Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਸਾਈਬਰ ਕ੍ਰਾਈਮ ਦੇ ਸ਼ਿਕਾਰ ਆਪਣੀ ਸ਼ਿਕਾਇਤ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ‘ਤੇ ਕਰਵਾਉਣ

ਲੁਧਿਆਣਾ : ਅੱਜ ਦੇ ਆਧੁਨਿਕ ਯੁੱਗ ਵਿਚ ਅਪਰਾਧੀਆਂ ਵੱਲੋਂ ਇੰਟਰਨੈੱਟ ਦੇ ਜ਼ਰੀਏ ਕੰਪਿਊਟਰ ਜਾਂ ਮੋਬਾਇਲ ‘ਤੇ ਆਧੁਨਿਕ ਢੰਗ ਨਾਲ ਠੱਗੀ ਮਾਰਨ ਨੂੰ ਸਾਈਬਰ ਕ੍ਰਾਈਮ ਆਖਿਆ ਜਾਂਦਾ ਹੈ। ਸਾਈਬਰ ਕ੍ਰਾਈਮ ਵਿਚ ਠੱਗਾਂ ਵੱਲੋਂ ਇੰਟਰਨੈਟ ਅਤੇ ਮੋਬਾਇਲ ਫੋਨ ਦੀ ਮੱਦਦ ਨਾਲ ਭੋਲੇ ਭਾਲੇ ਲੋਕਾਂ ਨੂੰ ਮੂਰਖ ਬਣਾਕੇ ਉਨ੍ਹਾਂ ਦੇ ਡੈਬਿਟ/ਕ੍ਰੈਡਿਟ ਕਾਰਡ ਦਾ ਪਿੰਨ/ਸੀਵੀਵੀ ਨੰਬਰ ਜਾਂ ਓਟੀਪੀ ਹਾਸਲ ਕਰਕੇ ਪੈਸੇ ਦੀ ਠੱਗੀ ਕੀਤੀ ਜਾਂਦੀ ਹੈ। ਇਨ੍ਹਾਂ ਸਾਈਬਰ ਅਪਰਾਧਾਂ ਦੀ ਗਿਣਤੀ ਵਿਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਜੇਕਰ ਠੱਗੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਧੋਖਾਧੜੀ ਦੇ ਸ਼ਿਕਾਰ ਹੋਏ ਵਿਅਕਤੀ ਦੇ ਪੈਸੇ ਉਸਨੂੰ ਵਾਪਸ ਦਿਵਾਉਣ ਵਿੱਚ ਪੁਲਿਸ ਨੂੰ ਕਾਫ਼ੀ ਮੱਦਦ ਮਿਲਦੀ ਹੈ।

ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਲੁਧਿਆਣਾ ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਈਬਰ ਅਪਰਾਧਾਂ ਦੇ ਸਬੰਧੀ ਆਮ ਜਨਤਾ ਨੂੰ ਵੱਧ ਤੋਂ ਵੱਧ ਸੁਚੇਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਸਾਈਬਰ ਅਪਰਾਧਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋ ਸੋਸ਼ਲ਼ ਮੀਡੀਆ ਅਤੇ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ ਲਗਾ ਕੇ ਨੈਸ਼ਨਲ ਸਾਈਬਰ ਕਰਾਈਮ ਹੈਲਪਲਾਈਨ ਨੰਬਰ 1930 ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ 24 ਘੰਟੇ ਚਲਦਾ ਹੈ ਅਤੇ ਧੋਖੇ ਦਾ ਸ਼ਿਕਾਰ ਵਿਅਕਤੀ ਕਿਸੇ ਵੀ ਸਮੇਂ ਇਸ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਵਿੱਚ ‘ਗੋਲਡਨ ਆਰਜ’ ਪ੍ਰਤੀ ਵੀ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ ਜਿਹੜੀ ਕਿ ਬੇਹੱਦ ਮਹੱਤਵਪੂਰਨ ਹੈ। ਸਹਾਇਕ ਕਮਿਸ਼ਨਰ ਦੇ ਮੁਤਾਬਕ ਧੋਖਾਧੜੀ ਹੋੋਣ ਦੇ ਬਾਅਦ 24 ਘੰਟੇ ਦਾ ਸਮਾਂ ਗੋਲਡਨ ਆਰਜ ਵਿੱਚ ਗਿਣਿਆ ਜਾਂਦਾ ਹੈ ਕਿਉਂਕਿ ਜੇਕਰ ਧੋਖਾਧੜੀ ਦਾ ਸ਼ਿਕਾਰ ਵਿਅਕਤੀ ਇਨ੍ਹਾਂ ਘੰਟਿਆਂ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਦਿੰਦਾ ਹੈ ਤਾਂ ਅਪਰਾਧੀਆਂ ਦਾ ਪਤਾ ਜਲਦ ਲਗਾਇਆ ਜਾ ਸਕਦਾ ਹੈ।

ਸਹਾਇਕ ਕਮਿਸ਼ਨਰ ਜਸਲੀਨ ਭੁੱਲਰ ਵੱਲੋਂ ਬੱਚਿਆਂ ਅਤੇ ਖ਼ਾਸ ਕਰਕੇ ਔਰਤਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਸਾਈਬਰ ਅਪਰਾਧ ਸਬੰਧੀ ਹੁੰਦੀਆਂ ਠੱਗੀਆਂ ਤੋਂ ਸੁਚੇਤ ਰਹਿਣ ਪਰ ਫਿਰ ਵੀ ਜੇਕਰ ਕਿਸੇ ਵੀ ਵਿਅਕਤੀ ਨਾਲ ਸਾਈਬਰ ਸਬੰਧੀ ਠੱਗੀ ਵੱਜਦੀ ਹੈ ਤਾਂ ਉਹ ਸਮਾਂ ਵਿਅਰਥ ਕੀਤੇੇ ਬਿਨ੍ਹਾਂ 24 ਘੰਟੇ ਦੇ ਅੰਦਰ-ਅੰਦਰ ਇਸ ਸਬੰਧੀ ਆਪਣੀ ਸ਼ਿਕਾਇਤ ਨੈਸ਼ਨਲ ਸਾਈਬਰ ਕਰਾਈਮ ਹੈਲਪਲਾਈਨ ਨੰਬਰ 1930 ‘ਤੇ ਤੁਰੰਤ ਦਰਜ਼ ਕਰਵਾਏ ਤਾਂ ਜੋ ਉਨ੍ਹਾਂ ਦੀ ਸ਼ਿਕਾਇਤ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ।

Vinkmag ad
Share Our Daily Posts

News Desk

Read Previous

ਸਸਤੀ ਸ਼ਰਾਬ ਵਾਲੀ ਐਕਸਾਈਜ਼ ਪਾਲਿਸੀ ਨੂੰ ਝਟਕਾ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Read Next

ਜਲੰਧਰ ’ਚ ਦਰਦਨਾਕ ਹਾਦਸਾ; ਲੰਮਾ ਪਿੰਡ-ਜੰਡੂਸਿੰਘਾ ਰੋਡ ’ਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ