ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਮਾਨਸਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਕੋਰਟ ‘ਚ ਪੇਸ਼ੀ ਹੈ। ਉਸਦਾ ਮੈਡੀਕਲ ਕਰਵਾ ਕੇ ਮਾਨਸਾ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਉਸਨੂੰ ਪੁਲਿਸ ਦੇਰ ਰਾਤ ਦਿੱਲੀ ਤੋਂ ਮਾਨਸਾ ਲਿਆਈ ਸੀ। ਜੱਗੂ ਭਗਵਾਨਪੁਰੀਆ ਨੂੰ ਮਾਨਸਾ ਸੀਆਈਏ ਸਟਾਫ਼ ‘ਚ ਰੱਖਿਆ ਗਿਆ। ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ।
ਜੱਗੂ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ। ਭਗਵਾਨਪੁਰੀਆ ਤੋਂ ਪੇਸ਼ੀ ਨੂੰ ਲੈ ਕੇ ਸੀਆਈਏ ਸਟਾਫ ਨੂੰ ਜਾਂਦਾ ਰਸਤਾ ਪੁਲਿਸ ਮੁਲਾਜ਼ਮਾਂ ਵੱਲੋਂ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ l ਅੱਜ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਹੋਰ ਰਸਤਿਓਂ ਭੇਜਿਆ ਜਾ ਰਿਹਾ ਹੈ, ਜਿਸ ਕਾਰਨ ਕਈ ਲੋਕ ਖੱਜਲ ਖੁਆਰ ਹੋ ਰਹੇ ਹਨ। ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਹੋਏ ਹਨ।ਥਾਣਾ ਸਿਟੀ 1 ਅੱਗੇ ਸੀਸੀਟੀਵੀ ਕੈਮਰੇ ਲਗਾਏ ਹੋਏ ਹਨ।
