ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਦਾ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦਾ ਖਦਸ਼ਾ ਦੂਰ ਹੋ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਕਿ ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ। ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਪੰਜਾਬ ਦੇ ਲੋਕਾਂ ਨੂੰ ਇਹ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਹੈ।
Congrats Punjab ?
First Guarantee ✅From today 300 units per month free to each Household.
Thanks to @BhagwantMann ji our CM.
The Power to Empower the Poor & Common Masses is only possible in @ArvindKejriwal jis #KejriwalSchoolofPolitics pic.twitter.com/KApvH0Te7i
— Harjot Singh Bains (@harjotbains) July 1, 2022
ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਦਰਅਸਲ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਪਰ ਲੋਕ ਭੰਬਲਭੂਸੇ ‘ਚ ਸਨ ਕਿ ਵਾਕਈ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਅੱਜ ਹਰਜੋਤ ਬੈਂਸ ਵੱਲੋਂ ਕੀਤੇ ਗਏ ਟਵੀਟ ਨੇ ਸਥਿਤੀ ਕਲੀਅਰ ਕਰ ਦਿੱਤੀ ਹੈ। ਇਹ ਆਮ ਵਰਗ ਲਈ ਬਹੁਤ ਵੱਡੀ ਰਾਹਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਕ ਟਵੀਟ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਅੱਜ ਤੋਂ ਯਾਨੀ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਮਿਲਣਗੇ। ਉਨ੍ਹਾਂ ਲਿਖਿਆ ਕਿ ਪਿਛਲੀ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ। ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।
पिछली सरकारें चुनाव के दौरान वादे करती थीं..वादे पूरे होते होते 5 साल पूरे निकल जाते थे
पर हमारी सरकार ने पंजाब के इतिहास में नई मिसाल कायम की है.. आज पंजाबियों को दी एक और गारंटी पूरी करने जा रहे हैं
आज से पूरे पंजाब में हर परिवार को हर महीने बिजली के 300 यूनिट मुफ्त मिलेंगे.. pic.twitter.com/5wspG9nga1
— Bhagwant Mann (@BhagwantMann) July 1, 2022
पिछली सरकारें चुनाव के दौरान वादे करती थीं..वादे पूरे होते होते 5 साल पूरे निकल जाते थे पर हमारी सरकार ने पंजाब के इतिहास में नई मिसाल कायम की है.. आज पंजाबियों को दी एक और गारंटी पूरी करने जा रहे हैं आज से पूरे पंजाब में हर परिवार को हर महीने बिजली के 300 यूनिट मुफ्त मिलेंगे..
ਨੋਟੀਫਿਕੇਸ਼ਨ ‘ਚ ਸਪੱਸ਼ਟ ਹੋਣਗੇ ਸਾਰੇ ਨਿਯਮ
ਇਕ ਪਾਸੇ ਸਰਕਾਰ ਨੇ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਬਜਟ ‘ਚ ਵਿਵਸਥਾ ਕੀਤੀ ਹੈ। ਦੂਜੇ ਪਾਸੇ ਲੋਕਾਂ ਤੇ ਅਧਿਕਾਰੀਆਂ ਦੇ ਮਨਾਂ ‘ਚ ਇਸ ਗੱਲ ਨੂੰ ਲੈ ਕੇ ਸ਼ੱਕ ਹੈ ਕਿ ਇਸ ਦਾ ਫਾਇਦਾ ਕਿਸ ਨੂੰ ਅਤੇ ਕਿਵੇਂ ਮਿਲੇਗਾ। ਇਸ ਦਾ ਕਾਰਨ ਇਹ ਹੈ ਕਿ ਸਰਕਾਰ ਨੇ ਅਜੇ ਤਕ ਇਸ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਇਸ ਸਕੀਮ ਦੇ ਲਾਭ ਤੇ ਯੋਗਤਾ ਬਾਰੇ ਸਥਿਤੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਕਈ ਬਿੰਦੂਆਂ ‘ਤੇ ਉਲਝਣ
ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਸਕੀਮ ਦਾ ਲਾਭ ਸਿਰਫ਼ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਨੂੰ ਮਿਲੇਗਾ। ਇਸ ਤੋਂ ਬਾਅਦ ਜਲੰਧਰ ਸਮੇਤ ਸੂਬੇ ਦੇ ਕਈ ਸ਼ਹਿਰਾਂ ‘ਚ ਲੋਕਾਂ ‘ਚ ਆਪਣੇ ਕੁਨੈਕਸ਼ਨ ਦਾ ਲੋਡ 2 ਕਿਲੋਵਾਟ ਤੋਂ ਘਟਾਉਣ ਦੀ ਹੋੜ ਲੱਗ ਗਈ। ਬਾਅਦ ਵਿੱਚ ਸਰਕਾਰ ਨੇ ਇਸ ਸਕੀਮ ਦਾ ਲਾਭ ਹਰ ਪਰਿਵਾਰ ਨੂੰ ਦੇਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਸੰਯੁਕਤ ਪਰਿਵਾਰਾਂ ‘ਚ ਰਹਿਣ ਵਾਲੇ ਵੱਡੀ ਗਿਣਤੀ ਲੋਕਾਂ ਨੇ ਵੀ ਸਕੀਮ ਦਾ ਲਾਭ ਲੈਣ ਲਈ ਵੱਖਰੇ ਮੀਟਰ ਲਗਾਉਣ ਲਈ ਅਪਲਾਈ ਕੀਤਾ। ਹਾਲਾਂਕਿ ਇਸ ਦਾ ਫਾਇਦਾ ਕਿਸ ਨੂੰ ਮਿਲ ਸਕਦਾ ਹੈ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ।
