Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਏਜੀਟੀਐਫ ਦਾ ਵੱਡਾ ਐਕਸ਼ਨ, ਗੈਂਗਸਟਰ ਮਾਡਿਊਲ ਦਾ ਪਰਦਾਫਾਸ਼, ਨਾਜਾਇਜ਼ ਹਥਿਆਰ ਨਾਲ 11 ਗੈਂਗਸਟਰ ਗ੍ਰਿਫ਼ਤਾਰ

ਜਲੰਧਰ :ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇੱਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 9 ਹਥਿਆਰ ਅਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ; ਮੋਹਾਲੀ ਦੇ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ; ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ; ਲੋਹੀਆਂ, ਜਲੰਧਰ ਦਾ ਨਵੀ; ਨਕੋਦਰ, ਜਲੰਧਰ ਦੇ ਅੰਕੁਸ਼ ਸੱਭਰਵਾਲ ਉਰਫ ਪਾਯਾ; ਊਨਾ (ਐਚਪੀ) ਦੇ ਸੁਮਿਤ ਜਸਵਾਲ ਉਰਫ਼ ਕਾਕੂ; ਫਿਲੌਰ, ਜਲੰਧਰ ਦਾ ਅਮਨਦੀਪ ਉਰਫ਼ ਸ਼ੂਟਰ; ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ; ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਜਲੰਧਰ; ਊਨਾ (ਐਚਪੀ) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।

ਏਡੀਜੀਪੀ ਪ੍ਰਮੋਦ ਬਾਨ ਜਿਹਨਾਂ ਨਾਲ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਵਿੱਚ ਸ਼ਾਮਲ ਸੀ। ਉਹਨਾਂ ਅੱਗੇ ਕਿਹਾ,“ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਹੈ। ਉਹਨਾਂ ਅੱਗੇ ਦੱਸਿਆ ਕਿ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖਿਲਾਫ ਛੇ ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ਵਿਚ ਨਕੋਦਰ ਦੇ ਇਕ ਆਈਲੈਟਸ ਸੈਂਟਰ ਵਿਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ। ਮਹਾਕਾਲ ਦੇ ਸੂਬੇ ਵਿੱਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ਵਿੱਚ ਤਿੰਨ ਅਪਰਾਧਾਂ ਨੂੰ ਅੰਜਾਮ ਵੀ ਦਿੱਤਾ ਸੀ।

ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਹਨਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ਵਿੱਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ।

ਜਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 38 ਹਥਿਆਰ ਬਰਾਮਦ ਕੀਤੇ ਹਨ।

Vinkmag ad
Share Our Daily Posts

News Desk

Read Previous

ਬਦਰੀਨਾਥ-ਕੇਦਾਰਨਾਥ ਹਾਈਵੇਅ ‘ਤੇ ਮੀਂਹ ਕਾਰਨ ਖਿਸਕੀ ਜ਼ਮੀਨ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

Read Next

ਪਤੀ-ਪਤਨੀ ’ਚ ਵਿਆਹ ਸਬੰਧੀ ਝਗੜੇ ’ਚ ਹਾਈ ਕੋਰਟ ਦਾ ਮਹੱਤਵਪੂਰਨ ਫ਼ੈਸਲਾ, ਕਿਹਾ- ਪਤੀ ਗ਼ਲਤ ਹੋਵੇ ਜਾਂ ਪਤਨੀ, ਜੀਵਨ ਸਾਥੀ ਨੂੰ ਬੱਚਿਆਂ ਲਈ ਚਾਹੀਦੈ ਗੁਜ਼ਾਰਾ ਭੱਤਾ