾਇਆ ਜਾਵੇਗਾ, ਜੋ ਕਿ ਪੰਜਾਬ ਦਾ ਇਕਲੌਤਾ ਇੰਟੈਰੋਗੇਸ਼ਨ ਸੈਂਟਰ ਹੈ। ਜਿੱਥੇ ਖ਼ਤਰਨਾਕ ਅਪਰਾਧੀਆਂ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ। ਕੰਦੋਵਾਲੀਆ ਕਤਲ ਕੇਸ ‘ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ, ਬਿਸ਼ਨੋਈ ਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਗੈਂਗਸਟਰ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ। ਕੰਦੋਵਾਲੀਆ ਕਤਲ ਕੇਸ ‘ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਲਾਰੈਂਸ ਦੀ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਜ਼ਿਲ੍ਹਾ ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਗੈਂਗਸਟਰ ਸਾਰਜ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਸਾਰਜ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਲਾਰੈਂਸ ਦੇ ਪਿਤਾ ਨੇ ਕਿਹਾ- ਵਕੀਲ ਨਹੀਂ ਲੜ ਰਹੇ ਪੁੱਤਰ ਦਾ ਕੇਸ

ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਹੈ। ਉਸ ਨੇ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ। ਉਹ ਉਸਦਾ ਕੇਸ ਲੜਨ ਲਈ ਤਿਆਰ ਨਹੀਂ ਹਨ। ਜੇਲ੍ਹ ‘ਚ ਬੰਦ ਗੈਂਗਸਟਰ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ ਵੱਲੋਂ ‘ਆਪ’ ਸਰਕਾਰ ਦਾ ਬਜਟ ‘ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ’ ਕਰਾਰ, ਜਾਣੋ ਰਾਜਾ ਵੜਿੰਗ ਦੀ ਪ੍ਰਤੀਕਿਰਿਆ

Read Next

ਸਸਤੀ ਸ਼ਰਾਬ ਵਾਲੀ ਐਕਸਾਈਜ਼ ਪਾਲਿਸੀ ਨੂੰ ਝਟਕਾ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ