Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਮਕਸੂਦਾਂ ਪੁਲਿਸ ਨੇ ਤਿੰਨ ਲੁਟੇਰੇ ਕੀਤੇ ਕਾਬੂ

ਜਲੰਧਰ – ਥਾਣਾ ਮਕਸੂਦਾਂ ਦੀ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਸ਼ੌਕੀ ਰਾਮ ਵਾਸੀ ਪਿੰਡ ਦਾਰਾਪੁਰ ਥਾਣਾ ਆਦਮਪੁਰ, ਜਲੰਧਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਟਾਟਾ 909 ਵਿਚ 22 ਜੂਨ ਨੂੰ ਸ਼ਾਮ 7 ਵਜੇ ਸਰਕਾਰ ਭਗਤ ਸ਼ਾਹ ਜੀ ਕੁੱਲੀ ਵਾਲੇ ਮਸਤ ਕਲੰਦਰ, ਨੇੜੇ ਹੇਮਕੁੰਟ ਪਬਲਿਕ ਸਕੂਲ, ਜਲੰਧਰ ਆਇਆ ਸੀ। ਉਸ ਨੇ ਅਗਲੇ ਦਿਨ ਸਵੇਰੇ ਸੰਗਤ ਲੈ ਕੇ ਗੜ੍ਹਸ਼ੰਕਰ ਜਾਣਾ ਸੀ। ਅਗਲੇ ਦਿਨ ਤੜਕਸਾਰ ਜਦੋਂ ਆਪਣੀ ਟਾਟਾ ਗੱਡੀ ਵਿਚ ਸੁੱਤਾ ਸੀ ਤਾਂ ਉਸ ਦੀ ਗੱਡੀ ਦੇ ਸਾਈਡਾਂ ਵਾਲੇ ਸ਼ੀਸ਼ੇ ‘ਤੇ ਪੱਥਰ ਮਾਰ ਕੇ ਕਿਸੇ ਨੇ ਸ਼ੀਸ਼ੇ ਤੋੜ ਦਿੱਤੇ। ਜਦ ਉਸ ਨੇ ਦੇਖਿਆ ਤਾਂ ਤਿੰਨ ਨੌਜਵਾਨ ਉਸ ਦੀ ਗੱਡੀ ਦੇ ਅੱਗੇ ਖੜ੍ਹੇ ਸਨ ਤੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਦਾ ਮੋਬਾਇਲ ਫੋਨ ਅਤੇ 23,500 ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਇਸ ਉਪਰੰਤ ਥਾਣੇਦਾਰ ਨਵਦੀਪ ਸਿੰਘ ਵੱਲੋਂ ਮੁਕੱਦਮਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕੀਤੀ ਗਈ।

ਲੁੱਟਖੋਹ ਦਾ ਸ਼ਿਕਾਰ ਹੋਏ ਡਰਾਈਵਰ ਚਰਨਜੀਤ ਸਿੰਘ ਨੇ ਅੱਡਾ ਨੂਰਪੁਰ ‘ਚ ਥਾਣੇਦਾਰ ਨਵਦੀਪ ਸਿੰਘ ਸਮੇਤ ਗਸ਼ਤ ਕਰਦੀ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ ਕਿ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟਣ ਵਾਲੇ ਲੁਟੇਰੇ ਨੂਰਪੁਰ ਨਜ਼ਦੀਕ ਸਪਲੈਂਡਰ ਮੋਟਰਸਾਈਕਲ ਨੰਬਰ ਪੀ ਬੀ-08-ਈ ਕਯੂ -8529 ‘ਤੇ ਘੁੰਮ ਰਹੇ ਹਨ। ਇਸ ਤੋਂ ਬਾਅਦ ਥਾਣੇਦਾਰ ਨਵਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਨੂਰਪੁਰ ਤੋਂ ਬੁਲੰਦਪੁਰ ਨਾਖਾਂ ਵਾਲੇ ਬਾਗ ਨੇੜੇ ਮੋਟਰਸਾਈਕਲ ‘ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਰੋਕਿਆ ਤੇ ਕਾਗਜ਼ ਦਿਖਾਉਣ ਲਈ ਕਿਹਾ। ਜਦੋਂ ਮੋਟਰਸਾਈਕਲ ਸਵਾਰਾਂ ਦਾ ਨਾਂ-ਪਤਾ ਜਾਨਣਾ ਚਾਹਿਆ ਤਾਂ ਉਨ੍ਹਾਂ ਵੱਲੋਂ ਆਨਾਕਾਨੀ ਕੀਤੀ ਗਈ। ਸ਼ੱਕ ਪੈਣ ‘ਤੇ ਗੰਭੀਰਤਾ ਨਾਲ ਪੁੱਛਗਿੱਛ ਕਰਨ ‘ਤੇ ਉਨਾਂ੍ਹ ਨੇ ਮੰਨਿਆ ਕਿ ਉਹ ਲੁੱਟਖੋਹ ਕਰਨ ਲਈ ਘੁੰਮ ਰਹੇ ਸਨ। ਇਸ ਉਪਰੰਤ ਉਨ੍ਹਾਂ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ। ਉਨ੍ਹਾਂ ਨੇ ਕਬੂਲਿਆ ਗਿਆ ਕਿ ਉਨ੍ਹਾਂ ਨੇ ਹੀ ਚਰਨਜੀਤ ਸਿੰਘ ਕੋਲੋਂ ਲੁੱਟਖੋਹ ਕੀਤੀ ਸੀ।

ਥਾਣਾ ਮਕਸੂਦਾਂ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਲੁਟੇਰਿਆਂ ਦੀ ਪਛਾਣ ਸ਼ਿਵਮ ਵਾਸੀ ਬੀ-9/145 ਮੁਹੱਲਾ ਸੰਤੋਖਪੁਰਾ ਥਾਣਾ ਡਵੀਜ਼ਨ ਨੰਬਰ 8 ਜਲੰਧਰ, ਗਗਨਦੀਪ ਸਿੰਘ ਵਾਸੀ ਲੰਮਾ ਪਿੰਡ ਚਰਚ ਵਾਲੀ ਗਲੀ ਡਵੀਜ਼ਨ ਨੰ 8 ਜਲੰਧਰ ਅਤੇ ਪਿੰ੍ਸ ਵਾਸੀ ਪਿੰਡ ਨੂਰਪੁਰ ਥਾਣਾ ਮਕਸੂਦਾਂ ਜਲੰਧਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਲੁੱਟਖੋਹ ਕਰਨ ਵੇਲੇ ਵਰਤਿਆ ਗਿਆ ਮੋਟਰਸਾਈਕਲ ਕਬਜ਼ੇ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਲੁਟੇਰਿਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਵਿਧਾਨ ਸਭਾ ‘ਚ ਉਠਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ, ‘ਆਪ’ ਦੇ ਵਿਜੇ ਪ੍ਰਤਾਪ ਨੇ ਕਿਹਾ- ਗੈਂਗਸਟਰਾਂ ਨੂੰ ਬਣਾਇਆ ਜਾ ਰਿਹੈ ਵੀ.ਆਈ.ਪੀ.

Read Next

ਅੰਮ੍ਰਿਤਸਰ ‘ਚ ਬ੍ਰਾਈਟ ਐਂਟਰਪ੍ਰਾਈਜ਼ ‘ਚ ਲੱਗੀ ਭਿਆਨਕ ਅੱਗ, ਕੈਮੀਕਲ ਡਰੰਮਾਂ ‘ਚ ਹੋਇਆ ਧਮਾਕਾ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ