Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਡੇਰਾਬੱਸੀ ਗੋਲੀਕਾਂਡ ਕੇਸ ‘ਚ ਵੱਡੀ ਕਾਰਵਾਈ; ਮੁਅੱਤਲ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

ਚੰਡੀਗੜ੍ਹ/ਮੁਹਾਲੀ : ਐੱਸਏਐਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ (SI) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (FIR) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।

ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਿਤਾ ਸੀ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਪਿੰਡ ਅਕਬਰਪੁਰ ਦੇ ਨੌਜਵਾਨ ਸਤਨਾਮ ਸਿੰਘ ਦੀ ਅਮਰੀਕਾ ‘ਚ ਹੱਤਿਆ ਤੋਂ ਬਾਅਦ ਪਰਿਵਾਰ ਸਦਮੇ ‘ਚ

Read Next

ਪੰਜਾਬ ‘ਚ ਕੱਲ੍ਹ ਦਸਤਕ ਦੇਵੇਗਾ ਮੌਨਸੂਨ ! ਕਈ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ