Breaking News :

ਵੱਡੀ ਖ਼ਬਰ: ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰਨ ’ਤੇ ਭਾਰਤ ਦਾ ਨਵਾਂ ਫ਼ੈਸਲਾ ਆਇਆ ਸਾਹਮਣੇ

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਸਿੱਖਾਂ ਨੂੰ ਅੱਤਵਾਦ ਨਾਲ ਜੋੜ ਕੇ ਪੈਦਾ ਕੀਤੀਆਂ ਜਾ ਰਹੀਆਂ ਹਨ ਗ਼ਲਤ ਧਾਰਨਾਵਾਂ

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ

ਬਿਨਾਂ ਪੁਲ ਬਣੇ ਟੋਲ ਪਲਾਜ਼ਾ ਨਹੀਂ ਚੱਲਣ ਦੇਵਾਂਗੇ-ਭਾਰਤੀ ਕਿਸਾਨ ਯੂਨੀਅਨ

ਟਰੂਡੋ ਨੇ ਖ਼ਾਲਿਸਤਾਨੀ ਨੇਤਾ ਦੀ ਹੱਤਿਆ ਦੇ ਪਿੱਛੇ ਭਾਰਤ ਦਾ ਹੱਥ ਹੋਣ ਦਾ ਲਗਾਇਆ ਦੋਸ਼

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਵਲੋਂ ਭਾਰਤ ‘ਤੇ ਲੱਗੇ ਦੋਸ਼ਾਂ ‘ਤੇ ਟਰੂਡੋ ਦਾ ਸਮਰਥਨ

ਭਾਰਤ ਵਲੋਂ ਵੀ ਕੈਨੇਡਾ ਦੇ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਮੁੜ ਸੁਰਖੀਆਂ ‘ਚ ਕੇਂਦਰੀ ਮਾਡਰਨ ਜੇਲ੍ਹ: ਜੇਲ੍ਹ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਤੋਂ ਅਫੀਮ ਤੇ ਫੋਨ ਬਰਾਮਦ, ਮੁਅੱਤਲ

September 22, 2023

ਲਾਰੈਂਸ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਗਈ ਦਿੱਲੀ ਪੁਲਿਸ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦਿੱਲੀ ਪੁਲਿਸ (Delhi Police) ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਅਰਜਨ (Naresh Kumar Arjun) ਨੂੰ ਪ੍ਰੋਡਕਸ਼ਨ ਵਾਰੰਟ (Production Warrant) ‘ਤੇ ਲਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ (Sidhu Moose Wala Murder Case) ‘ਚ ਵਰਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਨਰੇਸ਼ ਪਟਿਆਲਾ ਜੇਲ੍ਹ ‘ਚ ਬੰਦ ਸੀ। ਪਟਿਆਲਾ ਜੇਲ੍ਹ ਤੋਂ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਦਾ ਦਿੱਲੀ ਪੁਲਿਸ ਨੇ 7 ਦਿਨਾ ਰਿਮਾਂਡ ਹਾਸਲ ਕੀਤਾ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ। ਦਿੱਲੀ ਪੁਲਿਸ ਬਾਕੀ ਮੁਲਜ਼ਮਾਂ ਦੇ ਸਾਹਮਣੇ ਬਿਠਾ ਕੇ ਸਵਾਲ-ਜਵਾਬ ਕਰੇਗੀ। ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ‘ਚੋਂ 6 ਨੇ ਨਰੇਸ਼ ਦਾ ਨਾਂ ਲਿਆ ਹੈ। ਲਾਰੈਂਸ-ਕਾਲਾ ਜਠੇੜੀ ਗੈਂਗ ਦੇ ਨਾਲ ਜੁੜਿਆ ਹੈ। ਉਹ ਲਾਰੈਂਸ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਨਰੇਸ਼ ‘ਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ 10 ਤੋਂ ਵੱਧ ਮਾਮਲੇ ਦਰਜ ਹਨ। ਨਰੇਸ਼ ਨੂੰ ਵੀ 2018 ਵਿੱਚ ਖੰਨਾ ਪੁਲਿਸ ਨੇ ਮਾਰੇ ਗਏ ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਮਨਮਿੰਦਰ ਗਾਂਧੀ ਉਰਫ਼ ਮਿੰਧੀ ਦੇ ਕਤਲ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।

ਨਰੇਸ਼ ‘ਤੇ ਭਿਵਾਨੀ ਜ਼ਿਲੇ ‘ਚ ਕਤਲ, ਪੰਜਾਬ ‘ਚ ਡੇਰਾਬੱਸੀ ਅਤੇ ਰਾਜਸਥਾਨ ‘ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵੀ ਦਰਜ ਹਨ। ਹਾਲ ਹੀ ਵਿੱਚ, ਉਸ ਨੂੰ ਪਟਿਆਲਾ ਪੁਲਿਸ ਨੇ ਇਸ ਸਾਲ ਅਪ੍ਰੈਲ ਵਿੱਚ ਅਸਲਾ ਐਕਟ ਦੇ ਤਹਿਤ ਦਰਜ ਕੀਤਾ ਸੀ
Vinkmag ad
Share Our Daily Posts

News Desk

Read Previous

ਨਵੀਂ ਸਬਜ਼ੀ ਮੰਡੀ ‘ਚ ਫਟਿਆ ਗੈਸ ਸਿਲੰਡਰ, ਦੁਕਾਨ ਦਾ ਉੱਪਰਲਾ ਤੇ ਹੇਠਲਾਂ ਹਿੱਸਾ ਟੁੱਟ ਕੇ ਸੜਕ ‘ਤੇ ਡਿੱਗਾ

Read Next

ਸੁਪਰੀਮ ਕੋਰਟ ਨੇ ਤ੍ਰਿਪੁਰਾ ਹਾਈਕੋਰਟ ਦੇ ਹੁਕਮਾਂ ‘ਤੇ ਲਗਾਈ ਰੋਕ, ਮੁਕੇਸ਼ ਅੰਬਾਨੀ ਨੂੰ ਸੁਰੱਖਿਆ ਦੇਣ ਸਬੰਧੀ ਸਰਕਾਰ ਤੋਂ ਮੰਗਿਆ ਜਵਾਬ