Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਅੰਮ੍ਰਿਤਸਰ ‘ਚ ਬ੍ਰਾਈਟ ਐਂਟਰਪ੍ਰਾਈਜ਼ ‘ਚ ਲੱਗੀ ਭਿਆਨਕ ਅੱਗ, ਕੈਮੀਕਲ ਡਰੰਮਾਂ ‘ਚ ਹੋਇਆ ਧਮਾਕਾ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ

ਅੰਮ੍ਰਿਤਸਰ। ਫੋਕਲ ਪੁਆਇੰਟ ਸਥਿਤ ਬ੍ਰਾਈਟ ਇੰਟਰਪ੍ਰਾਈਜਿਜ਼ ਪੇਂਟ ਫੈਕਟਰੀ ‘ਚ ਸਵੇਰੇ 5 ਵਜੇ ਅੱਗ ਲੱਗ ਗਈ, ਜਿਸ ਕਾਰਨ ਕੈਮੀਕਲ ਧਮਾਕੇ ਨਾਲ ਆਸ-ਪਾਸ ਦੇ ਇਲਾਕੇ ‘ਚ ਹੜਕੰਪ ਮਚ ਗਿਆ। ਫੈਕਟਰੀ ਵਿੱਚ ਅੱਗ ਲੱਗਣ ਕਾਰਨ ਅੰਦਰ ਪਏ ਕੈਮੀਕਲ ਦੇ ਡਰੰਮ ਵੀ ਫਟ ਗਏ। ਨਗਰ ਨਿਗਮ ਦੀ ਫਾਇਰ ਬ੍ਰਿਗੇਡ, ਸੇਵਾ ਸੋਸਾਇਟੀ ਢਾਬ ਵਸਤੀਰਾਮ, ਰੱਖਿਆ ਮੰਤਰਾਲਾ, ਖੰਨਾ ਪੇਪਰ ਮਿੱਲ, ਨਗਰ ਕੌਂਸਲ ਤਰਨਤਾਰਨ ਅਤੇ ਏਅਰਪੋਰਟ ਫਾਇਰ ਵਿਭਾਗ ਅਜੇ ਵੀ ਅੱਗ ਬੁਝਾਉਣ ਲਈ ਯਤਨਸ਼ੀਲ ਹਨ। ਹੁਣ ਤਕ ਕਰੀਬ 22 ਫਾਇਰ ਬ੍ਰਿਗੇਡ ਗੱਡੀਆਂ ਆ ਚੁੱਕੀਆਂ ਹਨ। ਨੇੜੇ ਕੋਈ ਫਾਇਰ ਸਟੇਸ਼ਨ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਪਾਣੀ ਭਰਨ ਵਿੱਚ ਕਾਫੀ ਦਿੱਕਤ ਆ ਰਹੀ ਹੈ।


ਫੈਕਟਰੀ ਕਰਮਚਾਰੀਆਂ ਨੇ ਦੱਸਿਆ ਕਿ ਸਵੇਰੇ ਕਰੀਬ 5 ਵਜੇ ਉਨ੍ਹਾਂ ਨੇ ਧਮਾਕਿਆਂ ਦੀ ਆਵਾਜ਼ ਸੁਣੀ। ਜਦੋਂ ਉਨ੍ਹਾਂ ਬਾਹਰ ਆ ਕੇ ਦੇਖਿਆ ਤਾਂ ਪੇਂਟ ਫੈਕਟਰੀ ‘ਚ ਭਿਆਨਕ ਅੱਗ ਲੱਗੀ ਹੋਈ ਸੀ। ਚਾਰ ਤੋਂ ਪੰਜ ਧਮਾਕੇ ਇੱਕੋ ਸਮੇਂ ਹੋਏ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਉਨ੍ਹਾਂ ਦੀ ਇਮਾਰਤ ‘ਚ ਵੀ ਝਟਕੇ ਮਹਿਸੂਸ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫੈਕਟਰੀ ਮਾਲਕ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੇ ਨੰਬਰ ‘ਤੇ ਵੀ ਕਾਲ ਕੀਤੀ।

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਪੇਂਟ ਫੈਕਟਰੀ ਹੋਣ ਕਾਰਨ ਅੰਦਰ ਈਥਾਨੌਲ ਭਰਿਆ ਹੋਇਆ ਹੈ। ਲਗਾਤਾਰ ਅੱਗ ਬੁਝਾਈ ਜਾ ਰਹੀ ਹੈ, ਜਦੋਂ ਪਾਣੀ ਦਾ ਛਿੜਕਾਅ ਬੰਦ ਹੁੰਦਾ ਹੈ ਤਾਂ ਅੱਗ ਫਿਰ ਭੜਕ ਉੱਠਦੀ ਹੈ। ਪੰਜ ਘੰਟਿਆਂ ਤੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਫੈਕਟਰੀ ਬੰਦ ਹੋਣ ਕਾਰਨ ਸ਼ਟਰ ਅਤੇ ਖਿੜਕੀਆਂ ਬੰਦ ਸਨ। ਅੰਦਰ ਧਮਾਕਾ ਹੋਣ ਕਾਰਨ ਕੁਝ ਸ਼ਟਰ ਉੱਖੜ ਗਏ ਪਰ ਕੁਝ ਨੂੰ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਖੋਲ੍ਹ ਦਿੱਤਾ। ਅੱਗ ਦਾ ਸੇਕ ਇੰਨਾ ਜ਼ਿਆਦਾ ਸੀ ਕਿ 150 ਤੋਂ 200 ਮੀਟਰ ਤਕ ਖੜ੍ਹੇ ਹੋਣਾ ਵੀ ਮੁਸ਼ਕਲ ਸੀ।

Vinkmag ad
Share Our Daily Posts

News Desk

Read Previous

ਮਕਸੂਦਾਂ ਪੁਲਿਸ ਨੇ ਤਿੰਨ ਲੁਟੇਰੇ ਕੀਤੇ ਕਾਬੂ

Read Next

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਪੇਸ਼ੀ ਅੱਜ, ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਕਰੇਗੀ ਪੁੱਛਗਿੱਛ