Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਜਲੰਧਰ ‘ਚ ਅਣਖ ਖ਼ਾਤਰ ਕਤਲ; ਅੰਤਰ-ਧਰਮ ਵਿਆਹ ਕਰਵਾਉਣ ਵਾਲੀ ਭੈਣ ਨੂੰ ਉਤਾਰਿਆ ਮੌਤ ਦੇ ਘਾਟ

ਕਰਤਾਰਪੁਰ : ਪਿੰਡ ਬਿਸਰਾਮਪੁਰ ਵਿਚ ਪਰਵਾਸੀ ਪਰਿਵਾਰ ਦੇ ਨੌਜਵਾਨ ਨੇ ਵਿਆਹੁਤਾ ਭੈਣ ਨੂੰ ਸਵੇਰੇ ਭੇਤਭਰੇ ਹਾਲਾਤ ਵਿਚ ਮੌਤ ਦੇ ਘਾਟ ਉਤਾਰ ਦਿੱਤਾ ਤੇ ਖ਼ੁਦ ਫ਼ਰਾਰ ਹੋ ਗਿਆ। ਮ੍ਰਿਤਕਾ ਦੀ ਸ਼ਨਾਖ਼ਤ ਰਿਤੂ ਪਤਨੀ ਮੁਹੰਮਦ ਸੁਭਾਨ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕਾ ਦੇ ਪਤੀ ਮੁਹੰਮਦ ਸੁਭਾਨ ਨੇ ਕਿਹਾ ਕਿ ਉਸ ਨੇ ਰਿਤੂ ਨਾਲ ਛੇ ਸੱਤ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਉਹ ਪਤਨੀ ਦੇ ਨਾਲ ਪਿੰਡ ਬਿਸਰਾਮਪੁਰ ਵਿਖੇ ਰਹਿਣ ਲੱਗ ਪਿਆ ਸੀ। ਉਹ ਖੇਤ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦਾ ਹੈ। ਕੱਲ੍ਹ ਸ਼ਾਮੀਂ ਉਨ੍ਹਾਂ ਦੀ ਪਤਨੀ ਦਾ ਭਰਾ ਸਤੀਸ਼ ਉਨ੍ਹਾਂ ਦੇ ਘਰ ਆਇਆ ਤੇ ਉਹ ਰਾਤੀਂ ਰੋਟੀ ਖਾ ਕੇ ਬਾਹਰ ਸੌਂ ਗਏ ਸਨ। ਇਸ ਦੌਰਾਨ ਰਿਤੂ ਆਪਣੇ ਕਮਰੇ ਵਿਚ ਸੌਂ ਗਈ। ਸਵੇਰੇ ਕਰੀਬ ਪੰਜ ਵਜੇ ਉਹ ਉੱਠ ਕੇ ਖੇਤਾਂ ਨੂੰ ਪਾਣੀ ਲਾਉਣ ਚਲਾ ਗਿਆ, ਜਦੋਂ ਵਾਪਸ ਆਇਆ ਤਾਂ ਵੇਖਿਆ ਕਿ ਸਤੀਸ਼ ਨੇ ਰਿਤੂ ਦਾ ਗਲਾ ਦਬਾ ਕੇ ਪਾਣੀ ਵਾਲੇ ਚਲ੍ਹੇ ਵਿਚ ਸੁੱਟ ਦਿੱਤਾ ਸੀ। ਉਸ ਨੇ ਰੌਲਾ ਪਾਇਆ ਤਾਂ ਆਂਢ ਗੁਆਂਢ ਦੇ ਲੋਕ ਇਕੱਠੇ ਹੋ ਗਏ ਪਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਉਦੋਂ ਤਕ ਉਨ੍ਹਾਂ ਦੀ ਪਤਨੀ ਰਿਤੂ ਦੀ ਮੌਤ ਹੋ ਚੁੱਕੀ ਹੋਈ ਸੀ। ਇਸ ਸਬੰਧੀ ਡੀਐੱਸਪੀ ਸੁਖਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪੀਡ਼ਤ ਮੁਹੰਮਦ ਸੁਭਾਨ ਦੇ ਬਿਆਨ ਲੈ ਕੇ ਕੇਸ ਦਰਜ ਕਰ ਲਿਆ ਹੈ। ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

1 ਜੁਲਾਈ, ਦੁਗਣੀ ਖੁਸ਼ੀ : ਪੰਜਾਬ ‘ਚ ਮੁਫਤ ਬਿਜਲੀ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਆਈ ਵੱਡੀ ਕਟੌਤੀ

Read Next

ਨਵੇਂ ਬਿਜਲੀ ਬਿੱਲ ‘ਚ ਇੰਝ ਐਡਜਸਟ ਹੋਣਗੀਆਂ ਜੂਨ ਦੀਆਂ ਯੂਨਿਟਾਂ, ਪਾਵਰਕਾਮ ਨੇ ਖਪਤਕਾਰਾਂ ਦੀ ਦੁਬਿਧਾ ਕੀਤੀ ਦੂਰ